Skip to content
Independent perspectives. Global stories.
BREAKING

ਡਿਪਟੀ ਕਮਿਸ਼ਨਰ ਵੱਲੋਂ ਸਪਾਰਕ ਕੈਰੀਅਰ ਅਤੇ ਸਪੋਰਟਸ ਮੇਲੇ ਸਬੰਧੀ ਮੀਟਿੰਗ

Share this story

ਜ¦ਧਰ, 1 ਦਸੰਬਰ (ਮਨਦੀਪ ਸਿੰਘ)- ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਜ¦ਧਰ ਵਿਖੇ ਰੈਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ 15 ਅਤੇ 16 ਦਸੰਬਰ ਨੂੰ ਕਰਵਾਏ ਜਾਣ ਵਾਲੇ ਸਪੋਰਟਸ ਅਤੇ ਕੈਰੀਅਰ ਮੇਲੇ ਦੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਮੇਲੇ ਵਿਚ 30 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਵੱਲੋਂ ਭਾਗ ਲਿਆ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਵਲੋਂ 50 ਤੋਂ ਵੱਧ ਸਟਾਲ ਲਗਾਏ ਜਾਣਗੇ ਜਿਹੜੇ ਕਿ ਨੌਜਵਾਨਾਂ ਅਤੇ ਆਮ ਲੋਕਾਂ ਦੀ ਜਾਗਰੂਕਤਾ ਦੇ ਨਾਲ-ਨਾਲ ਵਿਕਰੀ ਦਾ ਕੇਂਦਰ ਹੋਣਗੇ। ਉਨ੍ਹਾਂ ਦੱਸਿਆ ਕਿ ਬੈਂਕਾਂ, ਬੀਮਾ ਕੰਪਨੀਆਂ, ਸਰਕਾਰੀ ਵਿਭਾਗਾਂ ਦੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਇਸ ਮੇਲੇ ਵਿਚ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੋ ਦਿਨਾਂ ਕੈਰੀਅਰ ਮੇਲੇ ਦੌਰਾਨ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮਾਹਿਰਾਂ ਵੱਲੋਂ ਆਪਣੇ ਵਿਚਾਰ ਪ੍ਰਗਟਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਦੀ ਅਗਲੀ ਪੜ੍ਹਾਈ, ਕਿੱਤਿਆਂ ਬਾਰੇ ਜਾਣਕਾਰੀ ਵਧਾਉਣ ਦੇ ਨਾਲ-ਨਾਲ ਬਹੁਪੱਖੀ ਸ਼ਖਸੀਅਤ ਉਸਾਰੀ ‘ਚ ਵੀ ਇਹ ਮੇਲਾ ਉਸਾਰੂ ਯੋਗਦਾਨ ਪਾ ਸਕੇ। ਇਸ ਮੌਕੇ ਸ੍ਰੀ ਯਾਦਵ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ

ਸੌਂਪੀਆਂ ਗਈਆਂ ਡਿਊਟੀਆਂ ਨੂੰ ਜਿੰਮੇਵਾਰੀ ਨਾਲ ਨਿਰਧਾਰਿਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਮੇਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੂਰ ਦੇ ਵਿਦਿਆਰਥੀਆਂ ਦੀ ਮੇਲੇ ਵਿਚ ਸਿਰਕਤ ਨੂੰ ਯਕੀਨੀ ਬਣਾਇਆ ਜਾਵੇ ਅਤੇ ਵਿਦਿਆਰਥੀਆਂ ਨੂੰ ਮੇਲੇ ਵਿਚ  ਲੈ ਕੇ ਆਉਣ ਅਤੇ ਵਾਪਸ ਛੱਡਣ ਲਈ ਯੋਗ ਪ੍ਰਬੰਧ ਕੀਤੇ ਜਾਣ।  ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿੱਚ ਪੂਰੀ ਦਿਲਚਸਪੀ ਨਾਲ ਸ਼ਿਰਕਤ ਕਰਨ ਤਾਂ ਜੋ ਉਹ ਆਪਣੇ ਨਰੋਏ ਭਵਿੱਖੀ ਜੀਵਨ ਲਈ ਵੱਖ-ਵੱਖ ਕਿੱਤਿਆਂ ਅਤੇ ਪੇਸ਼ਿਆਂ ਦੀ ਚੋਣ ਕਰਨ ਦੇ ਹੁਣ ਤੋਂ ਹੀ ਯੋਗ ਹੋ ਸਕਣ।

WRITTEN BY