ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਪੀ. ਟੀ.)- ‘‘ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮਹੀਨਾਵਾਰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਅੱਜ ਹੋਈ ਮੀਟਿੰਗ ਵਿਚ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸ. ਸ਼ਿੰਗਾਰਾ ਸਿੰਘ ਬਡਲਾ ਵੱਲੋਂ ਕੀਤੀ ਗਈ, ਜਿਸ ਵਿੱਚ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਸਮੁੱਚੇ ਅਹੁਦੇਦਾਰਾਂ, ਸਰਕਲ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਵਿਚਾਰਾਂ ਕਰਦੇ ਹੋਏ ਇਹ ਗੱਲ ਉਭਰਕੇ ਸਾਹਮਣੇ ਆਈ ਕਿ ਜਿਥੇ ਅਸੀਂ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਪਿੰਡ ਅਤੇ ਸ਼ਹਿਰ ਦੇ ਵਾਰਡ ਗਲੀ ਤੱਕ ਮਜ਼ਬੂਤੀ ਵੱਲ ਵੱਧ ਰਹੇ ਹਾਂ, ਉਥੇ ਪਿੰਡ ਅਤੇ ਸ਼ਹਿਰ ਦੀ ਹਰ ਗਲੀ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮਨੁੱਖਤਾ ਪੱਖੀ ਅਤੇ ਸਰਬੱਤ ਦੇ ਭਲੇ ਵਾਲੀ ਸੋਚ ਨੂੰ ਮੁੱਖ ਰੱਖਕੇ ਪਾਰਟੀ ਸਮਰਥਕਾਂ ਅਤੇ ਹਮਦਰਦਾਂ ਦੀਆਂ ਵੋਟਾਂ ਵੀ ਸੰਜ਼ੀਦਗੀ ਨਾਲ ਬਣਾਈਆਂ ਜਾਣ, ਤਾਂ ਕਿ ਪਾਰਟੀ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਦ੍ਰਿੜਤਾ
ਭਰੀ ਅਗਵਾਈ ਵਿੱਚ ਆਉਣ ਵਾਲੇ ਸਮੇਂ ਵਿਚ ਪੰਜਾਬ ਦੀਆਂ ਮਿਉਂਸਿਪਲ ਕੌਂਸਲਾਂ ਦੀਆਂ ਹੋ ਰਹੀਆਂ ਚੋਣਾਂ ਵਿੱਚ ਉੱਚੇ-ਸੁੱਚੇ ਇਖ਼ਲਾਕ ਅਤੇ ਇਨਸਾਨੀ ਕਦਰਾਂ-ਕੀਮਤਾਂ ਉਤੇ ਪਹਿਰਾ ਦੇਣ ਵਾਲੀਆਂ ਸ਼ਖਸੀਅਤਾਂ ਦੀ ਚੋਣ ਕਰਕੇ ਇਨ੍ਹਾਂ ਚੋਣਾਂ ਵਿਚ ਬਤੌਰ ਉਮੀਦਵਾਰ ਦੇ ਖੜ੍ਹਾ ਕਰਕੇ ਜਿਤਾਇਆ ਜਾ ਸਕੇ।ੂ
ਅੱਜ ਦੀ ਮੀਟਿੰਗ ਦੌਰਾਨ ਉਚੇਚੇ ਤੌਰ ’ਤੇ ਸਰਬਸੰਮਤੀ ਨਾਲ ਇਹ ਮਤਾ ਵੀ ਪਾਇਆ ਗਿਆ ਕਿ ਜੋ ਹਰਿਆਣੇ ਦੀ ਬੀਜੇਪੀ ਹਕੂਮਤ ਹੋਂਦ ਵਿੱਚ ਆਈ ਹੈ, ਉਸ ਨੇ ਪੰਜਾਬ ਦੇ ਜ਼ਿਮੀਦਾਰਾਂ ਨੂੰ ਆਪਣੀਆਂ ਪੈਦਾ ਕੀਤੀਆਂ ਗਈਆਂ ਜਿਨਸਾਂ ਨੂੰ ਹਰਿਆਣੇ ਵਿੱਚ ਵੇਚਣ ਉਤੇ ਗੈਰ ਕਾਨੂੰਨੀ ਤੌਰ ’ਤੇ ਜੋ ਹਰਿਆਣੇ ਦੀਆਂ ਸਰਹੱਦਾਂ ਉਤੇ ਬੈਰੀਕੇਡ ਲਗਾਕੇ ਰੋਕ ਲਗਾ ਦਿੱਤੀ ਗਈ ਹੈ, ਇਸ ਵਿਰੁੱਧ ਵੀ ਪੰਜਾਬ ਸੂਬੇ ਦੇ ਅਤੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਨਿਵਾਸੀਆਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਚਰਦੇ ਹੋਏ ਲਾਮਬੰਦ ਕੀਤਾ ਜਾਵੇ ਅਤੇ ਜੋ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ 9 ਨਵੰਬਰ ਨੂੰ ਗੂਹਲਾ ਚੀਕਾ ਪੰਜਾਬ, ਹਰਿਆਣਾ ਸਰਹੱਦ ਤੇ ਪੰਜਾਬ ਦੇ ਜ਼ਿਮੀਦਾਰਾਂ ਦੀਆਂ ਜਿਨਸਾਂ ਨੂੰ ਟਰਾਲੀਆਂ ਵਿਚ ਭਰਕੇ ਹਰਿਆਣੇ ਵਿਚ ਦਾਖਲ ਕਰਨ ਅਤੇ ਇਸ ਹੋ ਰਹੇ ਵਿਤਕਰੇ ਵਿਰੁੱਧ ਵੱਡਾ ਰੋਸ ਵਿਖਾਵਾ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ, ਉਸ ਲਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਦੀਆਂ ਉਚੇਚੇ ਤੌਰ ਤੇ ਡਿਊਟੀਆਂ ਲਗਾਈਆਂ ਗਈਆਂ ਹਨ। ਜੋ ਨਜ਼ਾਇਜ ਤੌਰ ਤੇ ਹਥਿਆਰ ਅਤੇ ਨਸ਼ੀਲੀਆਂ ਵਸਤਾਂ ਦਾ ਕਾਰੋਬਾਰ ਹੋ ਰਿਹਾ ਹੈ, ਉਸਦੇ ਖਾਤਮੇ ਲਈ ਪਾਰਟੀ ਪ੍ਰਚਾਰ ਰਾਹੀ ਪੰਜਾਬ ਦੇ ਨਿਵਾਸੀਆਂ ਨੂੰ ਲਾਮਬੰਦ ਕਰਨ ਦੀ ਵੀ ਜ਼ਿੰਮੇਵਾਰੀ ਨਿਭਾਏਗੀ ।



