Skip to content
Independent perspectives. Global stories.
BREAKING

ਕੈਂਸਰ ਦੇ ਇਲਾਜ ਲਈ ਫਾਜ਼ਿਲਕਾ ਅਤੇ ਹੁਸ਼ਿਆਰਪੁਰ ’ਚ ਸਥਾਪਿਤ ਹੋਣਗੇ ਟੇਰਸ਼ਿੰਗ ਕੈਂਸਰ ਕੇਅਰ ਸੈਂਟਰ : ਜਿਆਣੀ

Share this story

Page-1_34 ਜਲੰਧਰ, 7 ਨਵੰਬਰ (ਮਨਦੀਪ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਇਥੇ ਕਿਹਾ ਕਿ ਕੈਂਸਰ ਦੀ ਨਾ ਮੁਰਾਦ ਬਿਮਾਰੀ ਦੇ ਇਲਾਜ ਲਈ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਆਧੁਨਿਕ ਇਲਾਜ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਕਈ ਨਵੇਂ ਪ੍ਰੋਜੈਕਟ ਸਥਾਪਿਤ ਕੀਤੇ ਜਾ ਰਹੇ ਹਨ।ਸਥਾਨਕ ਸਿਵਲ ਹਸਪਤਾਲ ਵਿਖੇ ਰਾਸ਼ਟਰੀ ਕੈਂਸਰ ਚੇਤਨਾ ਦਿਵਸ ਮੌਕੇ ਅੱਜ ਕਰਵਾਏ ਗਏ ਸਮਾਗਮ ਵਿਚ ਮੁ¤ਖ ਮਹਿਮਾਨ ਵਜੋਂ ਪੁ¤ਜੇ ਸ੍ਰੀ ਜਿਆਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੁਸ਼ਿਆਰਪੁਰ ਅਤੇ ਫਾਜ਼ਿਲਕਾ ਜਿਲ੍ਹਿਆਂ ਵਿਚ 50 ਬੈਡ ਵਾਲੇ ਟੇਰਸ਼ਿੰਗ ਕੈਂਸਰ ਕੇਅਰ ਸੈਂਟਰ ਬਣਾਏ ਜਾਣਗੇ ਜਿਸ ਨਾਲ ਇਸ ਨਾ ਮੁਰਾਦ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਇਲਾਜ ਦੀ ਵੱਡੀ ਸੁਵਿਧਾ

ਪ੍ਰਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ 100 ਬੈਡ ਵਾਲਾ ਕੈਂਸਰ ਹਸਪਤਾਲ ਸਥਾਪਿਤ ਹੋ ਚੁੱਕਿਆ ਹੈ ਅਤੇ ਟਾਟਾ ਮੈਮੋਰੀਅਲ ਕੈਂਸਰ ਰਿਸਰਚ ਸੈਂਟਰ ਮੁੰਬਈ ਦੇ ਸਹਿਯੋਗ ਨਾਲ ਚੰਡੀਗੜ੍ਹ ਨਜ਼ਦੀਕ ਮੁ¤ਲਾਂਪੁਰ ਵਿਖੇ 300 ਬੈਡਾਂ ਵਾਲਾ ਵਿਸ਼ੇਸ਼ ਕੈਂਸਰ ਇਲਾਜ ਹਸਪਤਾਲ  ਸਥਾਪਿਤ ਕੀਤਾ ਜਾ ਰਿਹਾ ਹੈ ਅਤੇ ਸੰਗਰੂਰ ਦੇ ਸਿਵਲ ਹਸਪਤਾਲ ਵਿਖੇ ਕੈਂਸਰ ਕੇਅਰ ਸੁਵਿਧਾ ਦੀ ਸਥਾਪਨਾ ਵੀ ਜਲਦ ਹੋਣ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਨੂੰ ਸਟੇਟ ਆਫ ਦੀ ਆਰਟ ਉਪਕਰਣ ਮੁਹੱਈਆ ਕਰਵਾਏ ਜਾ ਰਹੇ ਹਨ , ਇਸੇ ਤਰ੍ਹਾਂ ਕੈਂਸਰ ਦੇ ਮਰੀਜਾਂ ਦੇ ਇਲਾਜ ਲਈ ਸ੍ਰੀ ਰਾਮ ਦਾਸ ਮੈਡੀਕਲ ਸਾਇੰਸਸ ਐਂਡ ਰਿਸਰਚ ਸੈਂਟਰ ਅੰਮ੍ਰਿਤਸਰ ਵਿਖੇ ਕੋਬਾਲਟ ਯੂਨਿਟ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਪਠਾਨਕੋਟ,ਕਪੂਰਥਲਾ ਅਤੇ ਨਵਾਂ ਸ਼ਹਿਰ ਜਿਲ੍ਹਿਆਂ ਵਿਚ ਸਾਲ 2014-15 ਦੌਰਾਨ ਐਨ. ਪੀ. ਸੀ. ਡੀ. ਸੀ. ਐਸ. ਪ੍ਰੋਗਰਾਮ ਸੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਕੈਂਸਰ ਦੇ ਮਰੀਜਾਂ ਨੂੰ ਰਾਹਤ ਦੇਣ ਲਈ ਸਥਾਪਿਤ ਕੀਤੇ ਮੁ¤ਖ ਮੰਤਰੀ ਰਾਹਤ ਕੋਸ਼ ਦਾ ਹਵਾਲਾ ਦਿੰਦਿਆਂ ਸ੍ਰੀ ਜਿਆਣੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ 18185 ਕੈਂਸਰ ਦੇ ਮਰੀਜਾਂ ਦੇ ਇਲਾਜ ਲਈ 215.50 ਕਰੋੜ ਰੁਪਏ ਦੀ ਰਾਸ਼ੀ ਸਬੰਧਿਤ ਹਸਪਤਾਲਾਂ ਨੂੰ ਭੇਜੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 118 ਤਰ੍ਹਾਂ ਦੀਆਂ ਐਂਟੀ ਕੈਂਸਰ ਡਰੱਗ ਨੂੰ ਰਾਜ ਸਰਕਾਰ ਅਤੇ ਟੀ.ਐਮ.ਸੀ.ਮੁੰਬਈ ਦੇ ਸਹਿਯੋਗ ਨਾਲ ਘੱਟ ਰੇਟਾਂ ਤੇ ਉਪਲਬੱਧ ਕਰਵਾਇਆ ਜਾ ਰਿਹਾ ਹੈ। ਸ੍ਰੀ ਜਿਆਣੀ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਜਿਥੇ ਇਹ ਇਲਾਜ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਥੇ ਲੋਕਾਂ ਨੂੰ ਕੈਂਸਰ ਦੀ ਬਿਮਾਰੀ ਦੇ ਕਾਰਨਾਂ ਅਤੇ ਇਸ ਤੋਂ ਬਚਾਅ ਲਈ ਸੁਚੇਤ ਰਹਿਣ ਲਈ ਜਾਗਰੂਕ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਮੀਡੀਆ ਦੇ ਸਵਾਲ ਦੇ ਜਵਾਬ ਵਿਚ ਸ੍ਰੀ ਜਿਆਣੀ ਨੇ ਕਿਹਾ ਕਿ ਆਉਂਦੇ ਡੇਢ ਸਾਲ ਦੇ ਵਿਚ-ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ। ਇਸ ਮੌਕੇ ਸ੍ਰੀ ਜਿਆਣੀ ਨੇ ਸਿਵਲ ਹਸਪਤਾਲ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਵੀ ਕੀਤਾ। ਇਸ ਮੌਕੇ ਮੁ¤ਖ ਸੰਸਦੀ ਸਕੱਤਰ ਡਾ.ਨਵਜੋਤ ਕੌਰ ਸਿੱਧੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜਿਥੇ ਕੈਂਸਰ ਦੀ ਬਿਮਾਰੀ ਦੀ ਮੁ¤ਢਲੀ ਸਟੇਜ ਤੇ ਪਹਿਚਾਣ ਇਲਾਜ ਲਈ ਬਹੁਤ ਜਰੂਰੀ ਹੈ ਉਸ ਦੇ ਨਾਲ ਨਾਲ ਲੋਕਾਂ ਨੂੰ ਇਸ ਬਿਮਾਰੀ ਦੇ ਕਾਰਨਾਂ ਅਤੇ ਲੱਛਣਾਂ ਤੋਂ ਜਾਗਰੂਕ ਕਰਨ ਲਈ ਵੱਡੀ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਉਣ ਦੀ ਲੋੜ ਹੈ। ਇਸ ਮੌਕੇ ਪ੍ਰਿੰਸੀਪਲ ਸਕੱਤਰ ਸਿਹਤ ਸ੍ਰੀਮਤੀ ਵਿਨੀ ਮਹਾਜਨ ,ਮੇਨੈਜਿੰਗ ਡਾਇਰੈਕਟਰ ਨੈਸ਼ਨਲ ਰੂਰਲ ਹੈਲਥ ਮਿਸ਼ਨ ਪੰਜਾਬ ਸ੍ਰੀ ਹੁਸਨ ਲਾਲ , ਡਾਇਰੈਕਟਰ ਸਿਹਤ ਸੇਵਾਵਾਂ ਵਿਭਾਗ ਡਾ.ਕਰਨਜੀਤ ਸਿੰਘ,ਟਾਟਾ ਮੈਮੌਰੀਅਲ ਕੈਂਸਰ ਰਿਸਰਚ ਸੈਂਟਰ ਮੁੰਬਈ ਦੇ ਸ੍ਰੀ ਟੀ.ਅੰਬੂਮੰਨੀ , ਐਸ.ਡੀ.ਐਮ ਸ਼ਾਹਕੋਟ ਡਾ.ਸੰਜੀਵ ਸ਼ਰਮਾ, ਸਿਵਲ ਸਰਜਨ ਜ¦ਧਰ ਡਾ.ਆਰ.ਐਲ.ਬੱਸਣ ਅਤੇ ਹੋਰ ਪਤਵੰਤੇ ਹਾਜ਼ਰ ਸਨ।

WRITTEN BY