ਚੰਡੀਗੜ੍ਹ, 23 ਨਵੰਬਰ (ਪੀ. ਟੀ.)- ਪੰਜਾਬ ਸਰਕਾਰ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਭਵਾਨੀਗੜ੍ਹ, ਚੀਮਾ, ਮਲੇਰਕੋਟਲਾ, ਧੂਰੀ, ਅਹਿਮਦਗੜ੍ਹ, ਅਮਰਗੜ੍ਹ, ਸ਼ੇਰਪੁਰ, ਸੰਗਰੂਰ ਤੇ ਸੰਦੌੜ ਦੀਆਂ ਮਾਰਕੀਟ ਕਮੇਟੀਆਂ ਦੇ ਚੇਅਰਮੈਨ, ਉਪ ਚੇਅਰਮੈਨ ਤੇ ਮੈਂਬਰ ਨਾਮਜ਼ਦ ਕੀਤੇ ਹਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਇਸ ਸਬੰਧੀ ਫਾਈਲ ’ਤੇ ਸਹੀ ਪਾ ਦਿੱਤੀ ਅਤੇ ਰਸਮੀ ਹੁਕਮ ਛੇਤੀ ਜਾਰੀ ਕੀਤੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਧੂਰੀ ਮਾਰਕੀਟ ਕਮੇਟੀ ਦਾ ਚੇਅਰਮੈਨ ਸ੍ਰੀ ਸੁਖਪਾਲ ਸਿੰਘ ਜਦਕਿ ਸ੍ਰੀ ਬਲਵੀਰ ਸਿੰਘ, ਸ੍ਰੀ ਜਗਜੀਤ ਸਿੰਘ, ਸ੍ਰੀ ਬਲਜੀਤ ਸਿੰਘ, ਸ੍ਰੀ ਹਰਮੋਹਿੰਦਰ ਸਿੰਘ, ਸ੍ਰੀ ਪ੍ਰਿਤਪਾਲ ਸਿੰਘ, ਸ੍ਰੀ ਰਾਮ ਸਿੰਘ, ਸ੍ਰੀਮਤੀ ਸਵਰਨ ਕੌਰ, ਸ੍ਰੀਮਤੀ ਜਸਬੀਰ ਕੌਰ, ਸ੍ਰੀ ਬਲਵਿੰਦਰ ਕੁਮਾਰ, ਸ੍ਰੀ ਕੁਲਵਿੰਦਰ ਕੌਰ, ਸ੍ਰੀ ਜੋਰਾ ਸਿੰਘ, ਸ੍ਰੀ ਰਜਿੰਦਰਪਾਲ ਸਿੰਘ, ਸ੍ਰੀ ਸਿਕੰਦਰ ਸਿੰਘ, ਸ੍ਰੀ ਦਰਸ਼ਨ ਸਿੰਘ ਅਤੇ ਸ੍ਰੀ ਤਰਸਪਾਲ ਸਿੰਘ ਤੋਂ ਇਲਾਵਾ ਸਬੰਧਤ ਬੀ.ਡੀ.ਪੀ.ਓ. ਇਸ ਦੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸੇ ਦੌਰਾਨ ਮਾਰਕੀਟ ਕਮੇਟੀ ਮਲੇਰਕੋਟਲਾ ਦਾ ਚੇਅਰਮੈਨ ਤੇ ਉਪ ਚੇਅਰਮੈਨ ਕ੍ਰਮਵਾਰ ਸ੍ਰੀ ਕੇਵਲ ਸਿੰਘ ਅਤੇ ਸ੍ਰੀ ਸ਼ਮਸਦ ਅਲੀ ਨੂੰ ਨਾਮਜ਼ਦ ਕੀਤਾ ਗਿਆ ਹੈ ਜਦਕਿ ਸ੍ਰੀ ਸੁਖਵਿੰਦਰ
ਸਿੰਘ, ਸ੍ਰੀ ਹਰਵੇਲ ਸਿੰਘ, ਸ੍ਰੀ ਗੁਰਪ੍ਰੀਤ ਸਿੰਘ, ਸ੍ਰੀ ਲਾਭ ਸਿੰਘ, ਸ੍ਰੀ ਸੋਹਣ ਸਿੰਘ, ਸ੍ਰੀ ਦਲਜੀਤ ਸਿੰਘ, ਸ੍ਰੀ ਖੁਸ਼ੀ ਮੁਹੰਮਦ, ਸ੍ਰੀ ਕੇਸਰ ਖਾਨ, ਸ੍ਰੀਮਤੀ ਕੁਲਵੰਤ ਕੌਰ, ਸ੍ਰੀ ਅਮਰਿੰਦਰ ਸਿੰਘ, ਸ੍ਰੀ ਭੁਪਿੰਦਰ ਸਿੰਗਲਾ, ਸ੍ਰੀ ਦਿਲਵਰ ਜੋਰਾ, ਸ੍ਰੀ ਯਾਕੂਬ ਖਾਨ ਅਤੇ ਸ੍ਰੀ ਕੁਲਦੀਪ ਸਿੰਘ ਤੋਂ ਇਲਾਵਾ ਸਬੰਧਤ ਬੀ.ਡੀ.ਪੀ. ਓ. ਇਸ ਦੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸੇ ਤਰ੍ਹਾਂ ਮਾਰਕੀਟ ਕਮੇਟੀ ਚੀਮਾ ਦਾ ਚੇਅਰਮੈਨ ਤੇ ਉਪ ਚੇਅਰਮੈਨ ਸ੍ਰੀ ਜੀਤ ਸਿੰਘ ਤੇ ਸ੍ਰੀ ਜੀਵਨ ਕੁਮਾਰ ਨੂੰ ਨਾਮਜ਼ਦ ਕੀਤਾ ਗਿਆ ਹੈ ਜਦਕਿ ਸ੍ਰੀ ਗੁਰਚਰਨ ਸਿੰਘ, ਸ੍ਰੀ ਜੋਗਿੰਦਰ ਸਿੰਘ, ਸ੍ਰੀ ਸੁਖਦੇਵ ਸਿੰਘ, ਸ੍ਰੀ ਭਗਵੰਤ ਸਿੰਘ, ਸ੍ਰੀ ਬੂਟਾ ਸਿੰਘ, ਸ੍ਰੀ ਅਜਮੇਰ ਸਿੰਘ, ਸ੍ਰੀ ਪਰਮਜੀਤ ਸਿੰਘ, ਸ੍ਰੀ ਪ੍ਰੇਮ ਸਿੰਘ, ਸ੍ਰੀਮਤੀ ਸੁਖਦੀਪ ਕੌਰ, ਸ੍ਰੀ ਸੰਦੀਪ ਕੁਮਾਰ, ਸ੍ਰੀ ਮਰਕੇਸ਼ ਕੁਮਾਰ, ਸ੍ਰੀ ਸ਼ਿਸ਼ਨ ਪਾਲ, ਸ੍ਰੀ ਕਰਮ ਸਿੰਘ ਅਤੇ ਸ੍ਰੀ ਕਾਕਾ ਸਿੰਘ ਤੋਂ ਇਲਾਵਾ ਸਬੰਧਤ ਬੀ.ਡੀ.ਪੀ.ਓ. ਇਸ ਦੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸੇ ਤਰ੍ਹਾਂ ਸ੍ਰੀ ਰੁਪਿੰਦਰ ਸਿੰਘ ਰੰਧਾਵਾ ਅਤੇ ਸ੍ਰੀ ਜਗਦੀਸ਼ ਸਿੰਘ ਨੂੰ ਮਾਰਕੀਟ ਕਮੇਟੀ ਭਵਾਨੀਗੜ੍ਹ ਦਾ ਕ੍ਰਮਵਾਰ ਚੇਅਰਮੈਨ ਤੇ ਉਪ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ ਜਦਕਿ ਸ੍ਰੀ ਹਰਜਿੰਦਰ ਸਿੰਘ, ਸ੍ਰੀ ਗੁਰਜੀਤ ਸਿੰਘ, ਸ੍ਰੀ ਚੰਦ ਸਿੰਘ, ਸ੍ਰੀ ਧਨਮਿੰਦਰ ਸਿੰਘ, ਸ੍ਰੀ ਕੁਲਜੀਤ ਸਿੰਘ, ਸ੍ਰੀ ਨੈਬ ਸਿੰਘ, ਸ੍ਰੀ ਅਮਰ ਸਿੰਘ, ਸ੍ਰੀ ਮਲਕੀਅਤ ਸਿੰਘ, ਸ੍ਰੀਮਤੀ ਗੁਰਮੇਲ ਕੌਰ, ਸ੍ਰੀ ਮੋਹਨ ਲਾਲ, ਸ੍ਰੀ ਮੰਗਲੇਸ਼ ਕੁਮਾਰ, ਸ੍ਰੀ ਦਿਨੇਸ਼ ਕੁਮਾਰ, ਸ੍ਰੀ ਤਰਸੇਮ ਰਾਜ ਅਤੇ ਸ੍ਰੀ ਰਾਜਵਿੰਦਰ ਸਿੰਘ ਤੋਂ ਇਲਾਵਾ ਸਬੰਧਤ ਬੀ.ਡੀ.ਪੀ.ਓ. ਇਸ ਦੇ ਮੈਂਬਰ ਨਾਮਜ਼ਦ ਕੀਤੇ ਗਏ ਹਨ।



