ਯੁਥ ਅਕਾਲੀ ਦਲ ਅਤੇ ਵਪਾਰ ਵਿੰਗ ਦਾ ਵੀ ਕੀਤਾ ਪੁਨਰਗਠਨ –
ਜਲੰਧਰ/ਚੰਡੀਗੜ੍ਹ, 15 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਜ਼ਿਲਾਵਾਰ ਅਬਜਰਵਰ ਨਿਯੁਕਤ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬੀਬੀ ਜਗੀਰ ਕੌਰ ਨੂੰ ਗੁਰਦਾਸਪੁਰ (ਸ਼ਹਿਰੀ) ਅਤੇ (ਦਿਹਾਤੀ) ਦਾ ਅਬਜਰਵਰ ਲਾਇਆ ਹੈ, ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੂੰ ਅੰਮ੍ਰਿਤਸਰ (ਸ਼ਹਿਰੀ) ਦਾ ਅਬਜਰਵਰ ਲਾਇਆ ਗਿਆ ਹੈ। ਇਸੇ ਤਰਾਂ ਕੈਬਨਿਟ ਮੰਤਰੀ ਸ. ਸੋਹਣ ਸਿੰਘ ਠੰਡਲ ਨੂੰ ਅੰਮ੍ਰਿਤਸਰ (ਦਿਹਾਤੀ) ਦਾ ਅਬਜਰਵਰ ਨਿਯੁਕਤ ਕੀਤਾ ਹੈ। ਸ. ਸੁੱਚਾ ਸਿੰਘ ¦ਗਾਹ ਸਾਬਕਾ ਕੈਬਨਿਟ ਮੰਤਰੀ ਜਿਲਾ ਪਠਾਨਕੋਟ (ਸ਼ਹਿਰੀ ਅਤੇ ਦਿਹਾਤੀ) ਦੇ ਅਬਜਰਵਰ ਹੋਣਗੇ। ਸਾਬਕਾ ਕੈਬਨਿਟ ਮੰਤਰੀ ਸ. ਸੇਵਾ ਸਿੰਘ ਸੇਖਵਾਂ ਨੂੰ ਜਿਲਾ ਤਰਨਤਾਰਨ (ਸ਼ਹਿਰੀ ਅਤੇ ਦਿਹਾਤੀ) ਦਾ
ਅਬਜਰਵਰ ਨਿਯੁਕਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਸ.ਬਿਕਰਮ ਸਿੰਘ ਮਜੀਠੀਆ ਨੂੰ ਜਿਲਾ ਜ¦ਧਰ (ਸ਼ਹਿਰੀ ਅਤੇ ਦਿਹਾਤੀ) ਦਾ ਅਬਜਰਵਰ ਨਿਯੁਕਤ ਕੀਤਾ ਗਿਆ ਹੈ। ਜਿਲਾ ਕਪੂਰਥਲਾ (ਸ਼ਹਿਰੀ ਅਤੇ ਦਿਹਾਤੀ) ਦਾ ਸ. ਸਰਵਣ ਸਿੰਘ ਫਿਲੌਰ ਨੂੰ ਅਬਜਰਵਰ ਲਾਇਆ ਗਿਆ ਹੈ। ਸ. ਅਜੀਤ ਸਿੰਘ ਕੋਹਾੜ ਕੈਬਨਿਟ ਮੰਤਰੀ ਜਿਲਾ ਸ਼ਹੀਦ ਭਗਤ ਸਿੰਘ ਨਗਰ (ਸ਼ਹਿਰੀ ਅਤੇ ਦਿਹਾਤੀ) ਦੇ ਅਬਜਰਵਰ ਹੋਣਗੇ। ਸਾਬਕਾ ਕੈਬਨਿਟ ਮੰਤਰੀ ਸ. ਹੀਰਾ ਸਿਘ ਗਾਬੜੀਆ ਨੂੰ ਜਿਲਾ ਹੁਸ਼ਿਆਰਪੁਰ (ਸ਼ਹਿਰੀ ਅਤੇ ਦਿਹਾਤੀ) ਦਾ ਅਬਜਰਵਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰਾਂ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂੰ ਲੁਧਿਆਣਾ (ਸ਼ਹਿਰੀ) ਅਤੇ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਲੁਧਿਆਣਾ (ਦਿਹਾਤੀ) ਦਾ ਅਬਜਰਵਰ ਨਿਯੁਕਤ ਕੀਤਾ ਗਿਆ ਹੈ।
ਡਾ. ਚੀਮਾ ਨੇ ਅੱਗੇ ਦੱਸਿਆ ਕਿ ਕੈਬਨਿਟ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਨੂੰ ਪਟਿਆਲਾ (ਸ਼ਹਿਰੀ ਅਤੇ ਦਿਹਾਤੀ) ਦਾ ਅਬਜਰਵਰ ਨਿਯੁਕਤ ਕੀਤਾ ਗਿਆ ਹੈ। ਸ. ਪਰਮਿੰਦਰ ਸਿੰਘ ਢੀਂਡਸਾ ਜਿਲਾ ਸੰਗਰੂਰ (ਸ਼ਹਿਰੀ ਅਤੇ ਦਿਹਾਤੀ) ਦੇ ਅਬਜਰਵਰ ਹੋਣਗੇ। ਇਸੇ ਤਰਾਂ ਸ. ਸਿਕੰਦਰ ਸਿੰਘ ਮਲੂਕਾ ਕੈਬਨਿਟ ਮੰਤਰੀ ਬਰਨਾਲਾ (ਸ਼ਹਿਰੀ ਅਤੇ ਦਿਹਾਤੀ) ਦੇ ਅਬਜਰਵਰ ਹੋਣਗੇ। ਜਿਲਾ ਫਰਦੀਕੋਟ (ਦਿਹਾਤੀ ਅਤੇ ਸ਼ਹਿਰੀ) ਦਾ ਅਬਜਰਵਰ ਸ. ਹਰਮੀਤ ਸਿੰਘ ਸੰਧੂੁ ਮੁੱਖ ਸੰਸਦੀ ਸਕੱਤਰ ਨੂੰ ਨਿਯੁਕਤ ਕੀਤਾ ਗਿਆ ਹੈ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਮੈਬਰ ਪਾਰਲੀਮੈਂਟ ਮਾਨਸਾ (ਸ਼ਹਿਰੀ ਅਤੇ ਦਿਹਾਤੀ) ਦੇ ਅਬਜਰਵਰ ਹੋਣਗੇ। ਉਹਨਾਂ ਕਿਹਾ ਕਿ ਸ.ਸ਼ਰਨਜੀਤ ਸਿੰਘ ਢਿੱਲੋਂ ਕੈਬਨਿਟ ਮੰਤਰੀ ਮੋਗਾ (ਸ਼ਹਿਰੀ ਅਤੇ ਦਿਹਾਤੀ) ਦੇ ਅਬਜਰਵਰ ਹੋਣਗੇ। ਸ. ਮਹੇਸ਼ਇੰਦਰ ਸਿੰਘ ਗਰੇਵਾਲ ਮੋਹਾਲੀ (ਸ਼ਹਿਰੀ ਅਤੇ ਦਿਹਾਤੀ) ਦੇ ਅਬਜਰਵਰ ਹੋਣਗੇ। ਉਹਨਾਂ ਦੱਸਿਆ ਕਿ ਸ. ਮਨਤਾਰ ਸਿੰਘ ਬਰਾੜ ਜਿਲਾ ਫਾਜਲਿਕਾ (ਦਿਹਾਤੀ ਅਤੇ ਸ਼ਹਿਰੀ) ਦੇ ਅਬਜਰਵਰ ਹੋਣਗੇ। ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਾਣੀਕੇ ਨੂੰ ਜਿਲਾ ਸ਼੍ਰੀ ਮੁਕਤਸਰ ਸਾਹਿਬ (ਸ਼ਹਿਰੀ ਅਤੇ ਦਿਹਾਤੀ) ਦਾ ਅਬਜਰਵਰ ਨਿਯੁਕਤ ਕੀਤਾ ਗਿਆ ਹੈ। ਮੁੱਖ ਸੰਸਦੀ ਸਕੱਤਰ ਸ਼ੀ ਪਰਕਾਸ਼ ਚੰਦ ਗਰਗ ਨੂੂੰ ਜਿਲਾ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਦਾ ਅਬਜਰਵਰ ਨਿਯੁਕਤ ਕੀਤਾ ਗਿਆ ਹੈ। ਪ੍ਰੋ. ਵਿਰਸਾ ਸਿੰਘ ਵਲਟੋਹਾ ਮੁੱਖ ਸੰਸਦੀ ਸਕੱਤਰ ਨੂੂੰ ਫਿਰੋਜਪੁਰ (ਸ਼ਹਿਰੀ ਅਤੇ ਦਿਹਾਤੀ) ਦਾ ਅਬਜਰਵਰ ਨਿਯਕਤ ਕੀਤਾ ਗਿਆ ਹੈ। ਇਸੇ ਤਰਾਂ ਸ. ਸੰਤਾ ਸਿੰਘ ਉਮੈਦਪੁਰ ਚੇਅਰਮੈਨ ਨੂੰ ਜਿਲਾ ਫਤਿਹਗੜ ਸਾਹਿਬ (ਸ਼ਹਿਰੀ ਅਤੇ ਦਿਹਾਤੀ) ਦਾ ਅਬਜਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਸ. ਇਕਬਾਲ ਸਿੰਘ ਝੁੰਦਾ ਐਮ.ਐਲ਼.ਏ ਨੂੰ ਜਿਲਾ ਰੋਪੜ੍ਹ (ਸ਼ਹਿਰੀ ਅਤੇ ਦਿਹਾਤੀ) ਦਾ ਅਬਜਰਵਰ ਨਿਯੁਕਤ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪੁਨਰ ਗਠਨ ਕਰ ਦਿੱਤਾ ਹੈ। ਜਿਸ ਅਨੁਸਾਰ ਉਹਨਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਨੂੰ ਪਾਰਟੀ ਦਾ ਜਨਰਲ ਸਕੱਤਰ ਬਣਾ ਕੇ ਯੂਥ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਾਰੇ ਪੰਜਾਬ ਨੂੰ 5 ਜੋਨਾ ਵਿੰਚ ਵੰਡ ਲਿਆ ਗਿਆ ਹੈ। ਪਹਿਲੇ ਜ਼ੋਨ ਨੂੰ ਮਾਲਵਾ-1 ਦਾ ਨਾਮ ਦਿੱਤਾ ਗਿਆ ਹੈ ਜਿਸ ਵਿੱਚ ਇਸ ਜ਼ੋਨ ਦਾ ਪ੍ਰਧਾਨ ਸ. ਕੰਵਰਜੀਤ ਸਿੰਘ ਰੋਜੀ ਬਰਕੰਦੀ ਨੂੰ ਬਣਾਇਆ ਗਿਆ ਅਤੇ ਇਸ ਜ਼ੋਨ ਵਿੱਚ ਬਠਿੰਡਾ, ਮਾਨਸਾ, ਸ਼੍ਰੀ ਮੁਕਤਸਰ ਸਾਹਿਬ, ਫਾਜਲਿਕਾ, ਫਿਰੋਜਪੁਰ ਅਤੇ ਫਰੀਦਕੋਟ ਜ਼ਿਲਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸੇ ਤਰਾਂ ਦੂਜੇ ਜ਼ੋਨ ਨੂੰ ਮਾਲਵਾ-2 ਦਾ ਨਾਮ ਦਿੱਤਾ ਗਿਆ ਹੈ ਜਿਸ ਦਾ ਪ੍ਰਧਾਨ ਸ਼੍ਰੀ ਹਰਪਾਲ ਜੁਨੇਜਾ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਜੋਨ ਵਿੱਚ ਪਟਿਆਲਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਡਾ. ਚੀਮਾ ਨੇ ਦੱਸਿਆ ਕਿ ਤੀਜੇ ਜ਼ੋਨ ਨੂੰ ਮਾਲਵਾ-3 ਦਾ ਨਾਮ ਦਿੱਤਾ ਗਿਆ ਹੈ ਜਿਸ ਦਾ ਪ੍ਰਧਾਨ ਸ. ਤਰਸੇਮ ਸਿੰਘ ਭਿੰਡਰ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਜ਼ੋਨ ਵਿੱਚ ਲੂਿਧਆਣਾ, ਮੋਗਾ ਅਤੇ ਰੋਪੜ੍ਹ ਜ਼ਿਲਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਚੌਥੇ ਜੋਨ ਵਿੱਚ ਦੋਆਬੇ ਦੇ ਚਾਰੇ ਜਿਲੇ ਜ¦ਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂਸਹਿਰ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਸ. ਸਰਬਜੋਤ ਸਿੰਘ ਸਾਹਬੀ ਨੂੰ ਇਸ ਜੋਨ ਦਾ ਪ੍ਰਧਾਨ ਨਿਯੁਕਤੀ ਕੀਤਾ ਗਿਆ ਹੈ। ਇਸੇ ਤਰਾਂ ਜੋਨ ਨੰ 5 ਨੂੰ ਮਾਝਾ ਜ਼ੋਨ ਦਾ ਨਾਮ ਦਿੱਤਾ ਗਿਆ ਹੈ ਜਿਸ ਵਿੱਚ 4 ਜ਼ਿਲੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਜ਼ੋਨ ਦਾ ਪ੍ਰਧਾਨ ਮੁੱਖ ਸੰਸਦੀ ਸਕੱਤਰ ਸ. ਇੰਦਰਬੀਰ ਸਿੰਘ ਬੁਲਾਰੀਆ ਨੂੰ ਬਣਾਇਆ ਗਿਆ ਹੈ।
ਡਾ. ਚੀਮਾ ਨੇ ਦੱਸਿਆ ਕਿ ਸ. ਪਰਮਿੰਦਰ ਸਿੰਘ ਬਰਾੜ ਨੂੰ ਯੂਥ ਵਿੰਗ ਦਾ ਸਕੱਤਰ ਜਨਰਲ ਅਤੇ ਆਫਿਸ ਇੰਚਾਰਜ਼ ਨਿਯੁਕਤ ਕੀਤਾ ਗਿਆ ਹੈ। ਡਾ. ਚੀਮਾ ਨੇ ਦੱਸਿਆ ਕਿ ਸ. ਸੁਖਬੀਰ ਸਿੰਘ ਬਾਦਲ ਨੇ ਵਪਾਰ ਵਿੰਗ ਦਾ ਵੀ ਪੁਨਰਗਠਨ ਕਰਦੇ ਹੋਏ ਇਸ ਨੂੰ 4 ਜੋਨਾਂ ਵਿੱਚ ਵੰਡ ਦਿੱਤਾ ਹੈ ਅਤੇ ਸ. ਮਹੇਸ਼ਇੰਦਰ ਸਿੰਘ ਗਰੇਵਾਲ ਜਨਰਲ ਸਕੱਤਰ, ਸ਼੍ਰੋਮਣੀ ਅਕਾਲੀ ਦਲ ਨੂੰ ਇਸ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਉਹਨਾਂ ਦੱਸਿਆ ਕਿ ਪਹਿਲੇ ਜੋਨ ਦਾ ਨਾਮ ਮਾਲਵਾ-1 ਰੱਖਿਆ ਗਿਆ ਹੈ ਅਤੇ ਇਸ ਦਾ ਪ੍ਰਧਾਨ ਸ਼੍ਰੀ ਸਰੂੁਪ ਚੰਦ ਸਿੰਗਲਾ ਮੁੱਖ ਸੰੋਸਦੀ ਸਕੱਤਰ ਨੂੰ ਬਣਾਇਆ ਗਿਆ ਹੈ ।
ਇਸੇ ਤਰਾਂ ਦੂਜੇ ਜ਼ੋਨ ਨੂੰ ਮਾਲਵਾ-2 ਦਾ ਨਾਮ ਦਿੱਤਾ ਗਿਆ ਹੈ ਜਿਸ ਦਾ ਪ੍ਰਧਾਨ ਸ਼੍ਰੀ ਐਨ.ਕੇ.ਸਰਮਾ ਮੁੱਖ ਸੰਸਦੀ ਸਕੱਤਰ ਨੂੰ ਨਿਯੁਕਤ ਕੀਤਾ ਗਿਆ ਹੈ । ਡਾ. ਚੀਮਾ ਨੇ ਦੱਸਿਆ ਕਿ ਤੀਜੇ ਜ਼ੋਨ ਨੂੰ ਮਾਲਵਾ-3 ਦਾ ਨਾਮ ਦਿੱਤਾ ਗਿਆ ਹੈ ਜਿਸ ਦਾ ਪ੍ਰਧਾਨ ਸ਼੍ਰੀ ਮਦਨ ਲਾਲ ਬੱਗਾ ਨੂੰ ਨਿਯੁਕਤ ਕੀਤਾ ਗਿਆ ਹੈ । ਉਹਨਾਂ ਦੱਸਿਆ ਕਿ ਦੋਆਬੇ ਜੋਨ ਦਾ ਸ. ਗੁਰਚਰਨ ਸਿੰਘ ਚੰਨੀ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮਾਝੇ ਜੋਨ ਦੇ ਪ੍ਰਧਾਨ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।



