ਹੁਸ਼ਿਆਰਪੁਰ, 21 ਨਵੰਬਰ (ਓ ਪੀ ਰਾਣਾ)- ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਪੰਜਾਬ ਸ. ਦੇਸਰਾਜ ਸਿੰਘ ਧੁੱਗਾ ਸਮਾਜਿਕ ਨਿਆ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਸ਼੍ਰੀ ਵਿਜੇ ਸਾਂਪਲਾ ਨੂੰ ਉਨ੍ਹਾਂ ਦੇ ਕੇਂਦਰੀ ਮੰਤਰੀ ਬਣਨ ’ਤੇ ਸ਼੍ਰੀ ਸਾਂਪਲਾ ਦੇ ਹੁਸ਼ਿਆਰਪੁਰ ਸਥਿਤ ਦਫਤਰ ਵਿਖੇ ਵਧਾਈ ਦੇਣ ਸਮਰਥਕਾਂ ਸਮੇਤ ਪਹੁੰਚੇ। ਇਸ ਮੌਕੇ’ਤੇ ਸ. ਦੇਸਰਾਜ ਧੁੱਗਾ ਨੇ ਗੁਲਦਸਤਾ ਭੇਂਟ ਕਰਕੇ ਸ਼੍ਰੀ ਸਾਂਪਲਾ ਨੂੰ ਵਧਾਈ ਦਿੱਤੀ। ਇਸ ਮੌਕੇ’ਤੇ ਸੰਬੋਧਨ ਕਰਦੇ ਹੋਏ ਦੇਸਰਾਜ ਧੁੱਗਾ ਨੇ ਕਿਹਾ ਕਿ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਸ਼੍ਰੀ ਵਿਜੇ ਸਾਂਪਲਾ ਨੂੰ ਕੇਂਦਰੀ ਮੰਤਰੀਮੰਡਲ ਵਿਚ ਸ਼ਾਮਲ ਕਰਕੇ ਪੰਜਾਬ ਦੇ ਲੋਕਾਂ ਦਾ ਅਤੇ ਵਿਸ਼ੇਸ਼ ਕਰ ਦਲਿਤ ਸਮਾਜ ਦਾ ਜੋ ਸਨਮਾਨ ਕੀਤਾ ਹੈ ਉਸਦੇ ਲਈ ਅਸੀਂ ਸ਼੍ਰੀ ਮੋਦੀ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਬਹੁਜਨ ਸਮਾਜ ਪਾਰਟੀ ਨੇ ਹਮੇਸ਼ਾ ਦਲਿਤ ਸਮਾਜ ਨੂੰ ਵੋਟਾਂ ਦੀ ਰਾਜਨੀਤੀ ਲਈ ਇਸਤੇਮਾਲ ਕੀਤਾ ਹੈ। ਕਦੇ ਵੀ
ਦਲਿਤ ਸਮਾਜ ਦੇ ਵਿਕਾਸ ਲਈ ਠੋਸ ਕਦਮ ਨਹੀਂ ਚੁੱਕੇ। ਸ਼੍ਰੀ ਸਾਂਪਲਾ ਜੋ ਸ਼ੁਰੂ ਤੋਂ ਹੀ ਦਲਿਤ ਸਮਾਜ ਅਤੇ ਹਰ ਵਰਗ ਦੇ ਲੋਕਾਂ ਦੇ ਵਿਕਾਸ ਅਤੇ ਉਨਤੀ ਲਈ ਸੰਘਰਸ਼ਸ਼ੀਲ ਰਹੇ ਹਨ। ਅਸੀਂ ਸ਼੍ਰੀ ਸਾਂਪਲਾ ਤੋਂ ਆਸ ਕਰਦੇ ਹਾਂ ਕਿ ਉਹ ਆਉਣ ਵਾਲੇ ਸਮੇਂ ਵਿਚ ਜਿਥੇ ਪੂਰੇ ਭਾਰਤ ਦੇ ਲੋਕਾਂ ਦੇ ਵਿਕਾਸ ਉਨਤੀ ਲਈ ਕੰਮ ਕਰਨਗੇ ਉਥੇ ਉਹ ਪੰਜਾਬ ਨੂੰ ਵਿਸ਼ੇਸ਼ ਮਹੱਤਤਾ ਦਿੰਦੇ ਹੋਏ ਕੰਮ ਕਰਨਗੇ। ਇਸ ਮੌਕੇ’ਤੇ ਕੇਂਦਰੀ ਰਾਜ ਮੰਤਰੀ ਸ਼੍ਰੀ ਵਿਜੇ ਸਾਂਪਲਾ ਨੇ ਦੇਸਰਾਜ ਧੁੱਗਾ ਅਤੇ ਉਨ•ਾਂ ਦੇ ਨਾਲ ਆਏ ਸਰਪੰਚਾਂ-ਪੰਚਾਂ ਅਤੇ ਹੋਰਨਾਂ ਸਮਰਥਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹੁਸ਼ਿਆਰਪੁਰ ਲੋਕਸਭਾ ਹਲਕੇ ਦੇ ਲੋਕਾਂ ਨੇ ਜੋ ਵਿਸ਼ਵਾਸ਼ ਕਰਕੇ ਉਨ੍ਹਾਂ ਨੂੰ ਲੋਕਸਭਾ ਚੁੱਣ ਕੇ ਭੇਜਿਆ ਹੈ, ਮੈਂ ਅੱਜ ਇਹ ਵਾਅਦਾ ਕਰਦਾਂ ਹਾਂ ਕਿ ਉਹ ਆਪਣੇ ਵਿਸ਼ਵਾਸ਼ ਨੂੰ ਬਣਾਏ ਰੱਖਣਗੇ ਅਤੇ ਆਪਣੇ ਹਲਕੇ ਦੇ ਵਿਕਾਸ ਲਈ ਪੂਰੀ ਮਿਹਨਤ ਕਰਦੇ ਰਹਿਣਗੇ ਅਤੇ ਜੋ ਵਿਸ਼ਵਾਸ਼ ਉਨ•ਾਂ’ਤੇ ਪ੍ਰਧਾਨਮੰਤਰੀ ਨੇ ਕਰਦੇ ਹੋਏ ਹੁਸ਼ਿਆਰਪੁਰ ਸਮੇਤ ਪੰਜਾਬ ਨੂੰ ਸਨਮਾਨ ਦਿੰਦੇ ਹੋਏ ਉਨ•ਾਂ ਨੂੰ ਮੰਤਰੀ ਦਾ ਅਹੁਦਾ ਦਿੱਤਾ ਹੈ ਉਹ ਉਸ ਤੇ ਪੂਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਪੰਜਾਬ ਦਾ ਮਾਨ ਸਨਮਾਨ ਬਣਾਏ ਰੱਖਣਗੇ। ਇਸ ਮੌਕੇ’ਤੇ ਭਾਜਪਾ ਦੇ ਸਾਬਕਾ ਜਿਲਾ ਪ੍ਰਧਾਨ ਵਿਜੇ ਅੱਗਰਵਾਲ, ਸਾਹਿਲ ਸਾਂਪਲਾ, ਅਮਿਤ ਸਾਂਪਲਾ, ਨਰੇਸ਼ ਅਗਰਵਾਲ, ਮਨਪ੍ਰੀਤ ਸਿੰਘ, ਮਨਜੀਤ ਸਿੰਘ ਸਮਿਤੀ ਮੈਂਬਰ, ਚੇਅਰਮੈਨ ਸੁਖਦੇਵ ਸਿੰਘ, ਸੰਤੋਖ ਸਿੰਘ, ਅਮਰੀਕ ਸਿੰਘ, ਸੁਬੇਦਾਰ ਜਸਵਿੰਦਰ ਸਿੰਘ, ਬਖਸ਼ੀਸ਼ ਸਿੰਘ, ਵਸ਼ਣ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ, ਪਿਸੋਰਾ ਸਿੰਘ, ਯਾਦਵਿੰਦਰ ਸਿੰਘ, ਤਜਿੰਦਰ ਸਿੰਘ, ਦਿਲਬਾਗ ਸਿੰਘ, ਅਵਤਾਰ ਸਿੰਘ, ਗਗਨਦੀਪ ਸਿੰਘ, ਪ੍ਰੀਤ ਸੈਣੀ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਗੁਰਨੇਕ ਸਿੰਘ, ਗੁਰਦਿਆਲ ਸਿੰਘ, ਸੁਖਚੈਨ ਸਿੰਘ, ਕਰਮ ਸਿੰਘ,ਵਰਿੰਦਰ ਸਿੰਘ, ਜਸਵੀਰ ਸਿੰਘ, ਗੁਰਜਿੰਦਰ ਸਿੰਘ, ਰਾਜਿੰਦਰ ਸਿੰਘ, ਕਰਨੈਲ ਸਿੰਘ, ਅਵਤਾਰ ਸਿੰਘ, ਰਾਜੇਸ਼ ਕੁਮਾਰ, ਵਿਨੋਦ ਚੋਪੜਾ, ਰਾਕੇਸ਼ ਕੁਮਾਰ, ਮਿੰਟੂ, ਦਲਜੀਤ ਸਿੰਘ, ਪਲਵਿੰਦਰ ਸਿੰਘ, ਹਰਜੀਤ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ, ਸੰਤੋਖ ਸਿੰਘ, ਲਖਵਿੰਦਰ ਸਿੰਘ, ਜਸਪਾਲ ਸਿੰਘ, ਅਮਰੀਕ ਸਿੰਘ, ਬੱਚਿਤਰ ਸਿੰਘ, ਬਲਜਿੰਦਰ ਸਿੰਘ, ਰਾਜਿੰਦਰ ਸਿੰਘ, ਸੁਰਜੀਤ ਸਿੰਘ, ਸਕੱਤਰ ਸਿੰਘ ਆਦਿ ਹਾਜ਼ਰ ਸਨ।



