Skip to content
Independent perspectives. Global stories.
BREAKING

ਆਸ਼ਾ ਵਰਕਰਜ਼ ਯੂਨੀਅਨ ਨੇ ਮੰਗਾਂ ਮੰਨਵਾਉਣ ਲਈ ਧਰਨਾ ਲਾਇਆ

Share this story

ਮਾਛੀਵਾੜਾ ਸਾਹਿਬ, 28 ਜੁਲਾਈ (ਕਰਮਜੀਤ ਸਿੰਘ ਆਜ਼ਾਦ)- ਆਸ਼ਾ ਵਰਕਰਜ਼ ਯੂਨੀਅਨ ਬਲਾਕ ਮਾਛੀਵਾੜਾ ਦੀਆਂ ਮੈਬਰਾਨ ਵੱਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਸਥਾਨਕ ਸਿਵਲ ਹਸਪਤਾਲ ਵਿਚ ਰੋਸ ਧਰਨਾ ਦਿੱਤਾ।
asha workers
ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਬਲਾਕ ਪ੍ਰਧਾਨ ਮੀਨਾ ਕੁਮਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਸ਼ਾ ਵਰਕਰਾਂ ਨੂੰ 1 ਹਜਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦੇਣ ਦੀ ਮੰਜੂਰੀ ਦਿੱਤੀ ਸੀ ਪਰ ਇਸ ਨੂੰ ਅਜੇ ਤੱਕ ਲਾਗੂ ਨਾ ਕਰਕੇ ਸਰਕਾਰ ਆਸ਼ਾ ਵਰਕਰਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਮਹੀਨਾਵਾਰ ਰਿਪੋਰਟਾਂ ਦੇ ਫਾਰਮਾਂ ਵਿਚ ਬਦਲੀ ਕੀਤੀ ਜਾਂਦੀ ਹੈ ਜਿਸ ਕਾਰਨ ਆਸ਼ਾ ਵਰਕਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਸਰਕਾਰ ਇਹ ਫਾਰਮ ਬਦਲੀ ਨਾ ਕਰੇ। ਪ੍ਰਧਾਨ ਮੀਨਾ ਕੁਮਾਰੀ ਨੇ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕੰਮ ਕਰਦੀਆਂ ਆਸ਼ਾ ਵਰਕਰਾਂ ਨੂੰ ਇੱਕੋ ਜਿਹੇ ਮਾਣ ਭੱਤੇ ਦਿੱਤੇ ਜਾਣ ਅਤੇ ਸਰਕਾਰ ਵੱਲੋਂ ਜਾਰੀ ਕੀਤਾ 1000 ਰੁਪਏ ਮਾਣ ਭੱਤਾ ਜਲਦ ਲਾਗੂ ਕੀਤਾ ਜਾਵੇ। ਆਸ਼ਾ ਵਰਕਰਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ 3 ਅਗਸਤ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ। ਇਸ ਰੋਸ ਧਰਨੇ ਵਿਚ ਹੋਰਨਾਂ ਤੋਂ ਇਲਾਵਾ ਗੁਰਮੀਤ ਕੌਰ, ਕਮਲਜੀਤ ਕੌਰ, ਰਣਜੀਤ ਕੌਰ, ਕੁਲਦੀਪ ਕੌਰ, ਗੁਰਮੀਤ ਕੌਰ ਸਿੱਧੂ, ਕਾਂਤਾ ਰਾਣੀ, ਅਨੀਤਾ ਰਾਣੀ, ਪਰਵਿੰਦਰ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਪ੍ਰਭਜੋਤ ਕੌਰ, ਸੰਦੀਪ ਕੌਰ, ਕਸ਼ਮੀਰ ਕੌਰ, ਨਰਿੰਦਰ ਕੌਰ, ਨਵੀਜਤ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਜਸਪਾਲ ਕੌਰ, ਜਸਵੀਰ ਕੌਰ, ਰਜਨੀ ਰਾਣੀ, ਬੇਅੰਤ ਕੌਰ, ਦਵਿੰਦਰ ਕੌਰ, ਮਨਜਿੰਦਰ ਕੌਰ, ਸੁਰਿੰਦਰ ਕੌਰ, ਹਰਪਾਲ ਕੌਰ, ਕੁਲੰਤ ਕੌਰ, ਹਰਜਿੰਦਰ ਕੌਰ, ਕਮਲੇਸ਼ ਰਾਣੀ ਆਦਿ ਵੀ ਮੌਜੂਦ ਸਨ।

WRITTEN BY