Skip to content
Independent perspectives. Global stories.
BREAKING

ਸੁਖਬੀਰ ਬਾਦਲ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਉਦੇਸ਼ਾਂ ’ਤੇ ਚੱਲਣ ਦਾ ਸੱਦਾ

Share this story

Page-1_22 ਚੰਡੀਗੜ 23 ਨਵੰਬਰ (ਪੀ. ਟੀ.)- ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਸਮੂਹ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਸਮੁੱਚੀ ਲੋਕਾਈ ਨੂੰ ਗੁਰਬਾਣੀ ਅਤੇ ਆਪਣੀਆਂ ਸਿਖਿਆਵਾਂ ਰਾਹੀਂ ਦਰਸਾਏ ਧਰਮ ਨਿਰਪੱਖਤਾ, ਮਾਨਵਤਾ ਅਤੇ ਬਲੀਦਾਨ ਦੀ ਭਾਵਨਾ ਦੇ ਆਸ਼ੇ ਨੂੰ ਅਪਨਾਉਣ ਦਾ ਸੱਦਾ ਦਿੱਤਾ ਹੈ। ’ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਵਿੱਤਰ ਸ਼ਹੀਦੀ ਦਿਹਾੜੇ ਮੌਕੇ ਆਪਣੇ ਇੱਕ ਸੰਦੇਸ਼ ਵਿੱਚ ਸ. ਬਾਦਲ ਨੇ ਕਿਹਾ ਕਿ ਇਹ ਸ਼ਹੀਦੀ ਦਿਹਾੜਾ ਗੁਰੂ ਸਾਹਿਬ ਵੱਲੋਂ ਧਰਮ ਦੀ ਰੱਖਿਆ, ਧਾਰਮਿਕ ਆਸਥਾ ਦੀ ਅਜਾਦੀ, ਮਾਨਵੀ ਕਦਰਾਂ-ਕੀਮਤਾਂ ਅਤੇ ਧਰਮ-ਨਿਰਪੱਖਤਾ ਕਾਇਮ ਰੱਖਣ ਲਈ ਲਾਮਿਸਾਲ ਅਤੇ ਅਦੁੱਤੀ ਕੁਰਬਾਨੀ ਦੇਣ ਦੀ ਯਾਦ ਦਿਵਾਉਂਦਾ ਹੋਇਆ ਸਭ ਵਰਗਾਂ ਨੂੰ ਬਰਾਬਰੀ ਦਾ ਸੰਦੇਸ਼ ਦਿੰਦਾ ਹੈ। ਉਨਾਂ ਕਿਹਾ ਕਿ ਸ੍ਰੀ

ਗੁਰੂ ਤੇਗ ਬਹਾਦਰ ਜੀ ਨੇ ਆਪੀਣੇ ਜੀਵਨ ਦੌਰਾਨ ਸਰਬ ਸਾਂਝੀਵਾਲਤਾ, ਨਿਰਭੈਤਾ, ਨਿਰਲੇਪਤਾ ਅਤੇ ਅਡੋਲਤਾ ਦੀ ਅਦੁੱਤੀ ਮਿਸਾਲ ਪੇਸ਼ ਕਰਦਿਆਂ ਸਮੁੱਚੀ ਲੋਕਾਈ ਨੂੰ ਸੱਚਾਈ, ਸ਼ਾਂਤੀ, ਪ੍ਰਮਾਤਮਾ ਦੀ ਭਗਤੀ ਕਰਨ ਅਤੇ ਗੁਰਮਤਿ ਗਿਆਨ ਦੇ ਧਾਰਨੀ ਹੋਣ ਦਾ ਸੰਦੇਸ਼ ਵੀ ਵੰਡਿਆ। ਉਪ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਮਾਨਵੀ ਏਕਤਾ, ਆਲਮੀ ਭਰਾਤਰੀਭਾਵ, ਨਿਰਸਵਾਰਥ, ਨਿਆਂ, ਦਇਆ ਅਤੇ ਸੱਚ ਦੇ ਮਾਰਗ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਸ. ਬਾਦਲ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਆਪਣੇ ਜੀਵਨ ਵਿਚ ਢਾਲਣਾ ਹੀ ਉਨਾਂ ਨੂੰ ਸੱਚੀ ਸ਼ਰਧਾਂਜਲੀ ਹੈ। ਉਨਾਂ ਸਮੂਹ ਵਰਗਾਂ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਆਓ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਇੱਕਜੁੱਟ ਹੋ ਕੇ ਉਨਾਂ ਨੂੰ ਅਕੀਦਤ ਦੇ ਫੁੱਲ ਭੇਟ ਕਰੀਏ।

WRITTEN BY