Skip to content
Independent perspectives. Global stories.
BREAKING

ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਕੇਂਦਰ ਭਾਰਤ-ਪਾਕਿ ਸਰਹੱਦ ਸੀਲ ਕਰੇ : ਬਾਦਲ

Share this story

ਸਿਆਸੀ ਦਲ ਸੰਵੇਦਨਸ਼ੀਲ ਮੁੱਦਿਆਂ ’ਤੇ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨ

Page-1_06 ਜਲੰਧਰ/ਫਗਵਾੜਾ, 16 ਨਵੰਬਰ- ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਅਤੇ ਇਸ ਦੀ ਤਸਕਰੀ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਭਾਰਤ-ਪਾਕਿ ਸਰਹੱਦ ਨੂੰ  ਮਜਬੂਤੀ ਨਾਲ ਸੀਲ ਕਰਨ ਦੇ ਨਾਲ-ਨਾਲ ਪੰਜਾਬ ਦੇ ਗੁਆਂਢੀ ਸੂਬਿਆਂ ਵਿਚ ਭੁੱਕੀ ਦੀ ਹੋਰ ਰਹੀ ਖੁੱਲੀ ਵਿਕਰੀ ਤੇ ਰੋਕ ਲਗਾਉਣੀ ਚਾਹੀਦੀ ਹੈ ਅਤੇ ਨਸ਼ਿਆਂ ਦੇ ਸਰੋਤਾਂ ਨੂੰ ਬੰਦ ਕਰਨਾ ਚਾਹੀਦਾ ਹੈ  । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਸ੍ਰ.ਪਰਕਾਸ਼ ਸਿੰਘ ਬਾਦਲ ਨੇ ਅੱਜ ਜ¦ਧਰ-ਫਗਵਾੜਾ ਰੋਡ ਸਥਿਤ ਕਲੱਬ ਕਬਾਨਾ ਵਿਖੇ ਸ੍ਰੀ ਰਾਮ ਨੌਮੀ ਉਤਸਵ ਕਮੇਟੀ ਜ¦ਧਰ ਵਲੋਂ ਕਰਵਾਏ ਗਏ ਸਲਾਨਾ ਸਨਮਾਨ ਸਮਾਰੋਹ ਦੌਰਾਨ ਕੀਤਾ।                    ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਨਸ਼ਿਆਂ ਦੀ ਵੱਧ ਰਹੀ ਵਰਤੋਂ ਕਾਰਨ ਪੂਰੇ ਦੇਸ਼ ਅਤੇ ਖਾਸਕਰ

ਪੰਜਾਬ ਨੂੰ ਭਾਰੀ ਸਮੱਸਿਆਵਾਂ ਵਿਚੋਂ ਗੁਜ਼ਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਦਾ ਇਕੋ-ਇਕ ਹੱਲ ਦੇਸ਼ ਦੇ ਅੰਦਰੋਂ ਅਤੇ ਵਿਦੇਸ਼ਾਂ ਤੋਂ ਇਸ ਦੀ ਹੋਰ ਰਹੀ ਤਸਕਰੀ ਨੂੰ ਜੜ੍ਹਾਂ ਤੋਂ ਖਤਮ ਕਰਨਾ ਹੈ।  ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਇਸ ਭੈੜੀ ਲਾਹਨਤ ਵਿਰੁੱਧ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇਕੱਠੇ ਹੋ ਕੇ ਲੜਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਇਹ ਸਮਾਂ ਇਕ ਦੂਜੇ ਵਿਰੁੱਧ ਦੂਸ਼ਣਬਾਜ਼ੀ ਕਰਨ ਦਾ ਨਹੀਂ, ਸਗੋਂ ਇਸ ਸਮੱਸਿਆ ਦੇ ਹੱਲ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਸ੍ਰ.ਬਾਦਲ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਇਸ ਸਮੱਸਿਆ ਦੇ ਹੱਲ ਲਈ ਨਸ਼ਿਆਂ ਦੇ ਤਸਕਰਾਂ ਨੂੰ ਫੜਨ ਦੇ ਨਾਲ-ਨਾਲ, ਨਸ਼ਿਆਂ ਦੀ ਭੈੜੀ ਬਿਮਾਰੀ ਦਾ ਸ਼ਿਕਾਰ ਨੌਜਵਾਨਾਂ ਲਈ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਖੋਲ੍ਹੇ ਗਏ ਹਨ। ਸ੍ਰ.ਬਾਦਲ ਨੇ ਕਿਹਾ ਕਿ ਵੱਧ ਰਹੀ ਬੇਰੁਜਗਾਰੀ ਨਾਲ ਵੀ ਨੌਜਵਾਨਾਂ ਵਿਚ ਨਸ਼ਿਆਂ ਦਾ ਰੁਝਾਨ ਵੱਧ ਰਿਹਾ ਹੈ ਇਸ ਲਈ ਰਾਜ ਸਰਕਾਰ ਵਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਵੈ ਰੁਜ਼ਗਾਰ ਦੇਣ ਲਈ ਸਕਿੱਲ ਸੈਂਟਰ ਖੋਲ੍ਹੇ ਗਏ ਹਨ> ਸ੍ਰ.ਪ੍ਰਕਾਸ਼ ਸਿੰਘ ਬਾਦਲ ਨੇ ਅਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਸਾਡੇ ਦੇਸ਼ ਅਤੇ ਪੰਜਾਬ ਦੇ ਸਾਹਮਣੇ ਬਹੁਤ ਮਸਲੇ ਹਨ ਅਤੇ ਸਾਡੇ ਸਮਾਜ ਵਿਚ ਨੈਤਿਕਤਾ ਦੀ ਭਾਰੀ ਗਿਰਾਵਟ ਆਈ ਹੈ ਜਿਸ ਦਾ ਕਾਰਨ ਅਸੀਂ ਆਪਣੇ ਗੁਰੂਆਂ,ਪੀਰਾਂ ਅਤੇ ਪੈਗੰਬਰਾਂ ਦੇ ਦੱਸੇ ਹੋਏ ਰਸਤੇ ਨੂੰ ਭੁੱਲਦੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ  ਸਾਨੂੰ ਆਪਸੀ ਭਾਈਚਾਰਾ,ਅਮਨ ਚੈਨ,ਸਾਂਤੀ ਅਤੇ ਪਿਆਰ ਦਾ ਸੰਦੇਸ਼ ਫੈਲਾਉਣਾ ਚਾਹੀਦਾ ਹੈ ,ਜੋ ਕਿ ਦੁਨੀਆਂ ਦੇ ਹਰ ਧਰਮ ਵਲੋਂ ਸਿਖਾਇਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਜਾਤ-ਪਾਤ, ਅਮੀਰੀ ਗਰੀਬੀ ਅਤੇ ਧਰਮ ਤੋਂ ਉਪਰ ਉਠ ਕੇ ਤੇ ਇਸ ਵਿਚ ਸੱਚੇ ਰਾਮ ਰਾਜ ਦੀ ਸਥਾਪਨਾ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ। ਇਸ ਮੌਕੇ ਸ੍ਰੀ ਰਾਮ ਨੌਮੀ ਉਤਸਵ ਕਮੇਟੀ ਵਲੋਂ ਧਾਰਮਿਕ ,ਸਮਾਜਿਕ ਅਤੇ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕਰਦਿਆਂ ਸ੍ਰ.ਬਾਦਲ ਨੇ ਕਿਹਾ ਕਿ ਇਸ ਕਮੇਟੀ ਦੇ ਪ੍ਰਧਾਨ ਅਤੇ ਹਿੰਦ ਸਮਾਚਾਰ ਪੱਤਰ ਸਮੂਹ ਦੇ ਮੁੱਖ ਸੰਪਾਦਕ ਸ੍ਰੀ ਵਿਜੈ ਚੋਪੜਾ ਮਨੁੱਖਤਾ ਦੀ ਸੇਵਾ ਕਰਨ ਦੇ ਨਾਲ ਨਾਲ ਹਰ ਵਰਗ ਦੇ ਲੋਕਾਂ ਨੂੰ ਇਕੋ ਮੰਚ ’ਤੇ ਇਕੱਠੇ ਹੋਣ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਚੋਪੜਾ ਇਕ ਸੰਸਥਾ ਦੇ ਸਮਾਨ ਹਨ ਅਤੇ ਦੇਸ਼ ਦੇ ਸਮਾਜਿਕ ਤਾਣੇ-ਬਾਣੇ ਨੂੰ ਏਕਤਾ ਵਿਚ ਪਰੋਣ ਲਈ ਮਹੱਤਵਪੂਰਨ ਰੋਲ ਅਦਾ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਸ੍ਰੀ ਰਾਮ ਨੌਮੀ ਉਤਸਵ ਕਮੇਟੀ ਵਲੋਂ ਭਗਵਾਨ ਰਾਮ ਦੁਆਰਾ ਦਰਸਾਏ ਗਏ ਮਾਰਗ ’ਤੇ ਚੱਲਣ ਦੀ ਮਹਾਨ ਪਰੰਪਰਾ ਨੂੰ ਅੱਗੇ ਤੋਰਨ ਲਈ  ਕਰਵਾਏ ਜਾ ਰਹੇ ਸਮਾਗਮ ’ਤੇ ਵਧਾਈ ਦਿੱਤੀ। ਇਸ ਮੌਕੇ ਮੁੱਖ ਮੰਤਰੀ ਵਲੋਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਤੋਂ ਇਲਾਵਾ ਮਹੱਤਵਪੂਰਨ ਵਿਅਕਤੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ੍ਰ.ਅਜੀਤ ਸਿੰਘ ਕੋਹਾੜ ਕੈਬਨਿਟ ਮੰਤਰੀ ਪੰਜਾਬ, ਭਗਤ ਚੂਨੀ ਲਾਲ ਕੈਬਨਿਟ ਮੰਤਰੀ ਪੰਜਾਬ, ਸ੍ਰੀ ਕੇ.ਡੀ.ਭੰਡਾਰੀ ਮੁੱਖ ਪਾਰਲੀਮਾਨੀ ਸਕੱਤਰ, ਸ੍ਰੀ ਸੋਮ ਪ੍ਰਕਾਸ਼ ਮੁੱਖ ਪਾਰਲੀਮਾਨੀ ਸਕੱਤਰ, ਸ੍ਰ.ਪ੍ਰਗਟ ਸਿੰਘ ਵਿਧਾਇਕ,ਮਾਸਟਰ ਮੋਹਨ ਲਾਲ ਸਾਬਕਾ ਮੰਤਰੀ, ਸ੍ਰੀ ਜਰਨੈਲ ਸਿੰਘ ਵਾਹਿਦ ਚੇਅਰਮੈਨ ਮਾਰਕਫੈਡ ਪੰਜਾਬ , ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਦਲਜੀਤ ਸਿੰਘ ਮਾਂਗਟ ਅਤੇ ਸ੍ਰੀਮਤੀ ਧੰਨਪ੍ਰੀਤ ਕੌਰ ਐਸ.ਐਸ.ਪੀ.ਕਪੂਰਥਲਾ ਵੀ ਹਾਜ਼ਰ ਸਨ। 

WRITTEN BY