ਮੁਆਵਜ਼ੇ ਦੇ ਨਾਲ ਨਾਲ ਦੋਸ਼ੀਆਂ ਨੂੰ ਸਜਾਵਾਂ ਵੀ ਦਿੱਤੀਆਂ ਜਾਣ : ਗਿਆਨੀ ਗੁਰਬਚਨ ਸਿੰਘ
ਅੰਮ੍ਰਿਤਸਰ, 2 ਨਵੰਬਰ (ਪੀ. ਟੀ.)- ਨਵੰਬਰ 1984 ‘ਚ ਸਮੇਂ ਦੀ ਸਰਕਾਰ ਵਲੋਂ ਸੋਚੀ ਸਮਝੀ ਸਾਜਿਸ਼ ਤਹਿਤ ਸਿੱਖ ਪਰਿਵਾਰਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਨੂੰ ਜਿਊਂਦੇ ਜੀਅ ਗਲਾਂ ’ਚ ਟਾਇਰ ਪਾ ਕੇ ਦਿੱਲੀ, ਕਾਨ•ਪੁਰ, ਬਿਕਾਰੋ ਤੇ ਦੇਸ਼ ਦੇ ਹੋਰ ਸ਼ਹਿਰਾਂ ’ਚ ਵੱਡੇ ਪੱਧਰ ਤੇ ਸਿੱਖ ਨਸਲਕੁਸ਼ੀ ਕੀਤੀ ਗਈ। ਸਿੱਖ ਜਾਇਦਾਦਾਂ ਲੁੱਟ ਲਈਆਂ ਗਈਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਰਦਿਆਂ ਕਿਹਾ ਕਿ ਸਰਕਾਰ ਤੇ ਉਸ ਦੇ ਦਰਿੰਦਿਆਂ ਵੱਲੋਂ ਸਿੱਖ ਕੌਮ ਨੂੰ ਦਿੱਤੇ ਜਖ਼ਮ 30 ਸਾਲ ਬੀਤ ਜਾਣ ਦੇ ਬਾਅਦ ਅੱਜ ਵੀ ਅੱਲ•ੇ ਤੇ ਰਿਸਦੇ ਹਨ। ਪਿਛਲੇ ਲੰਮੇ ਸਮੇਂ ਤੋਂ ਦੁਨੀਆਂ ਦੇ ਕੋਨੇ-ਕੋਨੇ ਤੇ ਬੈਠਾ ਸਿੱਖ ਭਾਈਚਾਰਾ ਪੀੜ•ਤਾਂ ਨੂੰ ਇਨਸਾਫ਼ ਤੇ ਦੋਸ਼ੀਆਂ ਨੂੰ ਸਖ਼ਤ
ਸਜਾਵਾਂ ਦੇਣ ਦੀ ਮੰਗ ਕਰਦਾ ਆ ਰਿਹਾ ਹੈ। ਉਨ•ਾਂ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸਰਕਾਰ ਨੇ 5-5 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਹੈ, ਪਰ ਮੁਆਵਜ਼ੇ ਦੇ ਨਾਲ-ਨਾਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਵੀ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ•ਾਂ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹਮੇਸ਼ਾਂ ਹੀ ਸਿੱਖ ਨਸਲਕੁਸ਼ੀ ਤੋਂ ਪੀੜ•ਤ ਪ੍ਰੀਵਾਰਾਂ ਨਾਲ ਖੜ•ੀ ਹੈ ਤੋ ਓਦੋਂ ਤੋਂ ਹੀ ਜਗਦੀਸ਼ ਟਾਇਟਲਰ ਤੇ ਸੱਜਣ ਕੁਮਾਰ ਵਰਗੇ ਜੋ ਕਾਤਿਲਾਂ ਦੀ ਅਗਵਾਈ ਕਰਦੇ ਰਹੇ ਨੂੰ ਸਜ਼ਾਵਾਂ ਦਿਵਾਉਣ ਲਈ ਕੋਸ਼ਿਸ਼ ਕਰ ਰਹੀ ਹੈ ਤੇ ਇਹ ਕੋਸ਼ਿਸ਼ ਓਨਾ ਚਿਰ ਜਾਰੀ ਰਹੇਗੀ ਜਿੰਨਾ ਚਿਰ ਤੱਕ ਅਸਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਗੁਰਦੁਆਰਾ ਝੰਡਾ ਬੁੰਗਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸ੍ਰ: ਮਨਜੀਤ ਸਿੰਘ ਸਕੱਤਰ, ਸ੍ਰ: ਦਿਲਜੀਤ ਸਿੰਘ ਬੇਦੀ ਤੇ ਸ੍ਰ: ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ੍ਰ: ਸੁਖਦੇਵ ਸਿੰਘ ਭੂਰਾ ਕੋਹਨਾ ਮੀਤ ਸਕੱਤਰ, ਸ੍ਰ: ਪ੍ਰਤਾਪ ਸਿੰਘ ਮੈਨੇਜਰ,ਸ੍ਰ: ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ੍ਰ: ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਂਟ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’, ਸ੍ਰ: ਬਿਅੰਤ ਸਿੰਘ ਅਨੰਦਪੁਰੀ, ਸ੍ਰ: ਸੁਖਰਾਜ ਸਿੰਘ ਤੇ ਸ੍ਰ: ਜਤਿੰਦਰ ਸਿੰਘ ਵਧੀਕ ਮੈਨੇਜਰ, ਸ੍ਰ: ਗੁਰਦੇਵ ਸਿੰਘ ਉਬੋਕੇ, ਸ੍ਰ: ਜਸਵਿੰਦਰਦੀਪ ਸਿੰਘ ਤੇ ਸ੍ਰ: ਹਰਿੰਦਰਪਾਲ ਸਿੰਘ ਚੀਫ਼ ਅਕਾਊਂਟੈਂਟ, ਸ੍ਰ: ਪਰਉਪਕਾਰ ਸਿੰਘ ਤੇ ਸ੍ਰ: ਗੋਪਾਲ ਸਿੰਘ ਅਕਾਊਂਟੈਂਟ, ਬਾਬਾ ਬਲਵਿੰਦਰ ਸਿੰਘ ਕਾਰਸੇਵਾ ਵਾਲੇ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਟਾਫ਼ ਤੇ ਭਾਰੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।



