Skip to content
Independent perspectives. Global stories.
BREAKING

ਡਿਪਟੀ ਕਮਿਸ਼ਨਰਾਂ ਨੂੰ ਐਂਟੀ ਸਮੋਕਿੰਗ ਐਕਟ ਦਾ ਉਲੰਘਣ ਕਰਨ ਵਾਲੇ ਹੋਟਲਾਂ ਅਤੇ ਹੋਰਨਾਂ ਵਪਾਰਕ ਅਦਰਿਆਂ ਦੇ ਲਾਇਸੈਂਸ ਰੱਦ ਕਰਨ ਦੇ ਆਦੇਸ਼

Share this story

ਚੰਡੀਗੜ੍ਹ, 30 ਨਵੰਬਰ (ਪੀ. ਟੀ.)- ਪੰਜਾਬ ਸਰਕਾਰ ਵੱਲੋਂ ਅ¤ਜ ਸਮੂਹ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜ਼ਾਰੀ ਕੀਤੀਆਂ ਗਈਆਂ ਹਨ ਕਿ ਫੌਰੀ ਤੌਰ ’ਤੇ ਉਨ੍ਹਾਂ ਹੋਟਲਾਂ ਅਤੇ ਹੋਰਨਾ ਕਮਰਸ਼ਿਅਲ ਅਦਾਰਿਆਂ ਦੇ ਲਾਇਸੈਂਸ ਰਦ ਕਰ ਦਿ¤ਤੇ ਜਾਨ ਜੋਕਿ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਸਬੰਧੀ ਬਣੇ ਕੋਟਪਾ ਐਕਟ-2003 ਦਾ ਉਲੰਘਣ ਕਰ ਰਹੇ ਹਨ। ਇਸ ਦੇ ਨਾਲ ਹੀੇ ਡਿਪਟੀ ਕਮਿਸ਼ਨਰਾਂ ਸਣੇ ਹੋਰਨਾਂ ਜ਼ਿਲਾ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲੇ ਦੇ ਹਰ ਖੇਤਰ ਵਿੱਚ ਚੌਕਸੀ ਵਧਾ ਕੇ ਦੋਸ਼ੀਆਂ ਨੂੰ ਕਾਬੂ ਕਰਨ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੇ ਆਦੇਸ਼ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਵੱਲੋਂ ਇਸ ਸਬੰਧੀ ਲਿਖਤੀ ਹਦਾਇਤਾਂ ਸੂਬੇ ਦੇ ਡਿਪਟੀ ਕਮਿਸ਼ਨਰਾਂ ਸਣੇ ਹੋਰਨਾਂ ਜ਼ਿਲਾ ਅਧਿਕਾਰੀਆਂ ਨੂੰ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਵਿੱਚ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਕੋਟਪਾ ਐਕਟ ਸਖਤੀ ਨਾਲ ਲਾਗੂ ਕਰਨ ਲਈ ਪੂਰੀ ਸਰਗਰਮੀ ਨਾਲ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸਿਆ ਗਿਆ ਕਿ ਪੰਜਾਬ ਸਰਕਾਰ ਨੇ ਪੀ.ਜੀ.ਆਈ. ਵੱਲੋਂ ਕੀਤੇ ਅਧਿਐਨ ਦੇ ਆਧਾਰ ’ਤੇ ਪੰਜਾਬ ਰਾਜ ਦੇ 18 ਜ਼ਿਲ੍ਹਿਆਂ ਨੂੰ ਪਹਿਲਾਂ ਹੀ

ਤੰਬਾਕੂ ਧੂੰਆਂ ਰਹਿਤ ਖੇਤਰ ਘੋਸ਼ਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬਾਕੀ ਦੇ ਰਹਿੰਦੇ ਜ਼ਿਲ੍ਹਿਆਂ ਨੂੰ ਵੀ ਅਗਲੇ ਤਿੰਨ ਮਹੀਨੇ ਦੌਰਾਨ ਤੰਬਾਕੂ ਧੂੰਆਂ ਰਹਿਤ ਖੇਤਰ ਐਲਾਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬੜੀ ਹੀ ਗੰਭੀਰ ਸਥਿਤੀ ਹੈ ਕਿ ਪੰਜਾਬ ਵਿਚ ਅਜੇ ਵੀ 12 ਫੀਸਦੀ ਤੋਂ ਵ¤ਧ ਵਸੋਂ ਤੰਬਾਕੂ ਜਾ ਇਸ ਤੋਂ ਬਣਨ ਵਾਲੇ ਉਦਪਾਦਾਂ ਦਾ ਸੇਵਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕੋਟਪਾ ਐਕਟ ਸਖਤੀ ਨਾਲ ਲਾਗੂ ਕਰਕੇ ਇਸ ਸਬੰਧੀ ਮਹੀਨਾਵਾਰ ਰਿਪੋਰਟ ਮੁ¤ਖ ਸਕ¤ਤਰ ਨੂੰ ਭੇਜਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਇਹ ਹਦਾਇਤਾਂ ਵੀ ਜ਼ਾਰੀ ਕੀਤੀਆਂ ਗਈਆਂ ਹਨ ਕਿ ਜਨਤ¤ਕ ਥਾਵਾਂ ’ਤੇ ਅਜਿਹੇ ਬੋਰਡ ਅਤੇ ਹੋਰਡਿੰਗ ਲਗਾਏ ਜਾਣ ਜਿਨ੍ਹਾਂ ’ਤੇ ਜਨਤਕ ਥਾਵਾਂ ’ਤੇ ਤੰਬਾਕੂ ਨੋਸ਼ੀ ਦੀ ਮਨਾਹੀ ਦੀ ਹਦਾਇਤਾਂ ਲਿਖੀਆਂ ਜਾਣ। ਉਨ੍ਹਾਂ ਅੱਗੇ ਦੱਸਿਆ ਕਿ ਫੂਡ ਸੇਫਟੀ ਸਟੈਂਡਰਡਜ਼ ਐਕਟ ਅਧੀਨ ਪੰਜਾਬ ਸਰਕਾਰ ਵੱਲੋਂ ਗੁਟਕਾ ਅਤੇ ਹੋਰ ਖਾਣ ਵਾਲੀਆਂ ਵਸਤਾਂ ਜਿਨ੍ਹਾਂ ਵਿੱਚ ਨਿਕੋਟੀਨ/ਤੰਬਾਕੂ ਆਦਿ ਹੁੰਦਾ ਹੈ, ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਡਰੱਗ ਅਤੇ ਕਾਸਮੈਟਿਕ ਐਕਟ ਅਧੀਨ ਨਿਕੋਟੀਨ ਇਨ ਕੈਮੀਕਲ ਫਾਰਮ ਜਿਵੇਂ ਈ-ਸਿਗਰੇਟ ਆਦਿ ’ਤੇ ਵੀ ਪਾਬੰਦੀ ਲਗਾਈ ਗਈ ਹੈ।

WRITTEN BY