Skip to content
Independent perspectives. Global stories.
BREAKING

ਮਾਲਵਾ ਜੋਨ ਇੰਚਾਰਜ ਭਿੰਡਰ ਦਾ ਖੰਨਾ ਪੁੱਜਣ ’ਤੇ ਜਥੇਦਾਰ ਤਲਵੰਡੀ ਵੱਲੋਂ ਨਿੱਘਾ ਸਵਾਗਤ

Share this story

ਖੰਨਾ, 24 ਨਵੰਬਰ (ਸੁਖਵਿੰਦਰ ਸਿੰਘ ਸਲੌਦੀ) –ਸੂਬੇ ਵਿੱਚ ਯੂਥ ਅਕਾਲੀ ਦਲ ਨੂੰ ਵਧੇਰੇ ਮਜਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਿਯੁਕਤ ਕੀਤੇ ਗਏ ਮਾਲਵਾ ਜੌਨ ਦੇ ਇੰਚਾਰਜ ਤਰਸੇਮ ਸਿੰਘ ਭਿੰਡਰ ਦੇ ਖੰਨਾ ਪਹੁੰਚਣ ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਰਣਜੀਤ ਸਿੰਘ ਤਲਵੰਡੀ ਵਲੋਂ ਉਨ•ਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਜਥੇਦਾਰ ਤਲਵੰਡੀ ਨੇ ਸ੍ਰੀ ਭਿੰਡਰ ਨੂੰ ਸਿਰੋਪਾਓ ਪਾ ਕੇ ਅਤੇ ਕ੍ਰਿਪਾਨ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵਲੋਂ ਯੂਥ ਆਗੂ ਤਰਸੇਮ ਸਿੰਘ ਭਿੰਡਰ ਨੂੰ ਮਾਲਵਾ ਜੋਨ ਦਾ ਇੰਚਾਰਜ ਨਿਯੁਕਤ ਕਰਨ ਨਾਲ ਇਸ ਇਲਾਕੇ ’ਚ ਯੂਥ ਅਕਾਲੀ ਦਲ ਪਹਿਲਾਂ ਨਾਲੋਂ ਹੋਰ ਵਧੇਰੇ ਮਜਬੂਤ ਹੋਵੇਗਾ, ਕਿਉਂਕਿ ਸ੍ਰੀ ਭਿੰਡਰ ਇੱਕ ਹਰਮਨ ਪਿਆਰੇ ਆਗੂ ਹੋਣ ਦੇ ਨਾਲ ਨਾਲ ਯੂਥ ਵਰਕਰਾਂ ਦੇ ਦੁੱਖ ਸੁੱਖ

ਵਿੱਚ ਸ਼ਰੀਕ ਹੋਣ ਵਾਲੇ ਆਗੂ ਵਜੋਂ ਜਾਣੇ ਜਾਂਦੇ ਹਨ। ਜਥੇਦਾਰ ਤਲਵੰਡੀ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਪ੍ਰਤੀ ਵਫਾਦਾਰੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਪਾਰਟੀ ਵਰਕਰਾਂ ਨੂੰ ਹਮੇਸ਼ਾ ਹੀ ਪਾਰਟੀ ’ਚ ਬਣਦਾ ਮਾਨ ਸਨਮਾਨ ਦਿੱਤਾ ਜਾਂਦਾ ਹੈ। ਇਸ ਮੌਕੇ ਦਵਿੰਦਰ ਸਿੰਘ ਹਰਿਓਂ ਪ੍ਰਧਾਨ ਸਹਿਕਾਰੀ ਸਭਾ, ਭ¦ਿਦਰ ਸਿੰਘ ਭੰਡਾਲ, ਇੰਦਰਪਾਲ ਸਿੰਘ ਕਮਾਲਪੁਰਾ ਪੀ.ਏ, ਬੂਟਾ ਸਿੰਘ ਰਾਏਪੁਰ, ਗੁਰਦੀਪ ਸਿੰਘ ਲਿਬੜਾ, ਜਤਿੰਦਰ ਸਿੰਘ ਗੋਲਡੀ ਮੱਕੜ ਤੋਂ ਇਲਾਵਾ ਹੋਰ ਅਕਾਲੀ ਵਰਕਰ ਵੀ ਹਾਜਰ ਸਨ।

WRITTEN BY