Skip to content
Independent perspectives. Global stories.
BREAKING

ਵਿਸਾਖੀ ਮੌਕੇ ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਚਾਹਵਾਨ 20 ਦਸੰਬਰ ਤੱਕ ਪਾਸਪੋਰਟ ਜਮ੍ਹਾਂ ਕਰਵਾਉਣ : ਦਲਮੇਘ ਸਿੰਘ

Share this story

ਅੰਮ੍ਰਿਤਸਰ 26 ਨਵੰਬਰ (ਪੀ. ਟੀ.)- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੇ ਹੋਰ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਮਹੀਨਾ ਅਪ੍ਰੈਲ 2015 ’ਚ ਵਿਸਾਖੀ ਸਮੇਂ ਯਾਤਰਾ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 20 ਦਸੰਬਰ ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਜਾਰੀ ਪ੍ਰੈ¤ਸ ਰਲੀਜ਼ ’ਚ ਸ. ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯਾਤਰੂ ਮਹੀਨਾ ਅਪ੍ਰੈਲ 2015 ’ਚ ਵਿਸਾਖੀ ਮੌਕੇ ਪਾਕਿਸਤਾਨ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ, 6 ਪਾਸਪੋਰਟ ਸਾਈਜ ਰੰਗਦਾਰ ਫੋਟੋਆਂ ਅਤੇ ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ

ਕਾਰਡ ਜਾਂ ਅਧਾਰ ਕਾਰਡ ਸਮੇਤ 20 ਦਸੰਬਰ 2014 ਤੱਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਪਾਸਪੋਰਟ ਲਿਸਟ ’ਚ ਸ਼ਾਮਲ ਕਰਕੇ ਅਗਲੇਰੀ ਕਾਰਵਾਈ ਲਈ ਭੇਜੇ ਜਾ ਸਕਣ। ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰ: 0183-2553957, 58 ਅਤੇ 59 ਤੇ ਸੰਪਰਕ ਕਰ ਸਕਦੇ ਹਨ।ਇਸ ਮੌਕੇ ਉਨ•ਾਂ ਨਾਲ ਸ੍ਰ: ਜਸਪਾਲ ਸਿੰਘ ਮੀਤ ਸਕੱਤਰ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਵੀ ਮੌਜੂਦ ਸਨ।

WRITTEN BY