
ਪਟਿਆਲਾ, 17 ਨਵੰਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ.) ਦੇ ਮੈਨੇਜਿੰਗ ਟਰੱਸਟੀ ਸ੍ਰ. ਐਸ.ਪੀ. ਸਿੰਘ ਓਬਰਾਏ ਦਾ ਚੀਫ ਖਾਲਸਾ ਦੀਵਾਨ ਵੱਲੋਂ ਕਰਵਾਈ ਗਈ 65ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਮੌਕੇ ਕੀਤਾ ਗਿਆ । ਸ ਬਾਦਲ ਨੇ ਸ . ਓਬਰਾਏ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਉਨ•ਾਂ ਵਲੋਂ ਚਲਾਈਆਂ ਜਾ ਰਹੀਆਂ ਸਮਾਜ ਸੇਵੀ ਸੰਸਥਾਵਾਂ ਵਲੋਂ ਵਿਦਿਆ ਦੇ ਖੇਤਰ ਵਿਚ ਕੰਮ ਕਰਨਾ ਚਾਹੀਦਾ ਹੈ । ਉਨ•ਾ ਨੇ ਕਿਾਹ ਕਿ ਸਰਕਾਰ ਵਲੋਂ ਕਿਸੇ ਕਿਸਮ ਦੇ ਸਹਿਯੋਗ ਦੀ ਲੋੜ ਹੋਵੇ ਤਾਂ ਸਰਕਾਰ ਦੇ ਦਰਵਾਜ਼ੇ ਹਮੇਸ਼ਾਂ ਖੁਲ•ੇ ਹਨ । ਉਨ•ਾਂ ਚੀਫ ਖਾਲਸਾ ਦੀਵਾਨ ਦੇ
ਪ੍ਰਬੰਧਕਾਂ ਨੂੰ ਸੱਦਾ ਦਿੱਤਾ ਕਿ ਉਹ ਗਰੀਬ ਪਰਿਵਾਰਾਂ ਦੇ ਹੁਸ਼ਿਆਰ ਵਿਦਿਆਰਥੀਆਂ ਲਈ ਇਕ ਮੁਫਤ ਸਕੂਲ ਤੇ ਇਕ ਕਿੱਤਾ ਸਿਖਲਾਈ ਕੇਂਦਰ ਵੀ ਸਥਾਪਿਤ ਕਰਨ। ਇਸ ਮੌਕੇ ਉਨ੍ਹਾਂ ਨਾਲ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਨੇ ਵੀ ਸ ਓਬਰਾਏ ਦੇ ਕੰਮਾਂ ਦੀ ਤਾਰੀਫ਼ ਕੀਤੀ । ਇਸ ਮੌਕੇ ਤੇ 12 ਹੋਰ ਸਿੱਖ ਬੁੱਧੀਜੀਵੀ ਅਤੇ ਅਹਿਮ ਸਖ਼ਸ਼ੀਅਤਾਂ ਦਾ ਕੀਤਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸੇ ਮੌਕੇ ਤੇ ਬਾਦਲ ਵੱਲੋਂ ਸੰਸਥਾ ਦਾ ਇਕ ਸੋਵੀਨਰ ਵੀ ਰਿਲੀਜ਼ ਕੀਤਾ ਗਿਆ । ਇਸ ਤੋਂ ਪਹਿਲਾਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਸ . ਓਬਰਾਏ ਦੇ ਜੀਵਨ ਬਾਰੇ ਚਾਨੜਾ ਪਾਇਆ ।



