ਚੰਡੀਗੜ੍ਹ, 4 ਨਵੰਬਰ (ਪੀ. ਟੀ.)- ਪੰਜਾਬ ਸਰਕਾਰ ਨੇ ਵੱਧ ਮੁਨਾਫਾ ਦੇਣ ਦੇ ਵਾਅਦੇ ਕਰਨ ਵਾਲੀਆਂ ਕੰਪਨੀਆਂ ਵਿਚ ਨਿਵੇਸ਼ ਤੋਂ ਬਚਣ ਅਤੇ ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਸਬੰਧੀ ਜ਼ਰੂਰੀ ਜਾਣਕਾਰੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਨਿਵੇਸ਼ਕਾਂ ਨੂੰ ਸਿਰਫ ਰਿਜ਼ਰਵ ਬੈਂਕ ਆਫ ਇੰਡੀਆ (ਆਰ.ਬੀ.ਆਈ) ਕੋਲ ਰਜਿਸਟਰਡ ਅਤੇ ਪ੍ਰਵਾਨਗੀ ਪ੍ਰਾਪਤ ਕੰਪਨੀਆਂ ਵਿਚ ਹੀ ਨਿਵੇਸ਼ ਕਰਨ ਦੀ ਸਲਾਹ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿਰਫ ਉਹੀ ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਆਮ ਲੋਕਾਂ ਤੋਂ ਜਮ੍ਹਾਂ ਰਾਸ਼ੀਆਂ ਸਵੀਕਾਰ ਕਰ ਸਕਦੀਆਂ ਹਨ ਜੋ ਰਿਜ਼ਰਵ ਬੈਂਕ ਆਫ ਇੰਡੀਆ ਕੋਲੋਂ ਰਜਿਸਟਰਡ ਅਤੇ ਪ੍ਰਵਾਨਗੀ ਪ੍ਰਾਪਤ ਹਨ। ਉਨ੍ਹਾਂ ਦੱਸਿਆ ਕਿ ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਜਨਤਕ ਰਾਸ਼ੀਆਂ ‘ਤੇ 12.5 ਫੀਸਦੀ ਤੋਂ ਜ਼ਿਆਦਾ ਵਿਆਜ ਨਹੀਂ ਦੇ ਸਕਦੀਆਂ। ਇਸ ਦੇ ਨਾਲ ਹੀ ਗੈਰ-ਬੈਂਕਿੰਗ ਵਿੱਤੀ ਕੰਪਨੀਆਂ 12 ਮਹੀਨਿਆਂ ਤੋਂ ਘੱਟ ਅਤੇ 60
ਮਹੀਨਿਆਂ ਤੋਂ ਵਧੇਰੇ ਜਮ੍ਹਾਂ ਰਾਸ਼ੀ ਸਵੀਕਾਰ ਨਹੀਂ ਕਰ ਸਕਦੀਆਂ। ਨਾਲ ਹੀ ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਤੋਹਫਿਆਂ ਦੀ ਪੇਸ਼ਕਸ਼ ਨਹੀਂ ਕਰ ਸਕਦੀਆਂ।
ਉਨ੍ਹਾਂ ਦੱਸਿਆ ਕਿ ਜਿਹੜੀਆਂ ਕੰਪਨੀਆਂ ਰਜਿਸਟਰਡ ਹਨ ਉਨ੍ਹਾਂ ਦੀ ਸੂਚੀ ਾ.ਨਬਡਚਲਸਿਟ.ੋਰਗ.ਨਿ ‘ਤੇ ਉਪਲੱਬਧ ਹੈ। ਬੁਲਾਰੇ ਨੇ ਕਿਹਾ ਕਿ ਕਈ ਕੰਪਨੀਆਂ ਲੋਕਾਂ ਨੂੰ ਵੱਧ ਲਾਭ ਦੇਣ ਦਾ ਝਾਂਸਾ ਦੇ ਕੇ ਉਨ੍ਹਾਂ ਤੋਂ ਪੈਸੇ ਇਕੱਠੇ ਕਰ ਲੈਂਦੀਆਂ ਹਨ, ਅਜਿਹੀਆਂ ਕੰਪਨੀਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਦੀ ਰਾਸ਼ੀ ਨਾ ਹੀ ਡਿਪਾਜਿਟ ਇੰਸ਼ੋਰੈਂਸ ਐਂਡ ਕਰੈਡਿਟ ਗਾਰੰਟੀ ਕਾਰਪੋਰੇਸ਼ਨ ਤੋਂ ਬੀਮਾਕ੍ਰਿਤ ਹੁੰਦੀ ਹੈ ਅਤੇ ਨਾ ਹੀ ਇਸ ਦੀ ਸਕਿਉਰਿਟੀ ਹੁੰਦੀ ਹੈ। ਇਸ ਦੇ ਨਾਲ ਹੀ ਰਿਜ਼ਰਵ ਬੈਂਕ ਆਫ ਇੰਡੀਆ ਸਿਰਫ ‘ਕੈਟਾਗਰੀ ਏ’ ਅਧੀਨ ਰਜਿਸਟਰਡ ਕੰਪਨੀਆਂ ਨੂੰ ਹੀ ਵਿੱਤੀ ਕਾਰੋਬਾਰ ਕਰਨ ਲਈ ਅਧਿਕਾਰਿਤ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਰਿਜ਼ਰਵ ਬੈਂਕ ਆਫ ਇੰਡੀਆ ਅਤੇ ਪੰਜਾਬ ਸਰਕਾਰ ਕਿਸੇ ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਦੁਆਰਾ ਜਮ੍ਹਾਂ ਰਾਸ਼ੀ ਦੀ ਮੁੜ ਅਦਾਇਗੀ ਦੀ ਗਾਰੰਟੀ ਨਹੀਂ ਦਿੰਦਾ ਇਸ ਲਈ ਨਿਵੇਸ਼ਕ ਪੂਰੇ ਧਿਆਨ ਅਤੇ ਸੁਚੇਤ ਹੋਣ ਅਜਿਹੀਆਂ ਕੰਪਨੀਆਂ ਵਿਚ ਨਿਵੇਸ਼ ਕਰਨ।



