ਨਵੀਂ ਦਿ¤ਲੀ ,14 ਨਵੰਬਰ (ਪੀ. ਟੀ.)- ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ 125ਵੀ ਜੈਅੰਤੀ ਮੌਕੇ ਸ਼ਾਂਤੀ ਵੰਨ ‘ਚ ਸ਼ਰਧਾਂਜਲੀ ਭੇਟ ਕੀਤੀ ।ਇਸ ਮੌਕੇ ‘ਤੇ ਉਪ ਰਾਸ਼ਟਰਪਤੀ ਮੁਹੰਮਦ ਹਾਮਿਦ ਅਨਸਾਰੀ ,ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ , ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ ।ਇਸ ਸਮਾਰੋਹ ਮੌਕੇ ਨੰਨ੍ਹੇ-ਮੁੰਨੇ ਬਚਿਆਂ ਨੇ ਸ਼ਾਂਤੀ ਵਨ ‘ਤੇ ਸ਼ਰਧਾ ਦੇ ਫੁ¤ਲ ਭੇਟ ਕੀਤੇ। ਨਹਿਰੂ ਜੈਅੰਤੀ ‘ਤੇ ਕ¤ਲ੍ਹ ਦਿ¤ਲੀ ਦੇ ਤਾਲ ਕਟੋਰਾ ਸਟੇਡੀਅਮ ‘ਚ ਇਕ ਵਿਸ਼ਾਲ ਰੈਲੀ ਦਾ ਆਯੋਜਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੀਤਾ।ਵਿਗਿਆਨ ਭਵਨ ‘ਚ 17 ਅਤੇ 18 ਨਵੰਬਰ ਨੂੰ ਪੰਡਿਤ ਨਹਿਰੂ ‘ਤੇ ਅੰਤਰਰਾਸ਼ਟਰੀ ਕਾਨਫ਼ਰੰਸ
ਕਾਰਵਾਈ ਜਾ ਰਹੀ ਹੈ ।ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟ੍ਰੇਲੀਆ ਤੋਂ ਟਵੀਟ ‘ਤੇ ਕਿਹਾ ਕਿ ਅਸੀਂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੇ ਦੇਸ਼ ਦੀ ਆਜ਼ਾਦੀ ਅਹਿਮ ਯੋਗਦਾਨ ਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਦੇ ਰੂਪ ‘ਚ ਉਨ੍ਹਾਂ ਦੇ ਅਹਿਮ ਭੂਮਿਕਾ ਲਈ ਸ਼ਰਧਾਂਜਲੀ ਭੇਟ ਕਰਦੇ ਹਾਂ ।



