ਫਿਰੋਜ਼ਪੁਰ, 25 ਨਵੰਬਰ (ਵਿਨੇ ਹਾਂਡਾ)- ਮੁੱਖ ਮੰਤਰੀ ਸ.ਪਰਕਾਸ਼ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਪਿੰਡ ਵਰਨਾਲਾ ਦੀ ਵਿਧਵਾ ਵੀਰਪਾਲ ਕੌਰ ਨੂੰ 25 ਹਜਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਜੀ ਗਈ; ਜਿਸ ਨੂੰ ਡਿਪਟੀ ਕਮਿਸ਼ਨਰ ਇੰਜੀ.ਡੀ.ਪੀ.ਐਸ.ਖਰਬੰਦਾ ਨੇ ਸ੍ਰੀਮਤੀ ਵੀਰਪਾਲ ਕੌਰ ਨੂੰ ਸੌਂਪਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਵੀਰਪਾਲ ਕੌਰ ਪਤਨੀ ਸਵ: ਨਸੀਬ ਸਿੰਘ ਵਾਸੀ ਪਿੰਡ ਵਰਨਾਲਾ ਤਹਿਸੀਲ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਨੇ ਆਪਣੇ ਪਤੀ ਦੀ ਮੌਤ ਮਗਰੋਂ ਘਰ ਦੇ ਗੁਜ਼ਾਰੇ ਲਈ ਸਹਾਇਤਾ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਅੱਗੇ ਮੁੱਖ ਮੰਤਰੀ ਜੀ ਨੂੰ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਰਾਹਤ ਫੰਡ ਵਿਚੋਂ ਪ੍ਰਾਰਥੀ ਨੂੰ 25 ਹਜਾਰ ਦੀ ਮਾਲੀ ਮੱਦਦ ਦਿੱਤੀ ਗਈ ਹੈ ਅਤੇ ਚੈਕ ਸ੍ਰੀਮਤੀ ਵੀਰਪਾਲ ਕੌਰ ਦੇ ਸਪੁਰਦ ਕਰ ਦਿੱਤਾ ਗਿਆ ਹੈ।



