ਸੰਗਰੂਰ, 29 ਨਵੰਬਰ (ਹਰਜੀਤ ਸਿੰਘ ਹਸਨਪੁਰੀ)- ਅਧਿਆਪਕ ਯੋਗਤਾ ਪ੍ਰੀਖਿਆ (ਟੀ. ਈ. ਟੀ.) ਪਾਸ ਬੇਰੁਜਗਾਰ ਅਧਿਆਪਕ ਯੂਨੀਅਨ ਨੂੰ ਸਿੱਖਿਆ ਮੰਤਰੀ ਸ. ਦਲਜੀਤ ਸਿੰਘ ਚੀਮਾ ਵਲੋਂ ਸਾਰੀਆਂ ਹੀ ਜਾਇਜ ਮੰਗਾਂ ਤੁਰੰਤ ਹੱਲ ਕਰਨ ਦਾ ਠੋਸ ਭਰੋਸਾ ਦਿੱਤੇ ਜਾਣ ਕਾਰਨ ਯੂਨੀਅਨ ਵਲੋਂ ਅੱਜ ਚੰਡੀਗੜ• ਵਿਖੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਦਾ ਘੇਰਾਓ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ।’’ ਇਹ ਫੈਸਲਾ ਅੱਜ ਟੀ. ਈ. ਟੀ. ਪਾਸ ਬੇਰੁਜਗਾਰ ਅਧਿਆਪਕ ਯੂਨੀਅਨ ਦੇ ਆਗੂਆ ਵਲੋਂ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨਾਲ ਉਨ•ਾਂ ਦੀ ਚੰਡੀਗੜ• ਰਿਹਾਇਸ਼ ਵਿਖੇ ਹੋਈ ਅਹਿਮ ਮੀਟਿੰਗ ਉਪਰੰਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਘਵੀਰ ਸਿੰਘ ਭਵਾਨੀਗੜ• ਨੇ ਦੱਸਿਆ ਕਿ ਇਸ ਅਹਿਮ ਮੀਟਿੰਗ ਵਿਚ ਸਿੱਖਿਆ ਮੰਤਰੀ ਸ. ਦਲਜੀਤ ਸਿੰਘ ਚੀਮਾ ਨੇ ਯੂਨੀਅਨ ਦੀਆਂ ਸਾਰੀਆਂ ਹੀ ਮੰਗਾਂ ਨੂੰ
ਬਿਲਕੁੱਲ ਜਾਇਜ ਮੰਨਦਿਆਂ 5078 ਪੇਂਡੂ ਸਹਿਯੋਗੀ ਅਧਿਆਪਕਾਂ ਦੀਆਂ ਅਸਾਮੀਆਂ ਵਿਚ ਮਾਤ ਭਾਸ਼ਾ ਪੰਜਾਬੀ, ਅੰਗਰੇਜੀ ਅਤੇ ਸਮਾਜਿਕ ਸਿੱਖਿਆ ਦੀਆਂ ਅਸਾਮੀਆਂ ਦੀ ਗਿਣਤੀ ਵਿਚ ਵਾਧਾ ਕਰਕੇ ਕੌਸ¦ਿਗ ਦੇ ਚੁੱਕੇ 3800 ਦੇ ਲਗਭਗ 2011 ਵਾਲੇ ਸਾਰੇ ਟੀ ਈ ਟੀ ਪਾਸ ਬੇਰੁਜਗਾਰ ਅਧਿਆਪਕਾਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕਰਨ, ਰਮਸਾ ਅਧੀਨ 764 ਅਧਿਆਪਕਾਂ ਦੀ ਭਰਤੀ 5078 ਪੇਂਡੂ ਸਹਿਯੋਗ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰਨ ਤੋਂ ਬਾਅਦ ਦੁਬਾਰਾ ਕੌਸ¦ਿਗ ਬੁਲਾਕੇ ਕੀਤੀ ਜਾਣ, ਭਵਿੱਖ ਵਿਚ ਅਧਿਆਪਕਾਂ ਦੀ ਭਰਤੀ ਟੀ. ਈ. ਟੀ. ਦੇ ਬੈਚ ਵਾਈਜ ਕਰਨ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ 15000 ਨਵੀਆਂ ਮਾਸਟਰ ਕੇਡਰ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਲਦ ਜਾਰੀ ਕਰਨ ਦਾ ਠੋਸ ਭਰੋਸਾ ਦਿੱਤਾ ਗਿਆ।



