Skip to content
Independent perspectives. Global stories.
BREAKING

ਕੇਂਦਰੀ ਮੰਤਰੀ ਮੰਡਲ ਵਿੱਚ ਵਾਧਾ ਅੱਜ

Share this story

Page3_13 ਨਵੀਂ ਦਿੱਲੀ, 8 ਨਵੰਬਰ (ਪੀ. ਟੀ.)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕੱਲ੍ਹ 9 ਨਵੰਬਰ ਨੂੰ ਆਪਣੇ ਮੰਤਰੀ ਮੰਡਲ ਵਿੱਚ ਪਹਿਲੀ ਵਾਰ ਵਾਧਾ ਅਤੇ ਫੇਰਬਦਲ ਕੀਤਾ ਜਾ ਰਿਹਾ ਹੈ। ਇਸ ਵਾਧੇ ਦੌਰਾਨ 10 ਨਵੇਂ ਚਿਹਰੇ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ। ਨਵੇਂ ਮੰਤਰੀਆਂ ਨੂੰ ਐਤਵਾਰ ਅਹੁਦੇ ਅਤੇ ਸਰਕਾਰੀ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ ਜਾਵੇਗੀ। ਚਰਚਾ ਹੈ ਕਿ ਗੋਆ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਪਾਰੀਕਰ ਜਿਨ੍ਹਾਂ ਨੇ ਆਪਣੇ ਅਹੁਦੇ ਤੋਂ ਹਾਲ ਹੀ ’ਚ ਅਸਤੀਫਾ ਦਿੱਤਾ ਹੈ, ਨੂੰ ਰੱਖਿਆ ਮੰਤਰਾਲਾ ਦਾ ਕਾਰਜਭਾਰ ਸੌਂਪਿਆ ਜਾਵੇਗਾ। ਇਸ ਵਾਧੇ ਦੌਰਾਨ ਪੰਜਾਬ ਤੋਂ ਭਾਜਪਾ ਦੇ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਪਹਿਲੀ ਵਾਰ ਸੰਸਦ ਮੈਂਬਰ ਚੁਣੇ ਗਏ ਸ੍ਰੀ ਵਿਜੇ ਸਾਂਪਲਾ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਮੰਤਰੀ ਬਣਾਏ ਜਾਣ ਨਾਲ ਪੰਜਾਬ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਇੱਕ ਹੋਰ ਨੁਮਾਇੰਦਗੀ ਮਿਲ ਰਹੀ ਹੈ। ਉਨ੍ਹਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ’ਚੋਂ ਬੀਬੀ ਹਰਸਿਮਰਤ ਕੌਰ ਬਾਦਲ ਪਹਿਲਾਂ ਹੀ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਹਨ।

WRITTEN BY