Skip to content
Independent perspectives. Global stories.
BREAKING

ਯੂ. ਪੀ. ਏ. ਸਰਕਾਰ ਨੂੰ 2 ਜੀ ਲਾਇਸੰਸ ਰੱਦ ਕਰ ਦੇਣੇ ਚਾਹੀਦੇ ਸਨ : ਚਿਦੰਬਰਮ

Share this story

Page3_29 ਨਵੀਂ ਦਿੱਲੀ, 8 ਨਵੰਬਰ (ਪੀ. ਟੀ.)- ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਕਿਹਾ ਕਿ ਜਦੋਂ 2ਜੀ ਸਪੈਕਟ੍ਰਮ ਦੀ ਵੰਡ ਸਬੰਧੀ ਘੋਟਾਲਾ ਸਾਹਮਣੇ ਆਇਆ ਸੀ ਤਾਂ ਸਰਕਾਰ ਨੂੰ ਸੁਪਰੀਮ ਕੋਰਟ ਦਾ ਫ਼ੈਸਲਾ ਉਡੀਕੇ ਬਿਨਾਂ ਲਾਇਸੰਸ ਰੱਦ ਕਰ ਦੇਣੇ ਚਾਹੀਦੇ ਸਨ। ਉਨ੍ਹਾਂ ਇਹ ਵੀ ਕਿਹਾ ਕਿ 2 ਜੀ ਘੁਟਾਲੇ ਨਾਲ ਗ਼ਲਤ ਤਰੀਕੇ ਨਾਲ ਨਜਿੱਠਣ ਕਾਰਨ ਕਾਂਗਰਸ ਦੀ ਲੋਕ ਸਭਾ ਚੋਣਾਂ ‘ਚ ਹਾਰ ਹੋਈ ਹੈ। ਸ੍ਰੀ ਚਿਦੰਬਰਮ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ ਜਿਥੇ ਮੌਜੂਦਾ ਵਿੱਤ ਮੰਤਰੀ ਅਰੁਣ ਜੇਤਲੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪਹਿਲਾਂ ਆਉ ਪਹਿਲਾਂ ਪਾਉ ਦੇ ਆਧਾਰ ‘ਤੇ 2ਜੀ ਲਾਇਸੈਸਾਂ ਦੀ ਵੰਡ ਸਵੀਕਾਰ ਨਹੀਂ ਕਰਨੀ ਚਾਹੀਦੀ ਸੀ ਅਤੇ ਇਨ੍ਹਾਂ ਦੀ ਵੰਡ ਲਈ ਬਿਹਤਰ ਤਰੀਕਾ ਅਪਣਾਉਣਾ ਚਾਹੀਦਾ ਸੀ। ਸ੍ਰੀ

ਚਿਦੰਬਰਮ ਨੇ ਕਿਹਾ ਕਿ ਉਨ੍ਹਾਂ ਨੇ ਸੁਝਾਅ ਦਿੱਤਾ ਸੀ ਕਿ ਸਰਕਾਰ ਨੂੰ ਲਾਇਸੰਸ ਰੱਦ ਕਰ ਦੇਣੇ ਚਾਹੀਦੇ ਹਨ ਪਰ ਸਰਕਾਰ ਨੇ ਫ਼ੈਸਲਾ ਕੀਤਾ ਕਿ ਅਦਾਲਤ ਦੇ ਫ਼ੈਸਲੇ ਦੀ ਉਡੀਕ ਕੀਤੀ ਜਾਵੇ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਅੱਜ ਦੋਸ਼ ਲਾਇਆ ਕਿ ਸਾਬਕਾ ਵਿੱਤ ਮੰਤਰੀ ਦੀ ਟਿੱਪਣੀ ਨਾਲ ਇਹ ਸਾਬਤ ਹੋ ਗਿਆ ਕਿ ਕਾਂਗਰਸ ਪਾਰਟੀ ਨੇ ਆਪਣੀਆਂ ਗ਼ਲਤੀਆਂ ਨੂੰ ਛੁਪਾਉਣ ਦਾ ਯਤਨ ਕੀਤਾ ਸੀ। ਭਾਜਪਾ ਦੇ ਬੁਲਾਰੇ ਸੰਬਤ ਪਾਤਰਾ ਨੇ ਕਿਹਾ ਕਿ ਜੋ ਕੁਝ ਪੀ ਚਿਦੰਬਰਮ ਕਹਿ ਰਹੇ ਹਨ ਉਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜਦੋਂ ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਗ਼ਲਤੀਆਂ ਕੀਤੀਆਂ ਸਨ ਤਾਂ ਇਸ ਨਾਲ ਇਹੀ ਤੱਥ ਉਭਰਕੇ ਸਾਹਮਣੇ ਆਉਂਦਾ ਹੈ ਕਿ ਕਾਂਗਰਸ ਨੇ ਆਪਣੀਆਂ ਗ਼ਲਤੀਆਂ ਛੁਪਾਉਣ ਦੀ ਕੋਸ਼ਿਸ਼ ਕੀਤੀ ਸੀ। ਦੂਸਰੇ ਪਾਸੇ ਕਾਂਗਰਸ ਦੇ ਨੇਤਾ ਮਨੀਸ਼ ਤਿਵਾੜੀ ਨੇ ਕਿਹਾ ਕਿ ਸ੍ਰੀ ਚਿਦੰਬਰਮ ਦੀ ਟਿੱਪਣੀ ‘ਤੇ ਮੁੜ ਵਿਚਾਰ ਕਰਨ ਦੀ ਲੋੜ ਹੈ।

WRITTEN BY