ਅੰਮ੍ਰਿਤਸਰ, 17 ਅਕਤੂਬਰ (ਬਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਿੱਖਿਆ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਨੂੰ ਯੂਥ ਅਕਾਲੀ ਦਲ ਦੇ ਮਾਝਾ ਜੋਨ ਦੇ ਪ੍ਰਧਾਨ ਨਿਯੁਕਤ ਕਰਨ ਤੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਅਤੇ ਖੁਸ਼ੀ ਲਹਿਰ ਦੌੜ ਰਹੀ ਹੈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਿਲ੍ਹਾ ਸ਼ਹਿਰੀ ਪ੍ਰਧਾਨ ਸ੍ਰ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਸ੍ਰ ਸੁਖਬੀਰ ਸਿੰਘ ਬਾਦਲ ਨੇ ਇੰਦਰਬੀਰ ਸਿੰਘ ਬੁਲਾਰੀਆ ਨੂੰ ਇਹ ਜਿੰਮੇਵਾਰੀ ਸੌਪ ਕੇ ਅਕਾਲੀ ਵਰਕਰਾਂ, ਆਗੂਆ ਤੇ ਜਨਤਾ ਦਾ ਦਿਲ ਜਿੱਤ ਲਿਆ ਹੈ ਅਤੇ ਬੁਲਾਰੀਆ ਇਸ ਜਿੰਮੇਵਾਰੀ ਦੇ ਹੱਕਦਾਰ ਸਨ। ਪਾਰਟੀ ਵੱਲੋਂ ਇਸ ਅਹਿਮ ਜਿੰਮੇਵਾਰੀ ਨੂੰ ਸੋਪਦੇ ਹੋਏ ਸੰਧੂ ਨੇ ਮੁੱਖ ਮੰਤਰੀ ਸ੍ਰ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਤੇ ਸ੍ਰ ਬਿਕਰਮ ਸਿੰਘ ਮਜੀਠੀਆ ਦਾ ਤਹਿ ਦਿਲੋ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਸ੍ਰ ਬੁਲਾਰੀਆ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ। ਸੰਧੂ ਨੇ ਕਿਹਾ ਕਿ ਸ੍ਰ ਬੁਲਾਰੀਆ ਦੀ ਨਿਯੁਕਤੀ ਨਾਲ ਮਾਝੇ ਹਲਕੇ ਦਾ ਮਾਣ ਵਧਿਆ ਜਿਸ ਨਾਲ ਮਾਝੇ ਵਿਚ ਅਕਾਲੀ ਦਲ ਹੋਰ ਮਜਬੂਤ ਹੋਵੇਗਾ।



