ਚੰਡੀਗੜ੍ਹ 17 ਨਵੰਬਰ (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਇਸ ਵਿੱਚ ਕੁਝ ਹੋਰ ਨਿਯੁਕਤੀਆਂ ਕਰ ਦਿੱਤੀਆਂ ਹਨ। ਅੱਜ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਦਯੋਗ ਜਗਤ ਨਾਲ ਜੁੜੇ ਹੋਏ ਪਾਰਟੀ ਦੇ ਨਾਮਵਰ ਆਗੂੁ ਸ਼੍ਰੀ ਸਤੀਸ਼ ਕੁਮਾਰ ਢਾਂਡਾ ਨੂੂੰ ਪਾਰਟੀ ਦਾ ਇੰਡਸਟਰੀ ਵਿੰਗ ਦਾ ਪ੍ਰਧਾਨ ਬਣਾਇਆ ਹੈ। ਸ਼੍ਰੀ ਸਤੀਸ਼ ਕੁਮਾਰ ਢਾਂਡਾ ਲੁਧਿਆਣਾ ਸ਼ਹਿਰ ਨਾਲ ਸਬੰਧ ਰੱਖਦੇ ਹਨ। ਮੋਗਾ ਜ਼ਿਲ੍ਹੇ ਨਾਲ ਸਬੰਧਤ ਪਾਰਟੀ ਆਗੂੁ ਸ੍ਰੀ ਬਾਲ ਕ੍ਰਿਸ਼ਨ ਬਾਲੀ ਨੂੰ ਅਕਾਲੀ ਜਥਾ ਮੋਗਾ ਸ਼ਹਿਰੀ ਦਾ ਪ੍ਰਧਾਨ ਬਣਾਇਆ ਹੈ ਅਤੇ ਸ੍ਰੀ ਮਨੋਜ ਕੁਮਾਰ ਟਿੰਮਾ ਨੂੰ ਜ਼ਿਲ੍ਹਾ ਅਕਾਲੀ ਜਥਾ ਤਰਨ ਤਾਰਨ ਸ਼ਹਿਰੀ ਦਾ ਪ੍ਰਧਾਨ ਬਣਾਇਆ ਗਿਆ ਹੈ। ਡਾ. ਚੀਮਾ ਨੇ ਦੱਸਿਆ ਕਿ ਆਉਂਦੇ ਕੁਝ ਦਿਨਾਂ ਵਿੱਚ ਬਾਕੀ ਰਹਿੰਦੇ ਜਥੇਬੰਦਕ ਢਾਂਚੇ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।



