Skip to content
Independent perspectives. Global stories.
BREAKING

ਸੰਤ ਲੌਂਗਪੁਰੀ ਟਰੱਸਟ ਦੇ ਕੌਮਾਂਤਰੀ ਪੱਧਰ ਦੇ ਸਕੂਲ ਖੋਲ੍ਹਣ ਦੇ ਫੈਸਲੇ ਦੀ ਸ਼ਲਾਘਾ

Share this story

Page-3_17 ਪੱਖੋ ਕਲਾਂ, 22 ਨਵੰਬਰ (ਇੰਦਰਜੀਤ ਤਪਾ)- ਅੱਜ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਚੇਅਰਮੈਨ ਸ. ਦਰਸ਼ਨ ਸਿੰਘ ਭਦੌੜ ਅਤੇ ਪ੍ਰਿੰਸੀਪਲ ਸ੍ਰੀ ਜੈਸਨ ਜੋਸ਼ ਨੇ ਸੰਸਥਾ ਵਿੱਚ ਪਹੁੰਚ ਕੇ ਪੇਂਡੂ ਖੇਤਰ ਵਿੱਚ ਚੱਲ ਰਹੇ ਇਸ ਵਿੱਦਿਅਕ ਅਦਾਰੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਸਮੇਂ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਆਉਣ ਵਾਲੇ ਸਮੇਂ ਵਿੱਚ ਇੱਕ ਚੰਗੇ ਜ਼ਿੰਮੇਦਾਰ ਨਾਗਰਿਕ ਬਣਨ ਲਈ ਪ੍ਰੇਰਿਆ। ਉਨ੍ਹਾਂ ਨੇ ਟਰੱਸਟ ਵੱਲੋਂ ਨਵੇਂ ਖੋਲ੍ਹੇ ਜਾ ਰਹੇ ਆਈ ਸੀ ਐ¤ਸ ਈ ਪੈਟਰਨ ਦੇ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਦੇ ਖੋਲ੍ਹਣ ਦੇ ਉਦਮ ਦੀ ਸ਼ਲਾਘਾ ਕੀਤੀ। ਇਸ ਸਮੇਂ ਦੌਰਾਨ ਉਨ੍ਹਾਂ ਨੇ ਪੇਂਡੂ ਖੇਤਰ ਵਿਚਾਲੇ ਇਸ ਸਕੂਲ ਵਿੱਚੋਂ ਵਿਦਿਆਰਥੀਆਂ ਨੂੰ

ਮਿਲ ਰਹੀਆਂ ਸਹੂਲਤਾਂ ਤੋਂ ਪ੍ਰਭਾਵਿਤ ਹੋਏ। ਉਨ੍ਹਾਂ ਨਾਲ ਇਸ ਸਮੇਂ ਸੰਸਥਾ ਦੇ ਟਰੱਸਟ ਦੇ ਪ੍ਰਬੰਧਕੀ ਮੈਂਬਰ ਸ. ਰਵਿੰਦਰਜੀਤ ਸਿੰਘ ਬਿੰਦੀ, ਸੂਬੇਦਾਰ ਹਰਭਜਨ ਸਿੰਘ, ਸ. ਮਲਕੀਤ ਸਿੰਘ ਅਤੇ ਸ. ਗੁਰਜੰਟ ਸਿੰਘ ਤੋਂ ਇਲਾਵਾ ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਵੀ ਮੌਜੂਦ ਸਨ।

WRITTEN BY