ਐਲਾਨੀ ਰਾਸ਼ੀ ਤੁਰੰਤ ਦੇਣ ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੱਤਰ ਲਿਖਿਆ
ਚੰਡੀਗੜ੍ਹ, 16 ਨਵੰਬਰ (ਪੀ. ਟੀ.)- ਪੰਜਾਬ ਦੇ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ 84 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਲਈ ਐਲਾਨੀ ਗਈ ਮੁਆਵਜ਼ਾ ਰਾਸ਼ੀ ਦਾ ਫੈਸਲਾ ਹੁਣ ਤੱਕ ਲਾਗੂ ਨਾ ਹੋਣ ਕਰਕੇ ਸਿੱਖ ਕੌਮ ਵਿਚ ਪੈਦਾ ਹੋਈ ਅਸੰਤੋਸ਼ ਦੀ ਭਾਵਨਾ ਤੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਜਾਣੂੁੰ ਕਰਵਾਉਂਦਿਆਂ ਪੀੜਤ੍ਯਾਂ ਨੂੰ ਮੁਆਵਜ਼ਾ ਰਾਸ਼ੀ ਤੁਰੰਤ ਦੇਣ ਦੀ ਮੰਗ ਕੀਤੀ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਜੰਗਵੀਰ ਸਿੰਘ ਨੇ ਦੱਸਿਆ ਕਿ ਕੱਲ੍ਹ ਪ੍ਰਧਾਨ ਮੰਤਰੀ ਲਿਖੇ ਇਕ ਪੱਤਰ ਰਾਹੀਂ ਸ. ਬਾਦਲ ਨੇ ਨਸਲਕੁਸ਼ੀ ਦੇ 30 ਸਾਲ ਬਾਅਦ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦਾ ਐਲਾਨ ਕਰਕੇ ਮੱਲ੍ਹਮ ਲਾਈ ਗਈ ਸੀ, ਪਰ ਹਾਲ ਹੀ ਵਿਚ ਹੋਈਆਂ ਸਰਗਰਮੀਆਂ ਤੋਂ ਇਹ ਸੰਦੇਸ਼ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਅਜੇ ਇਸ ਸਬੰਧੀ ਫੈਸਲਾ ਲਿਆ ਜਾਣਾ ਹੈ ਤੇ ਪੀੜਤ
ਪਰਿਵਾਰਾਂ ਨੂੰ 5-5 ਲੱਖ ਰੁਪੈ ਮੁਆਵਜ਼ਾ ਦੇਣ ਸਬੰਧੀ 30ਅਕਤੂਬਰ ਨੂੰ ਕੀਤਾ ਗਿਆ ਐਲਾਨ ਇਕ ਪ੍ਰਸਤਾਵ ਮਾਤਰ ਹੀ ਹੈ। ਉਨ੍ਹਾਂ ਕਿਹਾ ਕਿ ਇਸ ਸਭ ਘਟਨਾਕ੍ਰਮ ਨੇ ਸਿੱਖ ਕੌਮ ਵਿਚ ਦੁਬਿਧਾ ਪੈਦਾ ਕੀਤੀ ਹੈ। ਸ਼੍ਰੀ ਜੰਗਵੀਰ ਸਿੰਘ ਨੇ ਇਹ ਵੀ ਦੱਸਿਆ ਕਿ ਪੱਤਰ ਰਾਹੀਂ ਸ. ਬਾਦਲ ਨੇ ਇਹ ਵੀ ਮੰਗ ਕੀਤੀ ਹੈ ਕਿ ਸਿੱਖ ਨਸਲਕੁਸ਼ੀ ਲਈ ਦੋਸ਼ੀ ਕ੍ਯਾਂਗਰਸੀਆਂ ਨੂੰ ਸਖਤ ਸਜਾਵਾਂ ਦਿਵਾਈਆਂ ਜਾਣ ਤੇ ਬੰਦ ਪਏ ਕੇਸਾਂ ਨੂੰ ਵੀ ਦੁਬਾਰਾ ਖੋਲਿਆ ਜਾਵੇ। ਉਪ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦਿੱਲੀ ਦੰਗਿਆਂ ਦੇ ਦੋਸ਼ੀਆਂ ਨੂੰ ਸਜਾਵਾਂ ਤੇ ਪੀੜਤਾਂ ਨੂੰ ਇਨਸਾਫ ਦੇਣਾ ਅਕਾਲੀ ਦਲ ਤੇ ਭਾਜਪਾ ਦਾ ਲੋਕ ਸਭਾ ਚੋਣਾਂ ਦੌਰਾਨ ਘੱਟੋ ਘੱਟ ਸਾਂਝੇ ਪ੍ਰੋਗਰਾਮ ਦਾ ਹਿੱਸਾ ਵੀ ਸੀ। ਉਨ੍ਹਾਂ ਆਸ ਜਤਾਈ ਕਿ ਸ੍ਰੀ ਮੋਦੀ ਦੀ ਅਗਵਾਈ ਵਾਲੀ ਯੂ.ਪੀ.ਏ.ਸਰਕਾਰ ਜਿੱਥੇ ਪੀੜਤਾਂ ਨੂੰ ਤੁਰੰਤ ਐਲਾਨੀ ਗਈ ਮੁਆਵਜ਼ਾ ਰਾਸ਼ੀ ਦੇਵੇਗੀ ਉ¤ਥੇ ਦੋਸ਼ੀਆਂ ਨੂੰ ਬਣਦੀਆਂ ਸਖਤ ਸਾਜਾਵਾਂ ਵੀ ਦਿੱਤੀਆਂ ਜਾਣਗੀਆਂ।



