Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਦੇ ਪਬਲਿਕ ਸਕੂਲਾਂ ਦਾ ਸਭਿਆਚਾਰਕ ਮੇਲਾ 6,7 ਦਸੰਬਰ ਨੂੰ : ਜਥੇਦਾਰ ਅਵਤਾਰ ਸਿੰਘ

Share this story

Page-1_18 ਝੁਨੀਰ, 20 ਨਵੰਬਰ (ਗੁਰਵਿੰਦਰ ਭੋਲਾ)- ਨੇੜਲੇ ਪਿੰਡ ਕੋਟ ਧਰਮੂ ਵਿਖੇ ਸ਼੍ਰੋਮਣੀ ਕਮੇਟੀ ਦੇ ਪਬਿਲਕ ਸਕੂਲਾਂ ਦਾ ਸੱਭਿਆਚਾਰਕ ਮੇਲਾ  6 ਅਤੇ 7 ਦਸੰਬਰ ਨੂੰ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਕੋਟ ਧਰਮੂ (ਮਾਨਸਾ) ਵਿਖੇ ਹੋਣਾ ਨਿਸ਼ਚਿਤ ਹੋਇਆ ਹੈ। ਇਸ ਮੇਲੇ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਿਸ਼ੇਸ਼ ਤੌਰ ’ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ. ਬਲਵਿੰਦਰ ਸਿੰਘ ਭੂੰਦੜ, ਮੈਂਬਰ ਪਾਰਲੀਮੈਂਟ ਨੇ ਸਕੂਲ ਵਿੱਚ ਮੀਟਿੰਗ ਕੀਤੀ ਅਤੇ ਮੌਕੇ ’ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪ੍ਰਧਾਨ ਸਾਹਿਬ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 14 ਪਬਲਿਕ ਸਕੂਲਾਂ ਦੇ ਤਕਰੀਬਨ 700 ਵਿਦਿਆਰਥੀ ਇਸ ਦੋ ਰੋਜਾ ਅੰਤਰ ਸਕੂਲ

ਮੇਲੇ ਵਿੱਚ ਵੱਖ-ਵੱਖ ਵੰਨਗੀਆਂ ਵਿੱਚ ਆਪਣੀ ਪੇਸ਼ਕਾਰੀ ਕਰਨਗੇ। ਸ਼੍ਰੋਮਣੀ ਕਮੇਟੀ ਨੇ ਵਿਦਿਆਰਥੀਆਂ ਦੀਆਂ ਪ੍ਰਤੀਭਾਵਾਂ ਨੂੰ ਉਤਸ਼ਾਹਿਤ ਕਰਨ ਹਿੱਤ 2012 ਤੋਂ ਸੱਭਿਆਚਾਰਕ ਮੇਲੇ ਆਯੋਜਿਤ ਕਰਨ ਦੀ ਪ੍ਰੰਪਰਾ ਸ਼ੁਰੂ ਕੀਤੀ ਗਈ ਸੀ ਅਤੇ ਕੋਟ ਧਰਮੂ ਵਿੱਚ ਇਹ ਤੀਜਾ ਸੱਭਿਆਚਾਰਕ ਮੇਲਾ ਹੋਵੇਗਾ। ਸ. ਭੂੰਦੜ ਨੇ ਸਕੂਲ ਪ੍ਰਬੰਧਕਾਂ ਨੂੰ ਪੂਰਨ ਸਹਿਯੋਗ ਦਿੰਦਿਆਂ ਇਸ ਉਪਰਾਲੇ ਲਈ ਵਧਾਈ ਦਿੱਤੀ। ਇਸ ਮੌਕੇ ’ਤੇ ਡਾ ਧਰਮਿੰਦਰ ਸਿੰਘ ਉ¤ਭਾ, ਡਾਇਰੈਕਟਰ ਐਜੂਕੇਸ਼ਨ ਵੀ ਹਾਜ਼ਰ ਸਨ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪੰਜਾਬ ਅਤੇ ਹਰਿਆਣਾ ਵਿੱਚ ਸਥਿਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਪ੍ਰਿੰਸੀਪਲ ਅਤੇ ਅਧਿਆਪਕ ਸਾਹਿਬਾਨ ਸ਼ਾਮਿਲ ਹੋਣਗੇ। ਇਸ ਸੱਭਿਆਚਾਰਕ ਮੇਲੇ ਦਾ ਉਦਘਾਟਨ ਸ. ਬਲਵਿੰਦਰ ਸਿੰਘ ਭੂੰਦੜ 6 ਦਸੰਬਰ ਨੂੰ ਕਰਨਗੇ ਅਤੇ ਇਨਾਮਾਂ ਦੀ ਵੰਡ ਜਥੇਦਾਰ ਅਵਤਾਰ ਸਿੰਘ ਵੱਲੋਂ 7 ਦਸੰਬਰ ਨੂੰ ਕੀਤੀ ਜਾਵੇਗੀ। ਇਸ ਮੌਕੇ ’ਤੇ ਮਿੱਠੂ ਸਿੰਘ ਕਾਨੇਕਾ, ਗੁਰਪ੍ਰੀਤ ਸਿੰਘ ਝੱਬਰ, ਗੁਰਸੇਵਕ ਸਿੰਘ ਖਹਿਰਾ, ਸਵਰਨ ਸਿੰਘ ਕੋਟ ਧਰਮੂ, ਬੁੱਧ ਸਿੰਘ ਭੰਮੇ ਖੁਰਦ, ਸੁਰਜੀਤ ਸਿੰਘ ਰਾਏਪੁਰ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਸਨ।

WRITTEN BY