ਜਲੰਧਰ, 2 ਨਵੰਬਰ (ਪੀ. ਟੀ.)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਐਲਾਨ ਕੀਤਾ ਕਿ ਈਸਾਈ ਭਾਈਚਾਰੇ ਦੀ ਕਬਰਸਤਾਨਾ ਲਈ ਥਾਂ ਮੁਹੱਈਆ ਕਰਵਾਉਣ ਸਬੰਧੀ ਚਿਰਾਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਅੰਦਰ ਜ਼ਰੂਰਤ ਅਨੁਸਾਰ ਕਬਰਸਤਾਨਾਂ ਲਈ ਥਾਂ ਜਲਦ ਮੁਹੱਈਆ ਕਰਵਾ ਦਿੱਤੀ ਜਾਵੇਗੀ। ਅੱਜ ਇਥੇ ਪੰਜਾਬ ਅਤੇ ਹਿਮਾਚਲ ਦੇ ਬਿਸ਼ਪ ਫਰੈਂਕੋ ਮੁਲੱਕਲ ਦੀ ਪ੍ਰੀਸਟ ਵਜੋਂ ਸੇਵਾਵਾਂ ਦੇਣ ਦੀ ਸਿਲਵਰ ਜੁਬਲੀ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਈਸਾਈ ਭਾਈਚਾਰੇ ਵੱਲੋਂ ਲੰਮੇਂ ਸਮੇਂ ਤੋਂ ਕਬਰਸਤਾਨਾ ਲਈ ਥਾਂ ਦੀ ਕੀਤੀ ਜਾ ਰਹੀ ਮੰਗ ਨੂੰ ਸੰਜੀਦਗੀ ਨਾਲ ਪਹਿਲ ਦੇ ਅਧਾਰ
‘ਤੇ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕਬਰਸਤਾਨਾ ਲਈ ਥਾਂ ਦੀ ਨਿਸ਼ਾਨਦੇਹੀ ਕਰਨ ਸਬੰਧੀ ਲਿਖਤੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਪੋਪ ਫਰਾਂਸਿਸ ਦੀ ਤਰਫੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਸਿੱਖ ਭਾਈਚਾਰੇ ਵਾਸਤੇ ਵਿਸ਼ੇਸ਼ ਸੰਦੇਸ਼ ਲੈ ਕੇ ਪੁੱਜੇ ਹੋਏ ਵੈਟੀਕਨ ਅੰਬੈਸੇਡਰ ਬਿਸ਼ਪ ਸਾਲਵੇਤੋਰ ਪਿਨਾਕੀਓ ਅਤੇ ਬਿਸ਼ਪ ਫਰੈਂਕੋ ਮੁਲੱਕਲ ਨੂੰ ਸੇਵਾਵਾਂ ਦੀ 25ਵੀ ਵਰ੍ਹੇਗੰਢ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਈਸਾਈ ਭਾਈਚਾਰੇ ਵੱਲੋਂ ਮਨੁੱਖਤਾ ਦੀ ਸੇਵਾ ਲਈ ਪਾਇਆ ਜਾ ਰਿਹਾ ਯੋਗਦਾਨ ਅਣਮੋਲ ਹੈ। ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੂੰ ਘੱਟ ਗਿਣਤੀਆਂ ਦੀ ਭਲਾਈ ਅਤੇ ਵਿਕਾਸ ਲਈ ਪ੍ਰਤੀਬੱਧ ਸਰਕਾਰ ਆਖਦਿਆਂ ਸ. ਬਾਦਲ ਨੇ ਕਿਹਾ ਕਿ ਈਸਾਈ ਭਾਈਚਾਰੇ ਤੇ ਹੋਰ ਘੱਟ ਗਿਣਤੀਆਂ ਦੇ ਜੀਵਨ ਪੱਧਰ ਨੂੰ ਉ¤ਚਾ ਚੁੱਕਣ ਲਈ ਸੂਬਾ ਸਰਕਾਰ ਵੱਲੋਂ ਘੱਟ ਗਿਣਤੀ ਕਮਿਸ਼ਨ ਦਾ ਗਠਨ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਕਮਿਸ਼ਨ ਵੱਲੋਂ ਘੱਟ ਗਿਣਤੀਆਂ ਦੀ ਬੇਹਤਰੀ ਲਈ ਵਧੀਆ ਕੰਮ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਸਭ ਧਰਮਾਂ ਦਾ ਸਤਿਕਾਰ, ਆਪਸੀ ਭਾਈਚਾਰਾ ਅਤੇ ਭਰਾਤਰੀ ਭਾਵ ਵਧਾਉਣ ਲਈ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਹਮੇਸ਼ਾ ਸੰਜੀਦਗੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਪੀਰਾਂ ਦੀਆਂ ਸਿੱਖਿਆਵਾਂ ਨੂੰ ਆਉਂਦੀਆਂ ਪੀੜੀਆਂ ਤੱਕ ਪਹੁੰਚਾਉਣ ਅਤੇ ਸਦਭਾਵਨਾ ਪੈਦਾ ਕਰਨ ਲਈ ਸੂਬਾ ਸਰਕਾਰ ਵੱਲੋਂ ਸਾਰੇ ਧਰਮਾਂ ਦੇ ਗੁਰੂਆਂ ਤੇ ਪੈਗੰਬਰਾਂ ਦੇ ਜਨਮ ਦਿਹਾੜੇ ਸਰਕਾਰੀ ਪੱਧਰ ਉ¤ਪਰ ਮਨਾਉਣੇ ਸ਼ੁਰੂ ਕੀਤੇ ਗਏ ਹਨ। ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਘੱਟ ਗਿਣਤੀਆਂ ਦੇ ਬੱਚਿਆਂ ਦੀ ਪੜ੍ਹਾਈ ਤੇ ਲੋਕਾਂ ਦੇ ਜੀਵਨ ਪੱਧਰ ਨੂੰ ਉ¤ਚਾ ਚੁੱਕਣ ਲਈ ਵਿਸ਼ੇਸ਼ ਸਕੀਮਾਂ ਲਾਗੂ ਕੀਤੀਆਂ ਹਨ। ਈਸਾਈ ਭਾਈਚਾਰੇ ਵੱਲੋਂ ਪੰਜਾਬ ਅੰਦਰ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਸ਼ਲਾਘਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਅਜਿਹੇ ਦੋ ਅਹਿਮ ਖੇਤਰ ਹਨ ਜੋ ਕਿਸੇ ਵੀ ਸਮਾਜ ਦੀ ਤਰੱਕੀ ਲਈ ਬੁਨਿਆਦ ਹਨ, ਜਿਸਨੂੰ ਪੂਰਾ ਕਰਦਿਆਂ ਈਸਾਈ ਭਾਈਚਾਰੇ ਵੱਲੋਂ ਸਿੱਖਿਆ ਸੰਸਥਾਵਾਂ ਅਤੇ ਹਸਪਤਾਲਾਂ ਦਾ ਵੱਡੀ ਗਿਣਤੀ ਵਿੱਚ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਈਸਾਈ ਭਾਈਚਾਰੇ ਦੀ ਹਰ ਸਮੱਸਿਆ ਦੇ ਹੱਲ ਅਤੇ ਭਾਈਚਾਰੇ ਦੇ ਵਿਕਾਸ ਲਈ ਸੂਬਾ ਸਰਕਾਰ ਹਮੇਸ਼ਾ ਪ੍ਰਤੀਬੱਧਤਾ ਨਾਲ ਕੰਮ ਕਰੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਦੱਸਵੀਂ ਜਮਾਤ ਵਿੱਚੋਂ 80 ਫੀਸਦੀ ਤੋਂ ਵਧੇਰੇ ਅੰਕ ਲੈਣ ਵਾਲੇ ਵਿਦਿਆਰਥੀਆਂ ਲਈ ਜਲੰਧਰ ਵਿਖੇ ਬਣਾਏ ਗਏ ਮੈਰੀਟੋਰੀਅਸ ਸਕੂਲ ਦਾ ਜਾਇਜ਼ਾ ਲਿਆ ਗਿਆ ਅਤੇ ਇਥੇ ਵਿਦਿਆ ਲੈ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਪੋਪ ਫਰਾਂਸਿਸ ਦੀ ਤਰਫੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਸਿੱਖ ਭਾਈਚਾਰੇ ਵਾਸਤੇ ਭੇਜੇ ਗਏ ਵਿਸ਼ੇਸ਼ ਸ਼ਾਂਤੀ ਸੰਦੇਸ਼ ਨੂੰ ਵੈਂਟੀਕਨ ਅੰਬੈਸੇਡਰ ਬਿਸ਼ਪ ਸਾਲਵੇਤੋਰ ਪਿਨਾਕੀਓ ਵੱਲੋਂ ਮੁੱਖ ਮੰਤਰੀ ਨੂੰ ਸੌਂਪਿਆ ਗਿਆ। ਇਸ ਮੌਕੇ ਈਸਾਈ ਭਾਈਚਾਰੇ ਦੇ ਧਾਰਮਿਕ ਗ੍ਰੰਥ ਬਾਈਬਲ ਮੁੱਖ ਮੰਤਰੀ ਨੂੰ ਭੇਟ ਕਰਦਿਆਂ ਸ੍ਰੀ ਪਿਨਾਕੀਓ ਨੇ ਕਿਹਾ ਕਿ ਪੂਰੇ ਈਸਾਈ ਭਾਈਚਾਰੇ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਭਾਈਚਾਰੇ ਦੀ ਭਲਾਈ ਲਈ ਦੁਆ ਕੀਤੀ ਜਾ ਰਹੀ ਹੈ। ਇਸ ਮੌਕੇ ਮੁੱਖ ਸੰਸਦੀ ਸਕੱਤਰ ਸ੍ਰੀ ਕੇ.ਡੀ.ਭੰਡਾਰੀ, ਵਿਧਾਇਕ ਸ੍ਰੀ ਪ੍ਰਗਟ ਸਿੰਘ, ਡਿਵੀਜ਼ਨਲ ਕਮਿਸ਼ਨਰ ਸ੍ਰੀ ਆਰ.ਵੇਂਕਟਾਰਤਨਮ , ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸ਼ਰਮਾਂ, ਸਾਬਕਾ ਵਿਧਾਇਕ ਸ੍ਰੀ ਸਰਬਜੀਤ ਸਿੰਘ ਮੱਕੜ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਗੁਰਚਰਨ ਸਿੰਘ ਚੰਨੀ, ਪੁਲੀਸ ਕਮਿਸ਼ਨਰ ਸ੍ਰੀ ਯੁਰੇਂਦਰ ਸਿੰਘ ਹੇਅਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਪ੍ਰੀਤਮ ਸਿੰਘ ਅਤੇ ਹੋਰ ਹਾਜ਼ਰ ਸਨ।



