ਚੰਡੀਗੜ੍ਹ, 23 ਨਵੰਬਰ (ਪੀ. ਟੀ.)- ਪੰਜਾਬ ਸਰਕਾਰ ਨੇ ਤਿੰਨ ਵਰ੍ਹਿਆਂ ਤੱਕ ਦੀ ਮਿਆਦ ਲਈ ਇਕ ਸੂਬਾ ਪੱਧਰੀ ਨਿਗਰਾਨ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਕੌਮੀ ਬਾਲ ਮਜ਼ਦੂਰੀ ਭਲਾਈ ਪ੍ਰੋਜੇਕਟ ਲਾਗੂ ਕਰਨ ਹਿੱਤ ਵੱਖੋ-ਵੱਖ ਪੱਖਾਂ ਦੀ ਸਮੀਖਿਆ ਕਰੇਗੀ। ਇਹ ਜਾਣਕਾਰੀ ਦਿੰਦੇ ਹੋਏ ਕਿਰਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਕਮੇਟੀ ਦੀ ਸਥਾਪਨਾ ਕੇਂਦਰੀ ਨਿਗਰਾਨ ਕਮੇਟੀ ਦੀ ਤਰਜ ’ਤੇ ਕੀਤੀ ਗਈ ਹੈ ਅਤੇ ਕਮੇਟੀ ਦਾ ਚੇਅਰਮੈਨ ਕਿਰਤ ਮੰਤਰੀ, ਪੰਜਾਬ, ਭਗਤ ਚੁੰਨੀ ਲਾਲ ਨੂੰ ਥਾਪਿਆ ਗਿਆ ਹੈ। ਬੁਲਾਰੇ ਨੇ ਅਗਾਂਹ ਦਸਿਆ ਕਿ ਕਿਰਤ ਵਿਭਾਗ ਦੇ ਮੁੱਖ ਸਕੱਤਰ/ਸਕੱਤਰ ਇਸ ਕਮੇਟੀ ਦੇ ਵਾਈਸ ਚੇਅਰਮੈਨ ਹੋਣਗੇ। ਬੁਲਾਰੇ ਅਨੁਸਾਰ ਕਿਰਤ ਕਮਿਸ਼ਨਰ, ਪੰਜਾਬ ਨੂੰ ਮੈਂਬਰ ਸਕੱਤਰ ਬਣਾਇਆ ਗਿਆ ਹੈ ਅਤੇ ਭਾਰਤ ਸਰਕਾਰ ਦੇ ਕਿਰਤ ਵਿਭਾਗ ਦੇ ਸਕੱਤਰ ਜਾਂ ਉਨ੍ਹਾਂ ਦੇ ਪ੍ਰਤੀਨਿਧ, ਖੇਤੀਬਾੜੀ ਵਿਭਾਗ ਪੰਜਾਬ ਸਰਕਾਰ ਦੇ ਮੁੱਖ ਸਕੱਤਰ/ਸਕੱਤਰ, ਪੰਜਾਬ ਸਰਕਾਰ ਦੇ ਪਸ਼ੂ
ਪਾਲਣ ਅਤੇ ਵੈਟਰਨਰੀ ਵਿਭਾਗ ਦੇ ਮੁੱਖ ਸਕੱਤਰ/ਸਕੱਤਰ, ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਮੁੱਖ ਸਕੱਤਰ/ਸਕੱਤਰ, ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੇ ਮੁੱਖ ਸਕੱਤਰ/ਸਕੱਤਰ, ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਮੁੱਖ ਸਕੱਤਰ/ਸਕੱਤਰ, ਪੰਜਾਬ ਸਰਕਾਰ ਦੇ ਕਾਨੂੰਨ ਵਿਭਾਗ ਦੇ ਮੁੱਖ ਸਕੱਤਰ/ਸਕੱਤਰ, ਪੰਜਾਬ ਸਰਕਾਰ ਦੇ ਉਦਯੋਗ ਵਿਭਾਗ ਦੇ ਮੁੱਖ ਸਕੱਤਰ/ਸਕੱਤਰ, ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ ਮੁੱਖ ਸਕੱਤਰ/ਸਕੱਤਰ, ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੁੱਖ ਸਕੱਤਰ/ਸਕੱਤਰ, ਪੰਜਾਬ ਸਰਕਾਰ ਦੇ ਅਨੁਸੂਚਿਤ ਜਾਤੀ ਅਤੇ ਪਿਛੜੀ ਜਾਤੀ ਭਲਾਈ ਵਿਭਾਗ ਦੇ ਮੁੱਖ ਸਕੱਤਰ/ਸਕੱਤਰ, ਪੰਜਾਬ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਮੁੱਖ ਸਕੱਤਰ/ਸਕੱਤਰ, ਪੰਜਾਬ ਸਰਕਾਰ ਦੇ ਖੁਰਾਕ ਤੇ ਸਿਵਿਲ ਸਪਲਾਈ ਵਿਭਾਗ ਦੇ ਮੁੱਖ ਸਕੱਤਰ/ਸਕੱਤਰ, ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੁੱਖ ਸਕੱਤਰ/ਸਕੱਤਰ ਅਤੇ ਪੰਜਾਬ ਸਰਕਾਰ ਦੇ ਆਰਥਿਕ ਸਲਾਹਕਾਰ ਨੂੰ ਇਸ ਕਮੇਟੀ ਵਿਚ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ।



