Skip to content
Independent perspectives. Global stories.
BREAKING

ਸਿੱਖਿਆ ਵਿਭਾਗ ਦੀ ਲੋਕ ਅਦਾਲਤ ਦੌਰਾਨ 39 ਕੇਸਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ

Share this story

ਚੰਡੀਗੜ੍ਹ, 10 ਨਵੰਬਰ (ਪੀ. ਟੀ.)- ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨਾਲ ਸਬੰਧਤ ਕੇਸਾਂ ਵਿੱਚ ਮਾਨਯੋਗ ਅਦਾਲਤਾਂ ਵੱਲੋਂ ਦਿੱਤੇ ਗਏ ਫੈਸਲਿਆਂ ਨੂੰ ਲਾਗੂ ਕਰਨ ਲਈ ਪੰਜਾਬ ਸਿੱਖਿਆ ਵਿਭਾਗ ਵੱਲੋਂ ਜਨਤਕ ਮੀਟਿੰਗ ਕੀਤੀ ਗਈ। ਵਿਭਾਗ ਦੇ ਮੁੱਖ ਦਫਤਰ ਵਿੱਚ ਸੱਦੀ ਗਈ ਜਨਤਕ ਮੀਟਿੰਗ ਦੌਰਾਨ ਵਿਭਾਗ ਦੇ ਵਿਸ਼ੇਸ਼ ਕਾਰਜ ਅਧਿਕਾਰੀ (ਲਿਟੀਗੇਸ਼ਨ) ਸ੍ਰੀ ਹਰਬੰਸ ਸਿੰਘ ਦੀ ਅਗਵਾਈ ਵਿੱਚ ਬਣੀ ਕਮੇਟੀ ਨੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਸੁਣੀਆਂ। ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਤਕ ਮੀਟਿੰਗ ਵਿੱਚ 65 ਕੇਸ ਸੁਣੇ ਗਏ ਜਿਨ੍ਹਾਂ ਵਿੱਚੋਂ 39 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਸਿੱਖਿਆ ਮੰਤਰੀ ਨੇ ਦੱਸਿਆ ਕਿ ਜਨਤਕ ਮੀਟਿੰਗ ਵਿੱਚ 29 ਹੋਰ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਪ੍ਰਤੀ ਬੇਨਤੀਆਂ ਦਾ ਜਲਦ ਨਿਪਟਾਰਾ ਕਰਨ ਲਈ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ।

ਡਾ. ਚੀਮਾ ਨੇ ਕਿਹਾ ਕਿ ਮਿਆਰੀ ਸਿੱਖਿਆ ਦੇਣ ਦੇ ਟੀਚੇ ਦੀ ਪ੍ਰਾਪਤੀ ਲਈ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਹੋਰਨਾਂ ਕਰਮਚਾਰੀਆਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਮਾਨਯੋਗ ਅਦਾਲਤਾਂ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਸੁਣਾਏ ਫੈਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਲਾਗੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਅਜਿਹੀਆਂ ਲੋਕ ਅਦਾਲਤਾਂ ਵਿੱਚ ਭਵਿੱਖ ਵਿੱਚ ਵੀ ਲਗਾਈਆਂ ਜਾਂਦੀਆਂ ਰਹਿਣਗੀਆਂ।

WRITTEN BY