Skip to content
Independent perspectives. Global stories.
BREAKING

ਪਟਰੋਲ 91 ਅਤੇ ਡੀਜ਼ਲ 84 ਪੈਸੇ ਸਸਤਾ ਹੋਇਆ

Share this story

Page-1_15 ਨਵੀਂ ਦਿੱਲੀ, 30 ਨਵੰਬਰ (ਮਨਪ੍ਰੀਤ ਸਿੰਘ ਖਾਲਸਾ)- ਇਕ ਵਾਰ ਫਿਰ ਤੋਂ ਪੈਟਰੋਲ ਅਤੇ ਡੀਜ਼ਲ ਦੇ ਭਾਅ ਘਟ ਗਏ ਹਨ। ਸਰਕਾਰ ਦੇ ਇਸ ਫੈਸਲੇ ਨਾਲ ਵੱਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਆਮ ਜਨਤਾ ਨੂੰ ਰਾਹਤ ਮਿਲੇਗੀ। ਅਰਬ ਦੇਸ਼ਾਂ ਵੱਲੋਂ ਉਤਪਾਦਨ ਵਿਚ ਕਟੌਤੀ ਨਾ ਕਰਨ ਦੇ ਫੈਸਲੇ ਕਰਕੇ ਦੇਸ਼ ਵਿਚ ਪੈਟਰੋਲ ਦੀ ਕੀਮਤ 91 ਪੈਸੇ ਅਤੇ ਡੀਜ਼ਲ 84 ਪੈਸੇ ਪ੍ਰਤੀ ਲੀਟਰ ਘਟੇ ਹਨ। ਅੱਜ ਰਾਤ ਯਾਨੀ ਕਿ ਐਤਵਾਰ ਦੀ ਅੱਧੀ ਰਾਤ ਤੋਂ ਹੀ ਨਵੀਆਂ ਕੀਮਤਾਂ ਲਾਗੂ ਹੋ ਜਾਣਗੀਆਂ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਕਮੀ ਆ ਚੁੱਕੀ ਹੈ ਅਤੇ ਹੁਣ ਇਕ ਵਾਰ ਫਿਰ ਪੈਟਰੋਲ ਦੀਆਂ ਕੀਮਤਾਂ ਵਿਚ 91 ਪੈਸੇ ਅਤੇ ਡੀਜ਼ਲ 84 ਪੈਸੇ ਪ੍ਰਤੀ ਲੀਟਰ ਸਸਤਾ ਕੀਤਾ ਗਿਆ ਹੈ। ਕੱਚੇ ਤੇਲ ਦੀਆਂ ਕੀਮਤਾਂ ਘੱਟਣ ਨਾਲ ਹੁਣ ਮੌਜੁਦਾ ਸਰਕਾਰ ਨੂੰ ਮਹਿੰਗਾਈ ਤੇ ਕਾਬੂ ਪਾਉਣ ਵਿਚ ਮਦਦ ਮਿਲ ਸਕਦੀ ਹੈ।

WRITTEN BY