Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ‘ਹੁਨਰਮੰਦ ਅਤੇ ਖੁਸ਼ਹਾਲ ਪੰਜਾਬ’ ਬਣਾਉਣ ਦਾ ਸੱਦਾ

Share this story

ਬਠਿੰਡਾ ਹਵਾਈ ਅੱਡਾ ਛੇਤੀ ਹੀ ਹੋਵੇਗਾ ਚਾਲੂ
Page-1_06 ¦ਬੀ, ਸ੍ਰੀ ਮੁਕਤਸਰ ਸਾਹਿਬ, 30 ਨਵੰਬਰ- ‘ਹੁਨਰਮੰਦ ਅਤੇ ਖੁਸਹਾਲ ਪੰਜਾਬ’ ਬਣਾਉਣ ਦਾ ਨਾਅਰਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਹੁਨਰ ਮੰਦ ਮਨੁੱਖੀ ਸ਼ਕਤੀ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਵੀ ਹੁਲਾਰਾ ਦੇਵੇਗੀ।¦ਬੀ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਸਮਾਗਮਾਂ ਦੇ ਦੂਜੇ ਦਿਨ ਮੌਕੇ ਪਿੰਡ ਡੱਬਵਾਲੀ ਮਲਕੋ ਕੀ, ਕੰਗਣ ਖੇੜਾ, ਮਾਹਣੀ ਖੇੜਾ, ਬਲੋਚ ਕੇਰਾ, ਭਾਈ ਕਾ ਕੇਰਾ, ਖੇਮਾ ਖੇੜਾ, ਫੁੱਲੂ ਖੇੜਾ ਅਤੇ ਅਰਨੀਵਾਲਾ ਵਿਖੇ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਖੇਤੀ ਜੋਤਾਂ ਦਾ ਆਕਾਰ ਨਿਰੰਤਰ ਘੱਟ ਰਿਹਾ ਹੈ ਅਤੇ ਖੇਤੀਬਾੜੀ ਹੁਣ ਮੁਨਾਫੇ ਵਾਲਾ ਧੰਦਾ ਨਹੀਂ ਰਿਹਾ ਹੈ ਜਿਸ ਕਾਰਨ ਪੰਜਾਬੀਆਂ ਨੂੰ ਮਾਣ ਸਨਮਾਨ ਨਾਲ ਜਿੰਦਗੀ ਜਿਉਣ ਲਈ ਹੁਨਰਮੰਦ ਸਿਖਲਾਈ ਪ੍ਰਾਪਤ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜਿੰਦਗੀ ਨੂੰ ਅਰਾਮ ਦਾਇਕ ਢੰਗ ਨਾਲ ਜਿਉਣ ਲਈ ਅੱਜ ਸਮੇਂ ਦੀ ਲੋੜ ਹੈ ਕਿ ਪਰਿਵਾਰ ਦਾ ਹਰ ਜੀਅ ਕਿਸੇ ਨਾ ਕਿਸੇ ਹੁਨਰ ਦੀ ਸਿਖਲਾਈ ਪ੍ਰਾਪਤ ਕਰੇ। ਸ: ਬਾਦਲ ਨੇ ਕਿਹਾ ਕਿ ਹੁਨਰਮੰਦ ਮਨੁੱਖੀ ਸ਼ਕਤੀ ਦੀ ਪ੍ਰਾਹਣਚਾਰੀ, ਸਿਹਤ ਸੇਵਾਵਾਂ, ਪੈਰਾਮੈਡੀਕਲ ਸੇਵਾਵਾਂ, ਸਨਅਤਾਂ ਅਦਾਰਿਆਂ, ਫੂਡ ਪ੍ਰਸੈਸਿੰਗ ਅਤੇ ਹੋਰ ਅਜਿਹੇ ਖੇਤਰਾਂ ਵਿਚ ਬਹੁਤ ਭਾਰੀ ਮੰਗ ਹੈ। ਜਿਸ ਕਾਰਨ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਹੁਨਰਮੰਦ ਸਿਖਲਾਈ ਦੇਣ ਲਈ ਹੁਨਰ ਸਿਖਲਾਈ ਕੇਂਦਰਾਂ ਦਾ ਸੂਬੇ ਭਰ ਵਿਚ ਜਾਲ ਵਿਛਾਇਆ ਹੈ। ਸੂਬੇ ਵਿਚ ਵੱਧ ਰਹੀ ਬੇਰੁਜਗਾਰੀ ਤੇ ਚਿੰਤਾ ਪ੍ਰਗਾਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਖਤਰਨਾਕ  ਸਥਿਤੀ ਤੋਂ ਪੂਰੀ ਤਰਾਂ ਨਾਲ ਵਾਕਫ ਹੈ ਅਤੇ ਇਸ ਦਾ ਇਕੋ ਇਕ ਹੱਲ ਸਕੂਲ ਅਤੇ ਕਾਲਜ ਦੀ ਪੜਾਈ ਵਿਚੇ ਛੱਡਣ ਵਾਲੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣਾ ਹੈ। ਸ: ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰ ਸਾਲ ਇਕ ਲੱਖ ਵਿਦਿਆਰਥੀਆਂ ਨੂੰ ਹੁਨਰਮੰਦ ਸਿਖਲਾਈ ਦੇਣ ਦਾ ਟੀਚਾ ਮਿੱਥਿਆ ਹੈ ਤਾਂ ਜੋ ਸਥਾਨਕ ਸਨਅਤਾਂ ਦੀ ਮਨੁੱਖੀ ਸ਼ਕਤੀ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਸ: ਬਾਦਲ ਨੇ ਕਿਹਾ ਕਿ ਪੰਜਾਬੀਆਂ ਵਾਸਤੇ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾਂ ਸੂਬਾ ਹੈ ਜਿਸ ਨੇ ਰਾਸ਼ਟਰੀ ਹੁਨਰ ਵਿਕਾਸ ਨਿਗਮ ਨਾਲ ਸਿਹਤ ਦੇ ਖੇਤਰ ਵਿਚ ਇਕ ਸਮਝੌਤਾ ਸਹੀਬੱਧ ਕੀਤਾ ਹੈ ਜਿਸ ਨਾਲ ਪੰਜਾਬੀ ਨੋਜਵਾਨਾਂ ਲਈ ਰੁਜਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਉਪਰੰਤ ਪੱਤਰਕਾਰਾਂ ਨਾਲ ਪਿੰਡ  ਭਾਈ ਕਾ ਕੇਰਾ ਵਿਖੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ: ਬਾਦਲ ਨੇ ਕਿਹਾ ਕਿ ਹਾਲ ਹੀ ਵਿਚ ਬਣਾਏ ਗਏ ਬਠਿੰਡਾ ਹਵਾਈ ਅੱਡੇ ਨੂੰ ਛੇਤੀ ਹੀ ਚਾਲੂ ਕਰ ਦਿੱਤਾ ਜਾਵੇਗਾ। ਸ: ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਨਿਰੰਤਰ ਤੌਰ ਤੇ ਇਹ ਮਸਲਾ ਕੇਂਦਰ ਸਰਕਾਰ ਪਾਸ ਉਠਾ ਰਹੀ ਹੈ ਅਤੇ ਕੇਂਦਰੀ ਹਵਾਬਾਜੀ ਮੰਤਰੀ ਨੇ ਉਨ੍ਹਾਂ ਨੂੰ ਵਿਸਵਾਸ਼ ਦੁਆਇਆ ਹੈ ਕਿ ਇਸ ਹਵਾਈ ਅੱਡੇ ਤੋਂ ਉਡਾਣਾ ਛੇਤੀ ਹੀ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਹਵਾਈ ਅੱਡਾ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ ਕਿਉਂਕਿ ਇਕ ਤਾਂ ਬਠਿੰਡਾ ਨੂੰ ਹਵਾਈ ਰਸਤੇ ਰਾਹੀਂ ਦੁਨੀਆਂ ਨਾਲ ਜੋੜੇਗਾ ਅਤੇ ਦੁਸਰਾ ਇਸ ਨਾਲ ਇਲਾਕੇ ਦੇ ਲੋਕਾਂ ਲਈ ਰੁਜਗਾਰ ਦੇ ਨਵੇਂ ਰਾਹ ਖੁਲੱਣਗੇ। ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਝੋਨੇ ਦੀ ਬਕਾਇਆ ਰਕਮ ਦੀ  ਅਦਾਇਗੀ ਛੇਤੀ ਹੀ ਕਰ ਦਿੱਤੀ ਜਾਵੇਗੀ। ਕਿਸਾਨਾਂ ਦੀਆਂ ਫਸਲਾਂ ਲਈ ਲਾਹੇਵੰਦ ਭਾਅ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਬਣਾਈ ਰੱਖਣ ਲਈ ਅਤੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸਾ ਹੀ ਇਸ ਮੁੱਦੇ ਦੀ ਪ੍ਰੋੜਤਾ ਕੀਤੀ ਹੈ ਅਤੇ ਅੱਗੇ ਤੋਂ ਵੀ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹਾਂ ਕਿਉਂਕਿ ਕਿਸਾਨਾਂ ਦੀ ਮਿਹਨਤ ਸਦਕਾ ਹੀ ਦੇਸ਼ ਅੰਨ ਦੇ ਮਸਲੇ ਵਿਖ ਖੁਦਮੁਖਤਿਆਰ ਹੋ ਸਕਿਆ ਹੈ।  ਲੁਧਿਆਣਾ ਵਿਖੇ ਨਵਜੰਮੇ ਬੱਚਿਆਂ ਦੀ ਦੁਖਦਾਈ ਮੌਤ ਬਾਰੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਪੜਤਾਲ ਪਹਿਲਾਂ ਹੀ ਚੱਲ ਰਹੀ ਹੈ। ਸ: ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਅਫ਼ਸਰਾਂ ਨੂੰ ਇਸ ਸਾਰੇ ਮਾਮਲੇ ਦੀ ਗੰਭੀਰਤਾਂ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਇਸ ਮਸਲੇ ਦੀ ਅਸਲੀਅਤ ਤੱਕ ਪਹੁੰਚਿਆਂ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਮਸਲੇ ਦੇ ਅਸਲ ਦੋਸੀ ਕਿੰਨੇ ਵੀ ਤਾਕਤਵਰ ਕਿਉਂ ਨਾ ਹੋਣ ਉਨ੍ਹਾਂ ਨੂੰ ਬਖਸਿਆਂ ਨਹੀਂ ਜਾਵੇਗਾ। ਇਸ ਮੌਕੇ ਤੇ ਮੁੱਖ ਮੰਤਰੀ ਨਾਲ ਪੰਜਾਬ ਐਗਰੋ ਦੇ ਚੇਅਰਮੈਨ ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ, ਚੇਅਰਮੈਨ ਪਨਕੋਫੈਡ ਸ: ਕੁਲਵਿੰਦਰ ਸਿੰਘ ਭਾਈਕਾ ਕੇਰਾ, ਉਪ ਮੁੱਖ ਮੰਤਰੀ ਦੇ ਪੀ.ਏ.ਸ: ਅਵਤਾਰ ਸਿੰਘ ਵਨਵਾਲਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ: ਗੁਰਚਰਨ ਸਿੰਘ ਅਤੇ ਸ: ਬਲਕਰਨ ਸਿੰਘ, ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ. ਚੀਮਾ, ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ , ਡੀ.ਆਈ.ਜੀ. ਸ: ਅਮਰ ਸਿੰਘ ਚਹਿਲ, ਐਸ.ਐਸ.ਪੀ. ਸ: ਕੁਲਦੀਪ ਸਿੰਘ ਚਹਿਲ, ਸ: ਪਰਮਿੰਦਰ ਸਿੰਘ ਕੋਲਿਆਂ ਵਾਲਾ, ਸ: ਮਨਦੀਪ ਸਿੰਘ ਪੱਪੀ ਤਰਮਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ,  ਬੀਬੀ ਵੀਰਪਾਲ ਕੌਰ ਤਰਮਾਲਾ, ਸ: ਰਣਜੋਧ ਸਿੰਘ ¦ਬੀ, ਸ: ਮਨਜੀਤ ਸਿੰਘ ਲਾਲਬਾਈ, ਸ: ਹਰਮੇਸ਼ ਸਿੰਘ ਖੁੱਡੀਆਂ, ਜਗਤਾਰ ਸਿੰਘ ਭਿੱਟੀਵਾਲਾ ਆਦਿ ਵੀ ਹਾਜ਼ਰ ਸਨ।

WRITTEN BY