Skip to content
Independent perspectives. Global stories.
BREAKING

ਸਥਾਨਕ ਸਰਕਾਰਾਂ ਵਿਭਾਗ ਨੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ: ਅਨਿਲ ਜੋਸ਼ੀ

Share this story

ਚੰਡੀਗੜ੍ਹ, 24 ਨਵੰਬਰ (ਪੀ. ਟੀ.)- ਸੂਬੇ ਦੀਆਂ ਸਮੂਹ ਸਥਾਨਕ ਸਰਕਾਰਾਂ, ਨਗਰ ਸੁਧਾਰ ਟਰੱਸਟਾਂ ਅਤੇ ਸੀਵਰੇਜ ਬੋਰਡ ਵਿੱਚ ਸਟਾਫ ਦੀ ਘਾਟ ਨੂੰ ਦੇਖਦਿਆਂ ਸਥਾਨਕ ਸਰਕਾਰਾਂ ਵਿਭਾਗ  ਵੱਲੋਂ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ ਜਿਸ ਨਾਲ ਵਿਭਾਗ ਦੇ ਕੰਮਕਾਜਾਂ ਵਿੱਚ ਹੋਰ ਤੇਜ਼ੀ ਆਵੇਗੀ। 19 ਹੋਰ ਨਿਯੁਕਤੀਆਂ ਜਲਦ ਹੀ ਜਾਰੀ ਕਰ ਦਿੱਤੀਆਂ ਜਾਣਗੀਆਂ। ਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਸ੍ਰੀ ਜੋਸ਼ੀ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੀਆਂ ਇਹ ਸਾਰੀਆਂ 249 ਨਿਯੁਕਤੀਆਂ ਵਿਭਾਗੀ ਚੋਣ ਕਮੇਟੀ ਵੱਲੋਂ ਲਿਖਤੀ ਟੈਸਟ ਲੈਣ ਉਪਰੰਤ ਮੈਰਿਟ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਿਯੁਕਤੀ ਹਾਸਲ ਕਰਨ ਵਾਲਿਆਂ ਵਿੱਚ 17 ਐਸ.ਡੀ.ਓ., 123 ਜੇ.ਈ., 36 ਸੈਨੇਟਰੀ ਇੰਸਪੈਕਟਰ, 33 ਲੇਖਾਕਾਰ ਅਤੇ 36 ਡਰਾਫਟਸਮੈਨ/ਹੈਡ ਡਰਾਫਟਸਮੈਨ ਸ਼ਾਮਲ ਹਨ। ਉਨ੍ਹਾਂ

ਦੱਸਿਆ ਕਿ ਇਨ੍ਹਾਂ ਨਿਯੁਕਤੀਆਂ ਨਾਲ ਵਿਭਾਗ ਦੀ ਕਾਰਗੁਜ਼ਾਰੀ ’ਤੇ ਹੋਰ ਵਧੀਆ ਹੋਵੇਗੀ ਜਿਸ ਨਾਲ ਸ਼ਹਿਰੀਆਂ ਨੂੰ ਆਪਣੇ ਕੰਮ-ਕਾਜ ਸਮੇਂ ਸਿਰ ਕਰਵਾਉਣ ਵਿੱਚ ਮੱਦਦ ਮਿਲੇਗੀ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਅਜੋਕੇ ਸਮੇਂ ਦੀ ਮੰਗ ਅਨੁਸਾਰ ਲੇਖਾ ਪ੍ਰਣਾਲੀ ਵਿੱਚ ਡਬਲ ਐਂਟਰੀ ਸਿਸਟਮ ਨੂੰ ਸਾਰੀਆਂ ਸਥਾਨਕ ਸਰਕਾਰਾਂ ਵਿੱਚ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਗਰਾਂਟਾਂ ਇਸੇ ਸਿਸਟਮ ’ਤੇ ਨਿਰਭਰ ਕਰਦੀਆਂ ਹਨ ਅਤੇ ਨਵੇਂ ਲੇਖਾਕਾਰਾਂ ਦੀ ਭਰਤੀ ਨਾਲ ਕੰਮ ਹੋਰ ਤਸੱਲੀਬਖ਼ਸ਼ ਹੋਵੇਗਾ। ਇਸ ਦੇ ਨਾਲ ਹੀ ਉਨ•ਾਂ ਦੱਸਿਆ ਕਿ 19 ਹੋਰ ਨਿਯੁਕਤੀ ਪੱਤਰ ਜਲਦ ਜਾਰੀ ਕੀਤੇ ਜਾਣਗੇ ਜਿਨ੍ਹਾਂ ਵਿੱਚ 4 ਕਾਨੂੰਨ ਅਫਸਰ ਅਤੇ 15 ਚੀਫ ਸੈਨੇਟਰੀ ਇੰਸਪੈਕਟਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਨਿਯੁਕਤੀਆਂ ਮਾਨਯੋਗ ਅਦਾਲਤਾਂ ਦੇ ਹੁਕਮਾਂ ਕਾਰਨ ਲੰਬਿਤ ਹਨ।
ਸ੍ਰੀ ਜੋਸ਼ੀ ਨੇ ਦੱਸਿਆਂ ਕਿ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਕੀਤੀਆਂ ਕਿ ਜਿੱਥੇ ਕਿਤੇ ਵੀ ਪਦਉਨਤੀ ਦੇ ਕੇਸ ਲੰਬਿਤ ਹੋਣ ਉੱਥੇ ਤੁਰੰਤ ਡੀ.ਪੀ.ਸੀ. ਕਰਵਾ ਕੇ ਬਣਦੀਆਂ ਪਦਉਨਤੀਆਂ ਕਰ ਦਿੱਤੀਆਂ ਜਾਣ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪਿਛਲੇ ਸਮੇਂ ਵਿੱਚ ਜੇ.ਈ. ਤੋਂ ਏ.ਐਮ.ਈ. ਦੀਆਂ 8 ਅਤੇ ਇੰਸਪੈਕਟਰਾਂ ਤੋਂ ਸੁਪਰਡੈਂਟ ਗਰੇਡ-2 ਦੀਆਂ ਪਦਉਨਤੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਨੌਕਰੀ ਦੌਰਾਨ ਜਿੱਥੇ ਕਿਤੇ ਵੀ ਕਿਸੇ ਅਧਿਕਾਰੀ/ਕਰਮਚਾਰੀ ਦੀ ਮੌਤ ਹੋ ਗਈ ਹੋਵੇ ਉਸ ਦੇ ਵਾਰਸਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਦੇ ਕੇਸਾਂ ਨੂੰ ਪਰਮ ਅਗੇਤ ਦਿੱਤੀ ਜਾਵੇ।

WRITTEN BY