Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰਾਂ ਨੇ ਸ੍ਰੀਨਗਰ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਰਾਸ਼ੀ ਵੰਡੀ : ਦਿਲਜੀਤ ਸਿੰਘ ਬੇਦੀ

Share this story

ਸ੍ਰੀਨਗਰ, 15 ਨਵੰਬਰ (ਪੀ.ਟੀ.)- ਸ਼੍ਰੋਮਣੀ ਕਮੇਟੀ ਵੱਲੋਂ ਜੰਮੂ-ਕਸ਼ਮੀਰ ਦੇ ਹੜ•-ਪੀੜ•ਤਾਂ ਨੂੰ ਸ੍ਰੀਨਗਰ ਦੇ ਗੁਰਦੁਆਰਾ ਸ਼ਹੀਦ ਬੁੰਗਾ ਬਾਗਾਤ ਬਡਗਾਮ ਵਿਖੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਹੋਏ ਫੈਸਲੇ ਅਨੁਸਾਰ ਸਹਾਇਤਾ ਰਾਸ਼ੀ ਵੰਡੀ ਗਈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਏ ਆਦੇਸ਼ਾਂ ਅਨੁਸਾਰ ਸਾਡੀਆਂ ਟੀਮਾਂ ਵੱਲੋਂ ਹੜ•ਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਘਰ-ਘਰ ਜਾ ਕੇ ਆਪਣੀ ਬਣਦੀ ਸਹਾਇਤਾ ਰਾਸ਼ੀ ਅਤੇ ਰਾਹਤ ਸਮੱਗਰੀ ਵੰਡਣ ਦਾ ਕਾਰਜ ਕੀਤਾ ਜਾ ਰਿਹਾ ਹੈ।ਉਨ•ਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ ਵਿਖੇ ਪਿਛਲੇ ਸਵਾ ਦੋ ਮਹੀਨਿਆਂ ਤੋਂ ਰਾਹਤ ਕਾਰਜ ਜਾਰੀ ਹਨ।ਉਨ•ਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਹੋਏ ਫੈਸਲੇ ਅਨੁਸਾਰ

ਜਿਨ•ਾਂ ਸਿੱਖਾਂ ਦੇ ਮਕਾਨ ਨੁਕਸਾਨੇ ਗਏ ਹਨ ਨੂੰ ਸਹਾਇਤਾ ਰਾਸ਼ੀ ਵੰਡਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।ਮਾਲਕਾਂ ਨੂੰ ਕ੍ਰਮਵਾਰ 50 ਹਜ਼ਾਰ, 30 ਹਜ਼ਾਰ ਤੇ 25 ਹਜ਼ਾਰ ਦੀ ਰਾਸ਼ੀ ਤਕਸੀਮ ਕੀਤੀ ਗਈ ਹੈ।ਉਨ•ਾਂ ਦੱਸਿਆ ਕਿ ਇਕ ਸੋ ਤੋਂ ਵੱਧ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ ਹੈ।ਉਨ•ਾਂ ਹੋਰ ਕਿਹਾ ਕਿ ਹੜ• ਪ੍ਰਭਾਵਿਤ ਹਰ ਘਰ ਤੀਕ ਸ਼੍ਰੋਮਣੀ ਕਮੇਟੀ ਦੇ ਟੀਮ ਮੈਂਬਰਾਂ ਵੱਲੋਂ ਤਕਸੀਮ ਕੀਤੀ ਜਾਣ ਵਾਲੀ ਰਸਦ ਦਾ ਕੂਪਨ ਵੰਡਿਆ ਜਾ ਰਿਹਾ ਹੈ ਤੇ ਇਸ ਕੂਪਨ ਦੇ ਆਧਾਰ ਤੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਾਏ ਗਏ ਕੈਂਪ ਵਿੱਚ ਰਾਸ਼ਨ ਤੇ ਬਿਸਤਰੇ ਕਿਟਾ ਦਿੱਤੀਆਂ ਜਾਂਦੀਆਂ ਹਨ।ਉਨ•ਾਂ ਕਿਹਾ ਕਿ ਇਸ ਰਾਸ਼ਨ ਕਿਟ ਵਿਚ ਰਸੋਈ ਘਰ ਵਿੱਚ ਵਰਤੀਆਂ ਜਾਣ ਵਾਲੀਆਂ ਵਸਤਾਂ ਆਟਾ, ਦਾਲ, ਚੌਲ, ਖੰਡ, ਚਾਹਪੱਤੀ, ਲੂਣ, ਮਿਰਚ, ਮਸਾਲੇ, ਟੂਥ-ਪੇਸਟ, ਬੁਰਸ਼, ਸਾਬਣ, ਅਣਸੀਤੇ ਜਨਾਨਾਂ ਸੂਟ ਆਦਿ ਸ਼ਾਮਲ ਹਨ।ਇਸੇ ਤਰ•ਾਂ ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਹੋਇਆ ਗਰਮ ਬਿਸਤਰੇ ਦੀ ਕਿਟ ਵਿੱਚ ਰਜਾਈ, ਤਲਾਈ, ਕੰਬਲ, ਸਰਾਣੇ, ਚਾਦਰਾਂ ਆਦਿ ਵੀ ਦਿੱਤੇ ਗਏ ਹਨ।ਉਨ•ਾਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਦੇ ਨਿਰਦੇਸ਼ਾਂ ਮੁਤਾਬਿਕ ਇਹ ਰਾਸ਼ਨ ਕਿਟ ਤੇ ਬਿਸਤਰ ਘਰ-ਘਰ ਦਿੱਤੇ ਜਾ ਰਹੇ ਹਨ। ਸ.ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਕਮੇਟੀ ਮੈਂਬਰ ਨੇ ਸਹਾਇਤਾ ਰਾਸ਼ੀ ਜਾਰੀ ਕਰਨ ਸਮੇਂ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਦਿੱਤੀ ਜਾ ਰਹੀ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਫੰਡਾਂ ਵਿਚੋਂ ਸੰਗਤਾਂ ਦੇ ਸਹਿਯੋਗ ਨਾਲ ਦਿੱਤੀ ਜਾ ਰਹੀ ਹੈ।

WRITTEN BY