Skip to content
Independent perspectives. Global stories.
BREAKING

ਸੰਜੀਵ ਕੌਸ਼ਲ ਨੂੰ ਮੁੱਖ ਮੰਤਰੀ ਹਰਿਆਣਾ ਦਾ ਪ੍ਰਧਾਨ ਸਕੱਤਰ ਨਿਯੁਕਤ ਕੀਤਾ

Share this story

ਚੰਡੀਗੜ੍ਹ, 30 ਅਕਤੂਬਰ (ਨਾਗਪਾਲ)- ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਤੇ ਵਧੀਕ ਪ੍ਰਧਾਨ ਸਕੱਤਰਾਂ ਦੇ ਅਹੁੱਦਿਆਂ ’ਤੇ ਨਿਯੁਕਤ ਕੀਤਾ ਹੈ।ਮੁੱਖ ਸਕੱਤਰ ਦਫਤਰ ਵੱਲੋਂ ਜਾਰੀ ਆਦੇਸ਼ਾਨੁਸਾਰ ਲੋਕ ਨਿਰਮਾਣ (ਭਵਨ ਅਤੇ ਸੜਕਾਂ) ਅਤੇ ਵਸਤੂਕਲਾ ਵਿਭਾਗਾਂ ਦੇ ਪ੍ਰਧਾਨ ਸਕੱਤਰ ਸੰਜੀਵ ਕੌਸ਼ਲ ਨੂੰ ਐਸ.ਐਸ.ਢਿੱਲੋਂ ਦੀ ਥਾਂ ’ਤੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਦਾ ਕਾਰਜਭਾਰ ਸੌਂਪਿਆ ਹੈ । ਹਰਿਆਣਾ ਸੈਰ-ਸਪਾਟਾ ਨਿਗਮ ਦੀ ਮਹਾਨਿਰਦੇਸ਼ਕ, ਸੈਰ-ਸਪਾਟਾ ਵਿਭਾਗ ਦੀ ਸਕੱਤਰ ਅਤੇ ਹਰਿਆਣਾ ਡੇਅਰੀ ਵਿਕਾਸ ਸਹਿਕਾਰੀ ਫੈਡਰੇਸ਼ਨ ਦੀ ਮਹਾਨਿਰਦੇਸ਼ਕ ਸ੍ਰੀਮਤੀ ਸੁਮਿਤਾ ਮਿਸ਼ਰਾ ਨੂੰ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਕੇ.ਕੇ.ਖੰਡਲੇਵਾਲ ਦੀ ਥਾਂ ’ਤੇ ਮੁੱਖ ਮੰਤਰੀ ਦਾ ਵਧੀਕ ਪ੍ਰਧਾਨ ਸਕੱਤਰ-1, ਜਦੋਂ ਕਿ ਸਿਹਤ ਵਿਭਾਗ ਦੇ ਸਕੱਤਰ ਅਤੇ ਕੌਮੀ ਪੇਂਡੂ ਸਿਹਤ ਮਿਸ਼ਨ ਦੇ ਨਿਰਦੇਸ਼ਕ ਅਤੇ ਫੂਡ ਤੇ ਦਵਾਈ ਪ੍ਰਸ਼ਾਸਨ, ਕਮਿਸ਼ਨਰ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਕੱਤਰ ਰਾਕੇਸ਼ ਗੁਪਤਾ ਨੂੰ ਮੁੱਖ ਮੰਤਰੀ ਦਾ ਵਧੀਕ ਪ੍ਰਧਾਨ ਸਕੱਤਰ-2 ਨਿਯੁਕਤ ਕੀਤਾ ਹੈ ।  ਇਸੇ ਤਰ੍ਹਾਂ, ਹਰਿਆਣਾ ਸਰਕਾਰ ਨੇ ਇਕ ਹੋਰ ਆਦੇਸ਼ ਜਾਰੀ ਕਰਕੇ ਜਵਾਹਰ ਯਾਦਵ ਨੂੰ ਮੁੱਖ ਮੰਤਰੀ ਦਾ ਵਿਸ਼ੇਸ਼ ਕਾਰਜਕਾਰੀ ਅਧਿਕਾਰੀ (ਓ.ਐਸ.ਡੀ.) ਨਿਯੁਕਤ ਕੀਤਾ ਹੈ

WRITTEN BY