ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਰਮੇਸ਼ ਸਿੰਗਲਾ ਅਕਾਲੀ ਦਲ ’ਚ ਸ਼ਾਮਿਲ
ਜਲੰਧਰ/ਚੰਡੀਗੜ੍ਹ, 2 ਦਸੰਬਰ- ਪੰਜਾਬ ਵਿਚ ਪਹਿਲਾ ਹੀ ਸਿਖਰਲੇ ਸਿਆਸੀ ਸੰਕਟ ਦਾ ਸਾਹਮਣਾ ਕਰ ਰਹੀ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਜਬਰਦਸਤ ਝਟਕਾ ਲੱਗਾ ਜਦੋਂ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਰਮੇਸ਼ ਸਿੰਗਲਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉ¤ਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਸ੍ਰੀ ਸਿੰਗਲਾ ਨੂੰ ਪਾਰਟੀ ਵਿਚ ਆਉਣ ‘ਤੇ ਜੀ ਆਇਆ ਕਹਿੰਦਿਆਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਅੰਤਲੇ ਸਿਆਸੀ ਸਾਹਾਂ ’ਤੇ ਹੈ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਮੁਕੰਮਲ ਤੌਰ ‘ਤੇ ਸਫਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਸਿੰਗਲਾ ਵਰਗੇ ਨਾਮੀਂ, ਮਿਹਨਤੀ ਅਤੇ ਲੋਕ ਆਗੂ ਦਾ ਪਾਰਟੀ ਛੱਡ ਕੇ ਜਾਣਾ ਆਪਣੇ ਆਪ ਵਿਚ ਸਾਬਤ ਕਰਦਾ ਹੈ ਕਿ ਕਾਂਗਰਸ ਦਾ ਪੰਜਾਬ ਵਿਚ ਕੋਈ ਵਜੂਦ ਨਹੀਂ। ਉਨ੍ਹਾਂ ਕਿਹਾ ਏਨਾ ਹੀ ਨਹੀਂ, ਆਉਣ ਵਾਲੇ ਦਿਨਾਂ ਵਿਚ ਕਾਂਗਰਸ ਪਾਰਟੀ ਨੂੰ ਛੱਡ ਕੇ ਕਈ ਕੱਦਾਵਰ ਆਗੂ ਸ਼੍ਰੋਮਣੀ ਅਕਾਲੀ ਦਲ ਵਿਚ ਆੳੇਣ ਲਈ
ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂਆਂ ਦਾ ਆਪਣੀ ਹਾਈ ਕਮਾਂਡ ‘ਤੇ ਭਰੋਸਾ ਨਹੀਂ ਰਿਹਾ ਅਤੇ ਉਹ ਇਸ ਗੱਲ ਤੋਂ ਭਲੀ-ਭਾਂਤ ਵਾਕਫ ਹੋ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੀ ਪੰਜਾਬ ਹਰ ਖੇਤਰ ਵਿਚ ਬੁਲੰਦੀਆਂ ਹਾਸਲ ਕਰ ਸਕਦਾ ਹੈ। ਇਸੇ ਦੌਰਾਨ ਸ੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਕੋਈ ਸਿਆਸੀ ਭਵਿੱਖ ਨਹੀਂ ਰਿਹਾ ਕਿਉਂ ਕਿ ਇਸ ਦੇ ਆਗੂ ਦੂਰਅੰਦੇਸ਼ੀ ਸੋਚ ਰਹਿਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਕਬੱਡੀ ਦੇ ਬਹੁਤ ਵੱਡੇ ਪ੍ਰਸੰਸਕ ਹਨ ਅਤੇ ਪਿਛਲੇ ਦੋ ਦਹਾਕਿਆਂ ਤੋਂ ਇਸ ਮਾਂ ਖੇਡ ਦੇ ਪ੍ਰਸਾਰ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਕਿਸੇ ਵੀ ਪਾਰਟੀ ਦੇ ਸਿਆਸੀ ਆਗੂ ਨੇ ਇਸ ਖੇਡ ਦੇ ਪ੍ਰਚਾਰ ਤੇ ਪਾਸਾਰ ਲਈ ਕੁਝ ਨਹੀਂ ਕੀਤਾ। ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਲੋਕ ਪੱਖੀ ਕਦਮਾਂ ਅਤੇ ਸੂਬੇ ਦੀ ਬਿਹਤਰੀ ਲਈ ਉਠਾਏ ਜਾ ਰਹੇ ਕਦਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਨਾਭਾ ਹਲਕੇ ਤੋਂ ਉਤਾਰੇ ਜਾਣ ਵਾਲੇ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਗਾ ਦੇਣਗੇ। ਜ਼ਿਕਰਯੋਗ ਹੈ ਕਿ ਸ੍ਰੀ ਸਿੰਗਲਾ ਪੰਜਾਬ ਯੂਥ ਕਾਂਗਰਸ ਅਤੇ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
ਇਸ ਮੌਕੇ ਪੀਆਰਟੀਸੀ ਦੇ ਚੇਅਰਮੈਨ ਸ੍ਰੀ ਅਵਤਾਰ ਸਿੰਘ ਬਰਾੜ, ਤਲਵੰਡੀ ਸਾਬੋ ਹਲਕੇ ਤੋਂ ਵਿਧਾਇਕ ਜੀਤਮਹਿੰਦਰ ਸਿੱਧੂ, ਐਸਜੀਪੀਸੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਉ¤ਪ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਪਰਮਜੀਤ ਸਿੰਘ ਸਿੱਧਵਾਂ, ਜੱਥੇਦਾਰ ਕਰਤਾਰ ਸਿੰਘ ਅਲੌਹਰਾਂ, ਸੀਨੀਅਰ ਮੀਤ ਪ੍ਰਧਾਨ ਪਟਿਆਲਾ ਦਿਹਾਤੀ ਅਤੇ ਜਸਪਾਲ ਜੁਨੇਜਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨਾਭਾ ਸਰਕਲ ਅਤੇ ਅਮਿਤ ਗਰਗ ਨਾਭਾ ਸਮੇਤ ਭਾਰੀ ਗਿਣਤੀ ਅਕਾਲੀ ਆਗੂ ਹਾਜ਼ਰ ਸਨ।



