Skip to content
Independent perspectives. Global stories.
BREAKING

ਪੰਜਾਬ ਸਰਕਾਰ ਇਰਾਕ ’ਚ ਫਸੇ 39 ਪੰਜਾਬੀਆਂ ਦੀ ਰਿਹਾਈ ਲਈ ਕੇਂਦਰ ਤੱਕ ਫਿਰ ਪਹੁੰਚ ਕਰੇਗੀ : ਬਾਦਲ

Share this story

‘ਮੁੱਖ ਮੰਤਰੀ ਨੇ ਹਰਸਿਮਰਤ ਕੌਰ ਬਾਦਲ ਨੂੰ ਇਹ ਮਸਲਾ ਵਿਦੇਸ਼ ਮੰਤਰਾਲੇ ਕੋਲ ਉਠਾਉਣ੍ਯ ਲਈ ਕਿਹਾ

Page-3_17 ਬਾਦਲ (ਸ੍ਰੀ ਮੁਕਤਸਰ ਸਾਹਿਬ), 29 ਨਵੰਬਰ  (ਪੀ. ਟੀ.)- ਇਰਾਕ ਵਿਚ ਫਸੇ 39 ਪੰਜਾਬੀਆਂ ਦੀ ਸੁਰੱਖਿਅਤ ਰਿਹਾਈ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਪਾਸ ਪੁਰਜੋਰ ਢੰਗ ਨਾਲ ਉਠਾਏਗੀ। ਅੱਜ ਇੱਥੇ ¦ਬੀ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਸਮਾਗਮਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਪਾਸ ਇਸ ਮਸਲੇ ਨੂੰ ਪਿਛਲੇ ਕਈ ਮਹੀਨਿਆਂ ਤੋਂ ਉਠਾ ਰਹੀ ਹੈ ਅਤੇ ਹੁਣ ਵੀ ਉਨ੍ਹਾਂ ਨੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਹੋਰ ਅਕਾਲੀ ਸਾਂਸਦਾਂ ਨੂੰ ਆਖਿਆ ਹੈ ਕਿ ਉਹ ਇਸ ਮਸਲੇ ਨੂੰ ਕੇਂਦਰੀ ਵਿਦੇਸ਼ ਮੰਤਰਾਲੇ ਪਾਸ ਉਠਾਉਣ। ਉਨ੍ਹਾਂ ਕਿਹਾ ਕਿ ਉਹ ਇਸ ਮਸਲੇ ਤੇ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਅਤੇ ਇਰਾਕ ਵਿਚ ਭਾਰਤ ਸਰਕਾਰ ਦੇ ਵਿਸੇਸ਼ ਦੂਤ ਨਾਲ ਉਹ ਖੁਦ ਲਗਾਤਾਰ ਸੰਪਰਕ ਵਿਚ ਹਨ ਤਾਂ ਜੋ ਇਸ ਮਸਲੇ ਦਾ ਫੌਰੀ ਹੱਲ ਕੱਢਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਅੰਤਰ ਰਾਸ਼ਟਰੀ

ਮਸਲਾ ਹੋਣ ਕਾਰਨ ਸੂਬਾ ਸਰਕਾਰ ਦੇ ਹੱਥ ਵਿਚ ਕੁਝ ਬਹੁਤ ਜਿਆਦਾ ਚੀਜਾਂ ਨਹੀਂ ਹਨ ਅਤੇ ਇਰਾਕ ਨਾਲ ਗੱਲਬਾਤ ਕਰਨ ਲਈ ਕੇਂਦਰ ਸਰਕਾਰ ਹੀ ਅਧਿਕਾਰਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਇਸ ਮਸਲੇ ਦੇ ਹੱਲ ਲਈ ਗੰਭੀਰ ਉਪਰਾਲੇ ਕਰ ਰਹੀ ਹੈ ਅਤੇ ਉਸ ਦੇ ਸਕਾਰਤਮਕ ਨਤੀਜੇ ਨਿਕਲਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਮਿਲ ਕੇ ਸੂਬਾ ਸਰਕਾਰ ਇਸ ਗੰਭੀਰ ਮਸਲੇ ਦੇ ਹੱਲ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚੋਂ ਕੈਂਸਰ ਦੇ ਖਾਤਮੇ ਲਈ ਪੰਜਾਬ ਸਰਕਾਰ ਗੰਭੀਰਤਾ  ਨਾਲ ਉਪਰਾਲੇ ਕਰ ਰਹੀ ਹੈ ਅਤੇ ਚੰਡੀਗੜ੍ਹ ਨਜਦੀਕ ਮੁੱਲਾਂਪੁਰ ਵਿਖੇ ਬਣ ਰਿਹਾ ਹੋਮੀ ਭਾਂਬਾ ਕੈਂਸਰ ਹਸਪਤਾਲ ਇਸੇ ਕੜੀ ਦਾ ਨਤੀਜਾ ਹੈ। ਸ: ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਅੰਮ੍ਰਿਤਸਰ, ਫਰੀਦਕੋਟ, ਪਟਿਆਲਾ ਵਿਖੇ ਸਥਿਤ ਸਰਕਾਰੀ ਮੈਡੀਕਲ ਕਾਲਜਾਂ ਵਿਖੇ ਕੈਂਸਰ ਨਾਲ ਪੀੜਤ ਵਿਅਕਤੀਆਂ ਦੇ ਇਲਾਜ ਲਈ ਖਾਸ ਉਪਰਾਲੇ ਕੀਤੇ ਹਨ ਅਤੇ ਇਸੇ ਤਰਾਂ ਬਠਿੰਡਾ ਅਤੇ ਸੰਗਰੂੁਰ ਵਿਖੇ ਵੀ ਅਤਿ ਅਧੂੁਨਿਕ ਸੈਂਟਰ ਉਸਾਰੇ ਜਾ ਰਹੇ ਹਨ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੈਂਸਰ ਦੇ ਮਰੀਜਾਂ ਦੇ ਇਲਾਜ ਲਈ ਕੈਸ ਲੈਸ ਸਕੀਮ ਵੀ ਸ਼ੁਰੂ ਕੀਤੀ ਹੈ ਅਤੇ ਇਸ ਦੇ ਨਾਲ ਹੀ ਕੈਂਸਰ ਦੇ ਪੀੜਤ ਵਿਅਕਤੀਆਂ ਨੂੰ ਸਸਤੇ ਭਾਅ ਤੇ ਦਵਾਈਆਂ ਮੁਹਈਆ ਕਰਵਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਅੱਜ ¦ਬੀ ਵਿਧਾਨ ਸਭਾ ਹਲਕੇ ਦੇ ਪਿੰਡ ਢਾਣੀ ਸਿੰਘੇਵਾਲਾ, ਸਿੰਘੇਵਾਲਾ, ਮਿਠੜੀ, ਫਤੂਹੀ ਵਾਲਾ, ਗੱਗੜ, ਬਾਦਲ, ਮਹਿਣਾ ਅਤੇ ਭਾਗੂ ਵਿਚ ਸੰਗਤ ਦਰਸ਼ਨ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਦੀ ਲਾਗਤਾਂ ਵਿਚ ਬੇਤਹਾਸੇ ਵਾਧੇ ਅਤੇ ਮੁਨਾਫੇ ਦੇ ਘੱਟ ਹੋਣ ਕਾਰਨ ਅੱਜ ਕਿਸਾਨੀ ਲਾਹੇਵੰਦ ਧੰਦਾ ਨਹੀਂ ਰਿਹਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਡੇਅਰੀ, ਮੱਛੀ ਪਾਲਣ, ਸੂਰ ਪਾਲਣ, ਸ਼ਹਿਦ ਦੀਆਂ ਮੱਖੀਆਂ ਪਾਲਣ ਵਰਗੇ ਖੇਤੀ ਸਹਾਇਕ ਧੰਦੇ ਅਪਨਾਉਣ ਤਾਂ ਜੋ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋ ਸਕੇ। ਉਨ੍ਹਾਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਤੇ ਭਾਰੀ ਖਰਚ ਕਰਨ ਤੋਂ ਗੁਰੇਜ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਸਹਿਕਾਰੀ ਸਭਾਵਾਂ ਤੋਂ ਟਰੈਕਟਰ ਅਤੇ ਹੋਰ ਖੇਤੀ ਸੰਦ ਕਿਰਾਏ ਤੇ ਲੈ ਕੇ ਵਰਤੋਂ ਕਰਨ ਕਿਉਂਕਿ ਇੰਨ੍ਹਾਂ ਸੁਸਾਇਟੀਆਂ ਨੂੰ ਸੂਬਾ ਸਰਕਾਰ ਵੱਲੋਂ ਭਾਰੀ ਸਬਸਿਡੀ ਦਿੱਤੀ ਜਾਂਦੀ ਹੈ।
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਕੰਮ ਵਿਚ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੱਮਗਲਰਾਂ ਨੂੰ ਜ਼ੇਲ੍ਹ ਵਿਚ ਬੰਦ ਕਰਨ ਤੋਂ ਇਲਾਵਾ ਸੂਬਾ ਸਰਕਾਰ ਨੇ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਇਸ ਤੋਂ ਹਟਾਉਣ ਲਈ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਖੋਲੇ ਹਨ ਪਰ ਉਨ੍ਹਾਂ ਕਿਹਾ ਕਿ ਇਸ ਸਾਰੇ ਉਪਰਾਲੇ ਤਦ ਤੱਕ ਬੇਮਾਇਨੇ ਹਨ ਜਦ ਤੱਕ ਲੋਕ ਇਸ ਕੰਮ ਤਹਿ ਦਿਲ ਤੋਂ ਸੂਬਾ ਸਰਕਾਰ ਦੀ ਮਦਦ ਨਹੀਂ ਕਰਦੇ । ਇਸ ਮੌਕੇ ਤੇ ਸੰਗਤ ਦਰਸ਼ਨ ਪ੍ਰੋਗਰਾਮ ਦੀ ਅਹਿਮੀਅਤ ਨੂੰ ਦਸੱਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲ ਕਦਮੀ ਲੋਕਾਂ ਦੀ ਹਰ ਸੱਮਸਿਆ ਦਾ ਹੱਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ ਇਸ ਉਪਰਾਲੇ ਦਾ ਇਕੋ ਇਕ ਮਨੋਰਥ ਸੂਬੇ ਦੇ ਲੋਕਾਂ ਨੂੰ ਦਰਪੇਸ਼ ਮੁਸਕਿਲਾਂ ਦਾ ਮੌਕੇ ਤੇ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਪੰਜਾਬ ਦੇਸ਼ ਦਾ ਇਕੋ ਇਕ ਅਜਿਹਾ ਸੂਬਾ ਹੈ ਜੋ ਆਪਣੇ ਨਾਗਰਿਕਾਂ ਦੀ ਭਲਾਈ ਲਈ ਇਹ ਉਪਰਾਲਾ ਕਰ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ: ਪਰਮਜੀਤ ਸਿੰਘ ਲਾਲੀ ਬਾਦਲ, ਸ: ਹਰਬੀ ਬਾਦਲ, ਚੇਅਰਮੈਨ ਸ: ਤਜਿੰਦਰ ਸਿੰਘ ਮਿੱਡੂ ਖੇੜਾ, ਉਪ ਮੁੱਖ ਮੰਤਰੀ ਦੇ ਪੀ.ਏ. ਸ: ਅਵਤਾਰ ਸਿੰਘ ਵਨਵਾਲਾ, ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ. ਚੀਮਾ, ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ, ਐਸ.ਐਸ.ਪੀ. ਸ੍ਰੀ ਕੁਲਦੀਪ ਸਿੰਘ ਚਾਹਲ, ਏ.ਡੀ.ਸੀ. ਸ੍ਰੀ ਰਾਮਬੀਰ, ਮੁੱਖ ਮੰਤਰੀ ਦੇ ਓ.ਐਸ.ਡੀ. ਸ: ਗੁਰਚਰਨ ਸਿੰਘ ਅਤੇ ਸ: ਬਲਕਰਨ ਸਿੰਘ, ਐਸ.ਜੀ.ਪੀ.ਸੀ. ਮੈਂਬਰ ਸ: ਬਿੱਕਰ ਸਿੰਘ ਚਨੂੰ, ਸ: ਅਕਾਸ਼ਦੀਪ ਸਿੰਘ ਮਿੱਡੂ ਖੇੜਾ, ਜਸਵਿੰਦਰ ਸਿੰਘ ਧੌਲਾ, ਸ: ਰਣਜੋਧ ਸਿੰਘ ¦ਬੀ, ਸ: ਮਨਜੀਤ ਸਿੰਘ ਲਾਲਬਾਈ, ਸ: ਹਰਮੇਸ਼ ਸਿੰਘ ਖੁੱਡੀਆਂ ਆਦਿ ਵੀ ਹਾਜ਼ਰ ਸਨ।

WRITTEN BY