ਚੰਡੀਗੜ੍ਹ, 28 ਨਵੰਬਰ (ਪੀ. ਟੀ.)- ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਅਪੰਗ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਸੇਵਾ ਕਾਲ ਵਿਚ ਸੇਵਾਮੁਕਤੀ ਦੀ ਉਮਰ ਤੋਂ ਬਾਅਦ ਹੋਰ ਵਾਧਾ ਨਹੀਂ ਦਿ¤ਤਾ ਜਾਵੇਗਾ। ਇਸ ਸਬੰਧੀ ਇਕ ਪੱਤਰ ਵੀ ਜਾਰੀ ਕਰ ਦਿ¤ਤਾ ਗਿਆ ਹੈ। ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦ¤ਸਿਆ ਕਿ ਕਿਉਂ ਕਿ ਅਪੰਗ ਕਰਮਚਾਰੀਆਂ ਦੇ ਸੇਵਾ ਕਾਲ ਦੀ ਉਮਰ ਹੱਦ 58 ਸਾਲ ਤੋਂ ਵਧਾ ਕੇ 60 ਸਾਲ ਕਰ ਦਿ¤ਤੀ ਗਈ ਹੈ ਇਸ ਸੂਰਤ ਵਿਚ ਇਹ ਕਰਮਚਾਰੀ ਹੁਣ ਸੇਵਾ ਕਾਲ ਵਿਚ ਹੋਰ ਵਾਧਾ ਨਹੀਂ ਲੈ ਸਕਣਗੇ। ਉਨ੍ਹਾਂ ਦ¤ਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2012 ਅਤੇ 2103 ਵਿਚ ਜਾਰੀ ਵੱਖ-ਵੱਖ ਨੋਟੀਫਿਕੇਸ਼ਨਾਂ ਰਾਹੀਂ ਸਰਕਾਰੀ ਕਰਮਚਾਰੀਆਂ ਨੂੰ 58 ਸਾਲ ਤੋਂ ਪਿ¤ਛੋਂ ਇਕ ਜਾਂ ਦੋ ਸਾਲ ਸੇਵਾ ਕਾਲ ਵਿਚ ਵਾਧਾ ਲੈਣ ਦੀ ਸਹੂਲਤ ਦਿੱਤੀ ਗਈ ਸੀ।



