Skip to content
Independent perspectives. Global stories.
BREAKING

ਜੰਮੂ ’ਚ ਸ਼ਹੀਦ ਹੋਣ ਵਾਲੇ ਨਾਇਕ ਕੁਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

Share this story

ਜ¦ਧਰ, 28 ਨਵੰਬਰ (ਮਨਦੀਪ ਸਿੰਘ)- ਜੰਮੂ ਦੇ ਅਰਨੀਆ ਸੈਕਟਰ ਵਿਚ ਦੇਸ਼ ਦੀ ਏਕਤਾ ਅਖੰਡਤਾ ਲਈ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਸ਼ਹੀਦ ਹੋਏ 5 ਸਿੱਖ ਲਾਈਟ ਰੈਜੀਮੈਂਟ ਦੇ ਨਾਇਕ ਕੁਲਵਿੰਦਰ ਸਿੰਘ (35) ਪੁੱਤਰ ਸ੍ਰੀ ਸੋਹਣ ਸਿੰਘ ਦਾ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਗਾਖਲ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਸ਼ਹੀਦ ਦੇ ਚਾਰ ਸਾਲ ਦੇ ਬੇਟੇ ਜਸਪ੍ਰੀਤ ਸਿੰਘ ਨੇ ਦਿਖਾਈ ਜਿਸ ਵਿਚ ਉਸ ਦੀ ਸਹਾਇਤਾ ਸ਼ਹੀਦ ਦੇ ਭਰਾ ਵੱਲੋਂ ਕੀਤੀ ਗਈ। ਇਸ ਮੌਕੇ ਹਥਿਆਰ ਪੁੱਠੇ ਕਰਕੇ ਸਲਾਮੀ ਦਿੱਤੀ ਗਈ ਅਤੇ ਹਵਾਈ ਫਾਇਰ ਕੀਤੇ ਗਏ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿਚ ਲੋਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ, ਫ਼ੌਜੀ ਅਧਿਕਾਰੀਆਂ, ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪੰਜਾਬ ਸਰਕਾਰ ਵੱਲੋਂ ਸ੍ਰੀ ਕੇ. ਡੀ ਭੰਡਾਰੀ ਮੁੱਖ ਸੰਸਦੀ ਸਕੱਤਰ ਪੰਜਾਬ ਸਰਕਾਰ, ਸ੍ਰੀ ਸਰਵਨ ਸਿੰਘ ਫਿਲੌਰ ਸਾਬਕਾ ਮੰਤਰੀ ਅਤੇ ਹਲਕਾ ਵਿਧਾਇਕ ਕਰਤਾਰਪੁਰ, ਸ੍ਰੀ ਕਮਲ ਕਿਸ਼ੋਰ ਯਾਦਵ ਡਿਪਟੀ ਕਮਿਸ਼ਨਰ ਜ¦ਧਰ, ਬ੍ਰਿਗੇਡੀਅਰ ਬੀ. ਐਸ ਢਿੱਲੋਂ ਕਮਾਂਡਰ 350 ਇਨਫੈਂਟਰੀ ਬ੍ਰਿਗੇਡ, ਚੌਧਰੀ ਜਗਜੀਤ ਸਿੰਘ ਸਾਬਕਾ ਮੰਤਰੀ, ਐਸ. ਡੀ. ਐਮ ਜ¦ਧਰ-2 ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਕਰਨਲ ਹਰਵਿੰਦਰ ਪਾਲ ਸਿੰਘ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, 5 ਸਿੱਖ ਲਾਈਟ ਵੱਲੋਂ ਮੇਜਰ ਆਨੰਦ ਅਤੇ ਹੋਰ ਸਿਵਲ ਅਤੇ ਸੈਨਿਕ ਅਧਿਕਾਰੀਆਂ ਵੱਲੋਂ ਸ਼ਹੀਦ ਦੀ ਮ੍ਰਿਤਕ ਦੇਹ ’ਤੇ ਰੀਥ ਭੇਟ ਕੀਤੀਆਂ ਗਈਆਂ।

WRITTEN BY