Skip to content
Independent perspectives. Global stories.
BREAKING

ਮੁੱਖ ਮੰਤਰੀ ਪੰਜਾਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ

Share this story

Page-2_17 ਚੰਡੀਗੜ੍ਹ, 5 ਨਵੰਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਦੇਸ਼ ਤੇ ਵਿਦੇਸ਼ ਵਿੱਚ ਵਸਦੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ’ਤੇ ਵਧਾਈ ਦਿੱਤੀ ਹੈ। ਗੁਰਪੁਰਬ ਦੇ ਇਸ ਵਿਸ਼ੇਸ਼ ਮੌਕੇ ’ਤੇ ਆਪਣੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਮਹਾਨ ਅਧਿਆਤਮਕ ਦੂਤ ਦੱਸਦਿਆਂ ਆਖਿਆ ਕਿ ਉਨ੍ਹਾਂ ਨੇ ਸਮੁੱਚੀ ਮਨੁੱਖਤਾ ਵਿੱਚ ਪ੍ਰਮਾਤਮਾ ਦੀ ਏਕ ਜੋਤ, ਪਿਆਰ, ਸਮਰਪਣ, ਆਪਸੀ ਭਾਈਚਾਰਕ ਸਾਂਝ ਅਤੇ ਅਧਿਆਤਮਵਾਦ ਦਾ ਸੰਦੇਸ਼ ਦਿੱਤਾ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਿਦੇਸ਼ੀ ਧਾੜਵੀਆਂ ਦੇ ਜਬਰ, ਸਮਕਾਲੀ ਸ਼ਾਸਕਾਂ ਦੇ ਅਨਿਆਂ ਅਤੇ ਰੂੜੀਵਾਦੀ ਰਵਾਇਤਾਂ ਦੇ ਗਲਬੇ ਦਾ ਵਿਰੋਧ ਕਰਦਿਆਂ ਮਨੁੱਖਤਾ ਦੇ ਹੱਕਾਂ ਦੀ ਰਾਖੀ ਲਈ ਜਾਤ-ਪਾਤ

ਅਤੇ ਵਹਿਮਾਂ-ਭਰਮਾਂ ਤੋਂ ਨਿਰਲੇਪ ਸਮਾਜ ਦੀ ਉਸਾਰੀ ਦਾ ਉਪਦੇਸ਼ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਾਨਵਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਖਾਹਿਸ਼ਾਂ ਲਈ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਨੂੰ ਜਾਤ-ਪਾਤ, ਪਾਖੰਡ, ਅਡੰਬਰ ਅਤੇ ਫਰੇਬ ਦਾ ਤਿਆਗ ਕਰਨ ਦੀ ਸਿੱਖਿਆ ਦਿੱਤੀ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮੌਜੂਦਾ ਭੌਤਿਕਵਾਦੀ ਸਮਾਜ ਨੂੰ ਸਹੀ ਰਸਤੇ ਪਾਉਣ ਲਈ ਬਹੁਤ ਸਾਰਥਕ ਹਨ।

WRITTEN BY