Skip to content
Independent perspectives. Global stories.
BREAKING

ਸਰਕਾਰ ਵੱਲੋਂ ਸ਼ਹਿਰੀ ਸਿਹਤ ਮਿਸ਼ਨ ਲਾਗੂ ਕਰਨ ਦੀ ਪ੍ਰਵਾਨਗੀ

Share this story

ਚੰਡੀਗੜ੍ਹ, 10 ਨਵੰਬਰ (ਪੀ. ਟੀ.)- ਪੰਜਾਬ ਸਰਕਾਰ ਨੇ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਗਰੀਬ ਅਤੇ ਹੋਰ ਅਣਸੁਰੱਖਿਅਤ ਵਰਗਾਂ ਦੇ ਲੋਕਾਂ ਲਈ ਸ਼ਹਿਰੀ ਸਿਹਤ ਮਿਸ਼ਨ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਮਿਸ਼ਨ ਦੇ ਤਹਿਤ ਸਲੱਮ ਖੇਤਰਾਂ ’ਚ ਰਹਿਣ ਵਾਲੇ ਲੋਕਾਂ ਖਾਸ ਕਰਕੇ ਰਿਕਸ਼ਾ ਚਾਲਕਾਂ, ਭਿਖਾਰੀਆਂ, ਰੇਲਵੇ ਅਤੇ ਬੱਸ ਸਟੇਸ਼ਨਾਂ ’ਤੇ ਭਾਰ ਢੋਣ ਵਾਲੇ ਕੁਲੀਆਂ, ਬੇਘਰ ਲੋਕਾਂ ਅਤੇ ਬੇਆਸਰਾ ਬੱਚਿਆਂ, ਉਸਾਰੀ ਕਾਰਜਾਂ ’ਚ ਲੱਗੇ ਮਜ਼ਦੂਰਾਂ ਆਦਿ ਨੂੰ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਰਾਜ ਦੇ ਸਿਹਤ ਕੇਂਦਰਾਂ ’ਚ ਉਪਲਬਧ ਢਾਂਚੇ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ। ਸਿਹਤ ਮੰਤਰੀ ਸ਼੍ਰੀ ਸੁਰਜੀਤ ਕੁਮਾਰ ਜਿਆਣੀ ਨੇ ਇਸ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਪੰਜਾਬ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਵਿਭਾਗ ਪੰਜਾਬ ਵੱਲੋਂ ਪੇਂਡੂ ਸਿਹਤ ਮਿਸ਼ਨ ਦੀ ਤਰਜ਼ ’ਤੇ ਸ਼ਹਿਰੀ ਸਿਹਤ ਮਿਸ਼ਨ ਦੀ ਸਥਾਪਨਾ ਦੀ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰੀ ਸਿਹਤ ਮਿਸ਼ਨ ਦੇ ਤਹਿਤ ਅਜਿਹੇ 40 ਸ਼ਹਿਰਾਂ ਦੀ ਪਛਾਣ ਕੀਤੀ ਗਈ ਹੈ ਜਿਥੇ 155 ਮੁਢਲੇ ਸਿਹਤ ਕੇਂਦਰਾਂ ਵਿੱਚ ਓ.ਪੀ.ਡੀ. ਸੁਵਿਧਾ ਮੁਹੱਈਆ ਕਰਵਾਈ ਜਾਵੇਗੀ ਅਤੇ ਲੁਧਿਆਣਾ, ਅੰਮ੍ਰਿਤਸਰ ਅਤੇ ਜ¦ਧਰ ’ਚ ਕ੍ਰਮਵਾਰ

ਛੇ, ਚਾਰ ਅਤੇ ਤਿੰਨ ਕਮਿਊਨਿਟੀ ਸਿਹਤ ਕੇਂਦਰਾਂ ਦੀ ਸਥਾਪਨਾ ਕੀਤੀ ਜਾਵੇਗੀ। ਇਹ ਕੇਂਦਰ ਆਧੁਨਿਕ ਮਸ਼ੀਨਰੀ, ਓ.ਪੀ.ਡੀ ਨਾਲ ਡਾਇਗਨੋਸਟਿਕ ਯੂਨਿਟ ਅਤੇ ਮਰੀਜ਼ਾਂ ਲਈ ਇਨਡੋਰ ਸੁਵਿਧਾਵਾਂ ਨਾਲ ਲੈਸ ਹੋਣਗੇ। ਇਸ ਤੋਂ ਇਲਾਵਾ ਇਨ੍ਹਾਂ ਨਵੇਂ ਸਥਾਪਤ ਕੀਤੇ ਜਾਣ ਵਾਲੇ ਸਿਹਤ ਸੰਭਾਲ ਕੇਂਦਰਾਂ ਵਿੱਚ ਨਿਰਵਿਘਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 769 ਪੈਰਾਮੈਡੀਕਲ ਸਟਾਫ਼ ਦੀ ਵੀ ਭਰਤੀ ਕੀਤੀ ਜਾਵੇਗੀ। ਇਹ ਸ਼ਹਿਰੀ ਮੁਢਲੇ ਸਿਹਤ ਕੇਂਦਰ ਗਰਮੀਆਂ ਵਿੱਚ ਦੁਪਹਿਰ 12 ਵਜੇ ਤੋਂ ਰਾਤ 8 ਵਜੇ ਤੱਕ ਅਤੇ ਸਰਦੀਆਂ ਵਿੱਚ ਸਵੇਰੇ 11 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹਣਗੇ।

WRITTEN BY