ਚੰਡੀਗੜ੍ਹ, 28 ਨਵੰਬਰ (ਪੀ. ਟੀ.)- ਸ੍ਰੋਮਣੀ ਅਕਾਲੀ ਦਲ ਦੇ ਸਾਰੇ ਨਵੇ ਬਣਾਏ ਗਏ ਜਿਲਾ ਜਥੇਦਾਰਾਂ ਦੀ ਇੱਕ ਜਰੂਰੀ ਮੀਟਿੰਗ 3 ਦਸੰਬਰ ਨੰ ਸਵੇਰੇ 11 ਵਜੇ ਪਾਰਟੀ ਦੇ ਮੁੱਖ ਦਫਤਰ,ਚੰਡੀਗੜ੍ਹ ਵਿਖੇ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਵੇਗੀ। ਅੱਜ ਪਾਰਟੀ ਦੇ ਮੱਖ ਦਫ਼ਤਰ, ਚੰਡੀਗੜ੍ਹ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸਾਰੇ ਜ਼ਿਲਿਆਂ ਦੇ ਦਿਹਾਤੀ ਅਤੇ ਸ਼ਹਿਰੀ ਜ਼ਿਲਾ ਪ੍ਰਧਾਨ ਸ਼ਾਮਲ ਹੋਣਗੇ ਅਤੇ ਇਸ ਦੇ ਨਾਲ ਪਾਰਟੀ ਦੇ ਵੱਖ -ਵੱਖ ਵਿੰਗਾਂ ਦੇ ਪ੍ਰਧਾਨ ਸਹਿਬਾਨ ਵੀ ਸ਼ਾਮਲ ਹੋਣਗੇ। ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਪਾਰਟੀ ਜਥੇਬੰਦੀਆਂ ਨੂੰ ਮਜ਼ਬੂਤ ਕਰਨ ਸਬੰਧੀ ਰਾਏ ਮਸ਼ਵਰਾ ਕੀਤਾ ਜਾਵੇਗਾ ਅਤੇ ਆ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਵੀ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਹਨਾਂ ਸਮੂਹ ਪ੍ਰਧਾਨਾਂ ਨੂੰ ਸਮੇ ਸਿਰ ਮੀਟਿੰਗ ਵਿੱਚ ਪਹੁੰਚਣ ਦੀ ਅਪੀਲ ਕੀਤੀ।



