Skip to content
Independent perspectives. Global stories.
BREAKING

ਕੇਂਦਰੀ ਵਜ਼ਾਰਤ ’ਚ ਵਾਧੇ ਦੇ ਆਸਾਰ

Share this story

ਮਨੋਹਰ ਪਾਰੀਕਰ ਨੂੰ ਰੱਖਿਆ ਮੰਤਰੀ ਬਣਾਏ ਜਾਣ ਦੀਆਂ ਅਟਕਲਾਂ
Page-2_03 ਨਵੀਂ ਦਿੱਲੀ, 5 ਨਵੰਬਰ (ਪੀ. ਟੀ. ਲਾਇਵ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦੇਸ਼ ਯਾਤਰਾ ਤੋਂ ਪਹਿਲਾਂ ਕੇਂਦਰੀ ਵਜ਼ਾਰਤ ਵਿੱਚ ਵਾਧੇ ਦੇ ਆਸਾਰ ਹਨ। ਉ¤ਚ ਪੱਧਰੀ ਸੂਤਰਾਂ ਅਨੁਸਾਰ ਇਹ ਵਾਧਾ 9 ਜਾਂ 10 ਨਵੰਬਰ ਨੂੰ ਹੋ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਨੂੰ ਰੱਖਿਆ ਮੰਤਰੀ  ਬਣਾਇਆ ਜਾਵੇਗਾ। ਸ੍ਰੀ ਪਾਰੀਕਰ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਮੁੱਖ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਜੇਕਰ ਸ੍ਰੀ ਪਾਰੀਕਰ ਨੂੰ ਰੱਖਿਆ ਮੰਤਰੀ ਬਣਾਇਆ ਜਾਂਦਾ ਹੈ ਤਾਂ ਉਨ੍ਹਾਂ ਦੀ ਜਗ੍ਹਾ ਸ੍ਰੀਪਦ ਨਾਇਕ ਨੂੰ ਗੋਆ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਸੁਰੇਸ਼ ਪ੍ਰਭੂ ਅਤੇ ਜੇਅੰਤ ਸਿਨ੍ਹਾ ਨੂੰ ਵੀ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤਾ ਜਾ ਸਕਦਾ ਹੈ। ਸੂਤਰਾਂ

ਅਨੁਸਾਰ 10 ਤੋਂ 14 ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤਾ ਜਾ ਸਕਦਾ ਹੈ। ਫਿਲਹਾਲ ਆਜ਼ਾਦ ਕਾਰਜਭਾਰ ਸੰਭਾਲ ਰਹੇ ਕੁਝ ਰਾਜ ਮੰਤਰੀਆਂ ਨੂੰ ਤਰੱਕੀ ਦੇ ਕੇ ਕੈਬਨਿਟ ਮੰਤਰੀ ਬਣਾਇਆ ਜਾ ਸਕਦਾ ਹੈ, ਇਨ੍ਹਾਂ ਵਿੱਚ ਪ੍ਰਕਾਸ਼ ਜਾਵੜੇਕਰ ਅਤੇ ਨਿਰਮਲਾ ਸੀਤਾਰਮਨ ਪ੍ਰਮੁੱਖ ਹਨ। ਨਿਤਿਨ ਗਡਕਰੀ ਅਤੇ ਰਵੀ ਸ਼ੰਕਰ ਪ੍ਰਸਾਦ ਵਰਗੇ ਜਿਨ੍ਹਾਂ ਮੰਤਰੀਆਂ ਕੋਲ ਕਈ ਵਿਭਾਗ ਹਨ, ਉਨ੍ਹਾਂ ਦਾ ਭਾਰ ਹਲਕਾ ਕੀਤਾ ਜਾ ਸਕਦਾ ਹੈ।

WRITTEN BY