Skip to content
Independent perspectives. Global stories.
BREAKING

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼-ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ’ਚ

Share this story

Page-1_38 ਅੰਮ੍ਰਿਤਸਰ, 4 ਨਵੰਬਰ (ਪੀ. ਟੀ.)- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 6 ਨਵੰਬਰ ਨੂੰ ਪ੍ਰਕਾਸ਼-ਪੁਰਬ ਗੁਰਦੁਆਰਾ ਜਨਮ-ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇ ਦੇ ਮੁਖੀ ਸ.ਹਰਜਾਪ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਉਪ ਮੁਖੀ ਸ. ਹਰਵਿੰਦਰ ਸਿੰਘ ‘ਲੁਧਿਆਣਾ’ ਦੀ ਅਗਵਾਈ ’ਚ 759 ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਜਥੇ ਦੇ ਮੁਖੀ ਅਤੇ ਉਪ ਮੁਖੀ ਨੂੰ ਦਫਤਰ ਸ਼੍ਰੋਮਣੀ ਕਮੇਟੀ ਤੋਂ ਸ. ਦਲਮੇਘ ਸਿੰਘ, ਸ. ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ.ਸਤਬੀਰ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਸਿਰੋਪਾਓ ਅਤੇ ਫੁੱਲਾਂ ਦੇ ਸਿਹਰੇ ਪਾ ਕੇ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।  ਜਥਾ ਰਵਾਨਾ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ

ਕਰਦਿਆਂ ਸ. ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼-ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਦੇ ਕੁੱਲ 1028 ਯਾਤਰੂਆਂ ਦੀ ਸੂਚੀ ਕੇਂਦਰ ਅਤੇ ਪਾਕਿਸਤਾਨ ਸਫਾਰਤਖਾਨੇ ਨੂੰ ਵੀਜ਼ੇ ਜਾਰੀ ਕਰਨ ਲਈ ਭੇਜੀ ਗਈ ਸੀ ਜਿਸ ਵਿੱਚੋਂ 269 ਯਾਤਰੂਆਂ ਦੇ ਨਾਮ ਕੇਂਦਰ ਸਰਕਾਰ ਅਤੇ ਪਾਕਿਸਤਾਨ ਸਫਾਰਤਖਾਨੇ ਵੱਲੋਂ ਬਿਨਾਂ ਕਾਰਨ ਦੱਸੇ ਕੱਟ ਦਿੱਤੇ ਗਏ ਹਨ।ਸ਼ਰਧਾਲੂਆਂ ਦੇ ਕੱਟੇ ਗਏ ਨਾਵਾਂ ਬਾਰੇ ਉਨ•ਾਂ ਕਿਹਾ ਕਿ ਏਨੇ ਜ਼ਿਆਦਾ ਨਾਮ ਕੱਟਣ ਦੀ ਬਜਾਏ ਭਾਰਤ ਸਰਕਾਰ ਅਤੇ ਪਾਕਿਸਤਾਨ ਦੇ ਸਫਾਰਤ ਖਾਨੇ ਨੂੰ ਸਿਸਟਮ ਠੀਕ ਕਰਨ ਦੀ ਜਰੂਰਤ ਹੈ। ਉਨ•ਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਹੋਏ ਹਨ ਤੇ ਉਹਨਾਂ ਦਾ ਜਨਮ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ’ਚ ਹੋਣ ਕਰਕੇ ਸਿੱਖਾਂ ਦੀ ਭਾਵਨਾ ਸ੍ਰੀ ਨਨਕਾਣਾ ਸਾਹਿਬ ਨਾਲ ਜੁੜੀਆਂ ਹਨ ਤੇ ਜਦੋਂ ਕਿਸੇ ਯਾਤਰੂ ਦਾ ਨਾਮ ਬਿਨਾਂ ਵਜ•ਾ ਕੱਟਿਆ ਜਾਂਦਾ ਹੈ ਤਾਂ ਉਸ ਦੇ ਮਨ ਨੂੰ ਭਾਰੀ ਠੇਸ ਪੁੱਜਦੀ ਹੈ। ਜਥੇ ’ਚ ਜਾ ਰਹੇ ਯਾਤਰੂਆਂ ਦੀ ਸੁਰੱਖਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ•ਾਂ ਕਿਹਾ ਕਿ ਹਰੇਕ ਯਾਤਰੂ ਦੀ ਸੁਰੱਖਿਆ ਕਰਨੀ ਪਾਕਿਸਤਾਨ ਸਰਕਾਰ ਦੀ ਨੈਤਿਕ ਜਿੰਮੇਵਾਰੀ ਹੈ ਦੇ ਕੋਈ ਦੇਸ਼ ਇਹ ਨਹੀ ਚਾਹੁੰਦਾ ਕਿ ਕਿਸੇ ਯਾਤਰੂ ਦਾ ਨੁਕਸਾਨ ਹੋਵੇ। ਪਾਕਿਸਤਾਨ ‘ਚ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਇਹ ਜਥਾ 13 ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ। ਇਸ ਮੌਕੇ ’ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ‘ਬੇਦੀ’, ਸ.ਹਰਭਜਨ ਸਿੰਘ ਮਨਾਵਾਂ ਤੇ ਸ. ਕੇਵਲ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸੰਤੋਖ ਸਿੰਘ, ਸ. ਹਰਮਿੰਦਰ ਸਿੰਘ ਮੂਧਲ ਸ. ਸਕੱਤਰ ਸਿੰਘ ਤੇ ਸ. ਜਸਪਾਲ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਵਿਭਾਗ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਕਰਮਬੀਰ ਸਿੰਘ ਤੇ ਸ. ਪਰਮਿੰਦਰ ਸਿੰਘ ਇੰਚਾਰਜ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ ਪਬਲੀਸਿਟੀ ਵਿਭਾਗ, ਸ. ਜਤਿੰਦਰ ਸਿੰਘ ਵਧੀਕ ਮੈਨੇਜਰ, ਸ. ਅਰਵਿੰਦਰ ਸਿੰਘ ਸਾਸਨ ਆਦਿ ਹਾਜ਼ਰ ਸਨ।

WRITTEN BY