ਨਵੀਂ ਦਿੱਲੀ, 26 ਨਵੰਬਰ (ਪੀ. ਟੀ.)- ਆਉਣ ਵਾਲੇ ਦਿਨਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਰ ਕਟੌਤੀ ਹੋਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਦੀ ਕਮੀ ਕੀਤੀ ਜਾ ਸਕਦੀ ਹੈ। ਨਵੀਆਂ ਕੀਮਤਾਂ 30 ਨਵੰਬਰ ਤੋਂ ਲਾਗੂ ਕੀਤੇ ਜਾਣ ਦੀ ਸੰਭਾਵਨਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਕੇਂਦਰ ਵਿੱਚ ਮੋਦੀ ਸਰਕਾਰ ਬਣਨ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਹ 7ਵੀਂ ਕਟੌਤੀ ਹੋਵੇਗੀ। ਇਸ ਤੋਂ ਪਹਿਲਾਂ ਮਹੀਨੇ ਦੀ ਸ਼ੁਰੂਆਤ ਵਿੱਚ ਪੈਟਰੋਲ ਦੀ ਕੀਮਤ ਵਿੱਚ 2.41 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ, ਜਦਕਿ ਡੀਜ਼ਲ 2.25 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਸੀ। ਕੀਮਤਾਂ ਵਿੱਚ ਕਮੀ ਨੂੰ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਲਗਾਤਾਰ ਹੋ ਰਹੀ ਗਿਰਾਵਟ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ 2 ਰੁਪਏ ਦੀ ਕਟੌਤੀ ਸੰਭਵ



