Skip to content
Independent perspectives. Global stories.
BREAKING

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀਆਂ ਅਤੇ ਪੁਲਿਸ ਦਰਮਿਆਨ ਹਿੰਸਕ ਝੜ¤ਪ

Share this story

ਪਟਿਆਲਾ, 20 ਨਵੰਬਰ (ਗੁਰਜੀਤ ਸਿੰਘ, ਅਮਨਦੀਪ)- ਪੰਜਾਬੀ ਯੂਨੀਵਰਸਿਟੀ ਵਿਖੇ ਵ¤ਖ ਵ¤ਖ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਵ¤ਲੋਂ ਪੀ.ਐਚ.ਡੀ. ਅਤੇ ਐਮ.ਫਿਲ ਦੇ ਵਿਦਿਆਰਥੀਆਂ ਨੂੰ ਲੰਮੇ ਸਮੇਂ ਗ੍ਰਾਂਟ ਨਾ ਮਿਲਣ, ਹੋਸਟਲ ਵਿਵਸਥਾ ਦੀ ਘਾਟ ਅਤੇ ਫੀਸਾਂ ‘ਚ ਵਾਧੇ ਤੋਂ ਇਲਾਵਾ ਕਈ ਮੰਗਾਂ ਨੂੰ ਲੈ ਕੇ ਸੰਘਰਸ਼ ਛੇੜਿਆ ਗਿਆ। ਵਿਦਿਆਰਥੀਆਂ ਦਾ ਇਹ ਸੰਘਰਸ਼ ਉਸ ਸਮੇਂ ਭਿਆਨਕ ਰੂਪ ਧਾਰਨ ਕਰ ਗਿਆ ਜਦੋਂ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਝੜ¤ਪ ਹੋਈ। ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਗੇਟ ਅ¤ਗੇ ਧਰਨਾ ਦੇ ਕੇ ਪ੍ਰਸ਼ਾਸਨ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਦੀ ਪ੍ਰਾਪਤੀ ਨੂੰ ਲੈ ਕੇ ਗੇਟ ਤੋਂ ਨਾ ਹਟਣ ਲਈ ਬਜ਼ਿ¤ਦ ਰਹੇ। ਵਿਦਿਆਰਥੀਆਂ ਦੇ ਧਰਨੇ ਨੂੰ ਮੌਕੇ ‘ਤੇ ਮੌਜੂਦ ਪੁਲਿਸ ਨੇ ਜਦੋਂ ਹਟਾਉਣ ਦਾ ਯਤਨ ਕੀਤਾ ਤਾਂ ਇਸ ਦਰਮਿਆਨ ਵਿਦਿਆਰਥੀਆਂ ਅਤੇ ਪੁਲਿਸ ਕਰਮੀਆਂ ਵਿਚਾਲੇ ਹੋਈ ਝੜਪ ਹਿੰਸਕ ਰੂਪ ਧਾਰਨ ਕਰ ਗਈ। ਵਿਦਿਆਰਥੀਆਂ ਨੂੰ ਗੇਟ ਤੋਂ

ਖਦੇੜਨ ਲਈ ਜਦੋਂ ਪੁਲਿਸ ਨੇ ਲਾਠੀਚਾਰਜ ਕੀਤਾ ਤਾਂ ਕਈ ਵਿਦਿਆਰਥੀ ਜ਼ਖ਼ਮੀ ਹੋਏ ਅਤੇ ਵਿਦਿਆਰਥੀਆਂ ਨੇ ਵੀ ਜਵਾਬੀ ਹਮਲੇ ‘ਚ ਪੁਲਿਸ ‘ਤੇ ਇ¤ਟਾਂ ਰੌੜੇ ਚਲਾਉਣੇ ਸ਼ੁਰੂ ਕਰ ਦਿ¤ਤੇ। ਵਿਦਿਆਰਥੀਆਂ ਅਤੇ ਪੁਲਿਸ ਕਰਮੀਆਂ ਵਿਚਾਲੇ ਤਣਾਅਪੂਰਨ ਸਥਿਤੀ ਪੈਦਾ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਹਰਦਿਆਲ ਸਿੰਘ ਮਾਨ ਭਾਰੀ ਪੁਲਿਸ ਫੋਰਸ ਨਾਲ ਯੂਨੀਵਰਸਿਟੀ ਪਹੁੰਚੇ, ਜਿਨ੍ਹਾਂ ਨੇ ਸਥਿਤੀ ਨੂੰ ਕਾਬੂ ਵਿਚ ਲਿਆਂਦਾ।
ਵਿਦਿਆਰਥੀ ਆਗੂਆਂ ਦਾ ਕਹਿਣਾ ਸੀ ਕਿ ਪੁਲਿਸ ਨੇ ਜਾਣ ਬੁ¤ਝ ਕੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਇਸ਼ਾਰੇ ‘ਤੇ ਸਾਡੇ ‘ਤੇ ਹਮਲੇ ਕੀਤਾ, ਜਿਸ ਕਾਰਨ ਇਹ ਸਥਿਤੀ ਪੇਦਾ ਹੋਈ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਸਨ, ਪ੍ਰੰਤੂ ਜਾਣ ਬੁ¤ਝ ਕੇ ਪੁਲਿਸ ਦਖਲਅੰਦਾਜ਼ੀ ਕਰਦਿਆਂ ਤਣਾਅਪੂਰਨ ਮਾਹੌਲ ਬਣਾਇਆ, ਜਿਸ ਲਈ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਜ਼ਿੰਮੇਵਾਰ ਹੈ।
ਦੂਜੇ ਪਾਸੇ ਪੁਲਿਸ ਕਰਮੀਆਂ ਦਾ ਕਹਿਣਾ ਹੈ ਕਿ ਸਾਨੂੰ ਵਿਦਿਆਰਥੀ ਧਰਨੇ ਦੌਰਾਨ ਕੁਝ ਅਣਪਛਾਤੇ ਲੋਕਾਂ ਧਰਨੇ ਵਿਚ ਸ਼ਾਮਲ ਹੋਣ ਦੀ ਸੂਚਨਾ ਮਿਲੀ ਸੀ, ਜਿਸ ਕਾਰਨ ਅਸੀਂ ਜਦੋਂ ਵਿਦਿਆਰਥੀਆਂ ਕੋਲੋਂ ਪੁ¤ਛਗਿ¤ਛ ਕਰਨੀ ਸ਼ੁਰੂ ਕੀਤੀ ਤਾਂ ਵਿਦਿਆਰਥੀ ਆਗੂ ਸਾਡੇ ਨਾਲ ਭਿੜ ਪਏ। ਯੂਨੀਵਰਸਿਟੀ ਵਿਚ ਤਣਾਅਪੂਰਨ ਸਥਿਤੀ ਪੈਦਾ ਕਰਨ ਲਈ ਸ਼ਰਾਰਤੀ ਅਨਸਰਾਂ ਜ਼ਿੰਮੇਵਾਰੀ ਹਨ, ਜਿਨ੍ਹਾਂ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।
ਐਸਐਸਪੀ ਹਰਦਿਆਲ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਆਪਣੇ ਹ¤ਥਾਂ ਵਿਚ ਲੈਣ ਦਾ ਕਿਸੇ ਨੂੰ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਝਗੜੇ ਦੀ ਅਸਲ ਵਜ੍ਹਾ ਦਾ ਪਤਾ ਲ¤ਗਣ ‘ਤੇ ਹੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜਥੇਬੰਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਸਕਦੀਆਂ, ਪ੍ਰੰਤੂ ਕਾਨੂੰਨ ਦੀ ਉਲੰਘਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਵਿਦਿਆਰਥੀਆਂ ਆਗੂ ਮੰਗਾਂ ਦੀ ਪ੍ਰਾਪਤੀ ਲਈ ਦੇਰ ਸ਼ਾਮ ਤ¤ਕ ਯੂਨੀਵਰਸਿਟੀ ਅ¤ਗੇ ਡਟੇ ਹੋਏ ਸਨ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਹਿੰਸਕ ਕਾਰਵਾਈ ਵਾਪਰਨ ਨਾਲ ਯੂਨੀਵਰਸਿਟੀ ਲਿਸ ਛਾਉਣੀ ਵਿਚ ਤਬਦੀਲ ਹੋ ਚੁ¤ਕੀ ਸੀ।

WRITTEN BY