ਬਰਨਾਲਾ, 23 ਨਵੰਬਰ (ਰਾਮ ਸਿੰਘ ਧਨੌਲਾ)- ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਮੈਂਬਰ ਸਭਾ ਸੁਖਦੇਵ ਸਿੰਘ ਢੀਂਡਸਾ ਅਤੇ ਗੁਲਜ਼ਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਪਸ਼ੂ ਪਾਲਣ ਵਿਭਾਗ ਦੀ ਯੋਗ ਰਹਿਨੁਮਾਈ ਹੇਠ ਅੱਜ ਏਸ਼ੀਆ ਦੀ ਪੁਰਾਣੀ ਅਤੇ ਮਸ਼ਹੂਰ ਪਸ਼ੂ ਮੰਡੀ ਧਨੌਲਾ ਵਿਖੇ ਪੰਜਾਬ ਰਾਜ ਜ਼ਿਲ੍ਹਾ ਪਸ਼ੂ ਮੰਡੀ ਧਨੌਲਾ ਵਿਖੇ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਪਸ਼ੂਧਨ/ਦੁੱਧ ਚੁਆਈ ਮੁਕਾਬਲੇ 2014 ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਦੀ ਅਗਵਾਈ ਵਿੱਚ ਸ਼ੁਰੂ ਕਰਵਾਏ ਗਏ। ਜਿਸ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਇੰਚਾਰਜ ਪਰਮਜੀਤ ਸਿੰਘ ਖਾਲਸਾ ਨੇ ਕੀਤਾ। ਸੰਬੋਧਨ ਕਰਦਿਆਂ ਸ. ਖਾਲਸਾ ਨੇ ਕਿਹਾ ਕਿ ਸੂਬਾ
ਸਰਕਾਰ ਦੇ ਯਤਨਾਂ ਸਦਕਾ ਅਤੇ ਪਸ਼ੂਆਂ ਦੀ ਸਿਹਤ ਸੰਭਾਲ ਲਈ ਸਰਕਾਰ ਵੱਲੋਂ ਹਰ ਸਾਲ ਜ਼ਿਲ੍ਹਾ ਪੱਧਰੀ ਪਸ਼ੂਧਨ ਦੁੱਧ ਚੁਆਈ ਮੁਕਾਬਲੇ ਕਰਵਾਏ ਜਾਂਦੇ ਹਨ, ਤਾਂ ਜੋ ਕਿ ਪਸ਼ੂ ਪਾਲਕ ਆਪਣੇ ਪਸ਼ੂਆਂ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਰੱਖ ਸਕਣ ਅਤੇ ਪਸ਼ੂ ਪਾਲਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਨਾਲ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਲਗਾਤਾਰ ਤਿੰਨ ਸਾਲ ਤੋਂ ਪਸ਼ੂ ਮੁਕਾਬਲੇ ਕਰਵਾ ਕੇ ਪਸ਼ੂ ਪਾਲਕਾਂ ਨੂੰ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾ ਰਹੇ ਹਨ ਤਾਂ ਜੋ ਪਸ਼ੂ ਪਾਲਕ ਕਿਸੇ ਲਾਲਚ ਵੱਸ ਆਪਣੇ ਪਸ਼ੂਆਂ ਦੀ ਸਿਹਤ ਵੱਲ ਧਿਆਨ ਰੱਖ ਸਕਣ।
ਉਨ੍ਹਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੀ ਅਗਵਾਈ ਵਿੱਚ ਕੰਮ ਕਰ ਰਹੀ ਡਾਕਟਰਾਂ ਟੀਮ ਪਸ਼ੂਆਂ ਦੀਆਂ ਬਿਮਾਰੀਆਂ ਸਮੇਂ-ਸਮੇਂ ਇਲਾਜ ਕਰ ਰਹੇ ਹਨ। ਉਨ੍ਹਾਂ ਸਮੁੱਚੇ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਤਨੋ-ਮਨੋ ਪਸ਼ੂਆਂ ਦੀ ਸਿਹਤ ਸੰਭਾਲ ਵੱਲ ਧਿਆਨ ਦੇਣ ਤਾਂ ਜੋ ਪਸ਼ੂ ਪਾਲਕ ਇਨ੍ਹਾਂ ਦੀ ਸਿਹਤ ਸੰਭਾਲ ਦੇ ਨਾਲ-ਨਾਲ ਆਪਣੀ ਕਮਾਈ ਵੀ ਕਰ ਸਕਣ। ਇਸ ਮੌਕੇ ਉਨ੍ਹਾਂ ਨਾਲ ਜਰਨੈਲ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਮੱਖਣ ਸਿੰਘ ਧਨੌਲਾ ਮੁੱਖ ਬੁਲਾਰਾ ਅਕਾਲੀ ਦਲ ਜ਼ਿਲ੍ਹਾ ਬਰਨਾਲਾ, ਅਮਰੀਕ ਸਿੰਘ ਸੋਹਲ ਤੋਂ ਇਲਾਵਾ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ। ਇਸ ਮੌਕੇ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਡਾਕਟਰਾਂ ਦੀ ਟੀਮ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ।



