ਚੰਡੀਗੜ੍ਹ 20 ਨਵੰਬਰ (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੁੱਖ ਸੰਸਦੀ ਸਕੱਤਰ ਅਤੇ ਖੇਮਕਰਨ ਹਲਕੇ ਤੋਂ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੂੰ ਉਹਨਾਂ ਦੀਆਂ ਪਾਰਟੀ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਦੇ ਮੱਦਨਜ਼ਰ ਸ਼੍ਰੋਮਣੀ ਅਕਾਲੀ ਦਲ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਹ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਤੋਂ ਇੱਕ ਬਿਆਨ ਰਾਹੀਂ ਕੀਤਾ।



