Skip to content
Independent perspectives. Global stories.
BREAKING

ਬਾਦਲ ਨੇ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਪ੍ਰਤੀ ਮਹੀਨਾ 3500 ਰੁਪਏ ਕਰਨ ਲਈ ਕੇਂਦਰ ਨੂੰ ਪੱਤਰ ਲਿਖਿਆ : ਸ਼ਰਮਾ

Share this story

ਚੰਡੀਗੜ੍ਹ 1 ਦਸੰਬਰ- (ਪੀ. ਟੀ.)- ਪੰਜਾਬ ਦੀਆਂ ਵੱਖ ਵੱਖ ਮਿਡ ਡੇ ਮੀਲ ਵਰਕਰ ਯੂਨੀਅਨਾਂ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਦੀ ਤਿੱਖੀ ਆਲੋਚਨਾ ਕਰਦੇ ਹੋਏ ਆਲ ਇੰਡੀਆ ਮਿਡ ਡੇ ਮੀਲ ਵਰਕਰ ਯੂਨੀਅਨ ਦੇ ਪ੍ਰਧਾਨ ਸ੍ਰੀ ਸੁਖਦੇਵ ਰਾਮ ਸ਼ਰਮਾ ਘੋਲੀਆ ਨੇ ਕਿਹਾ ਕਿ ਇਨ੍ਹਾਂ ਆਗੂਆਂ ਵੱਲੋਂ ਵਰਕਰਾਂ ਦੇ ਹੱਕਾਂ ਹਿੱਤਾਂ ਲਈ ਲੜਨ ਦੀ ਥਾਂ ਭੰਬਲਭੂਸਾ ਪੈਦਾ ਕਰਕੇ ਆਪਣੀਆਂ ਸਿਆਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ। ਇਸ ਸਬੰਧੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਹੋਏ ਉਨ੍ਹਾਂ ਦੱਸਿਆ ਕਿ ਇੰਟਕ ਅਤੇ ਡੀ.ਈ.ਐਫ. ਨਾਲ ਸਬੰਧਿਤ ਆਗੂਆਂ ਵੱਲੋਂ ਇੱਕ ਪਾਸੇ ਮਿਡ ਡੇ ਵਰਕਰਾਂ ਦੀਆਂ ਉਜ਼ਰਤਾਂ ਨਾ ਵਧਾਉਣ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਇਨ੍ਹਾਂ ਵੱਲੋਂ ਵਰਕਰਾਂ ਦੀ ਤਨਖਾਹ 2500 ਰੁਪਏ ਪ੍ਰਤੀ ਮਹੀਨਾ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪਹਿਲਾਂ ਹੀ 24 ਸਤੰਬਰ 2014 ਨੂੰ ਕੇਂਦਰੀ ਮੰਤਰੀ ਸ੍ਰੀਮਤੀ ਸਮਰਿਤੀ ਇਰਾਨੀ ਨੂੰ ਇੱਕ ਪੱਤਰ ਲਿਖ ਕੇ ਇਨ੍ਹਾਂ ਵਰਕਰਾਂ ਦੀ ਤਨਖਾਹ 3500 ਰੁਪਏ ਪ੍ਰਤੀ ਮਹੀਨਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਲਿਖਿਆ ਹੈ ਪੰਜਾਬ ਸਰਕਾਰ ਹਰੇਕ ਵਰਕਰ ਪਿੱਛੇ ਆਪਣਾ ਬਣਦਾ ਹਿੱਸਾ 850 ਰੁਪਏ ਪਾਉਣ

ਨੂੰ ਤਿਆਰ ਹੈ। ਸ੍ਰੀ ਸੁਖਦੇਵ ਰਾਮ ਸ਼ਰਮਾ ਨੇ ਕਿਹਾ ਕਿ ਇਸ ਮਹਿੰਗਾਈ ਦੇ ਜ਼ਮਾਨੇ ਵਿੱਚ ਮਿਡ ਡੇ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕਰਵਾਉਣ ਲਈ ਉਨ੍ਹਾਂ ਦੀ ਜਥੇਬੰਦੀ ਨਾਲ ਪਿਛਲੇ ¦ਮੇਂ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ ਅਤੇ ਉਨ੍ਹਾਂ ਨੇ ਆਪਦੀ ਜੱਦੋਜਹਿਦ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਤੋਂ ਇਹ ਪੱਤਰ ਲਿਖਵਾਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਆਪਣੇ ਰਾਜਾਂ ਵਿੱਚ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਪੰਜਾਬ ਸਰਕਾਰ ਦੀ ਤਰਜ਼ ’ਤੇ 3500 ਰੁਪਏ ਕਰਨ ਲਈ  ਲਈ ਭਾਰਤ ਸਰਕਾਰ ਨੂੰ ਪੱਤਰ ਲਿਖਣ ਲਈ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਇਸ ਬੇਨਤੀ ਦਾ ਕਈ ਸੂਬਿਆਂ ਨੇ ਹਾਂ ਪੱਖੀ ਹੁੰਗਾਰਾ ਭਰਿਆ ਹੈ।
ਪੰਜਾਬ ਦੇ ਮਿਡ ਡੇ ਮੀਲ ਵਰਕਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੇਤਾਵਾਂ ਵੱਲੋਂ ਆਪਣਾਏ ਗਏ ਰੁੱਖ ਦੀ ਤਿੱਖੀ ਆਲੋਚਨਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੇਂਦਰ ਵਿੱਚ 10 ਸਾਲ ਸੰਯੁਕਤ ਜਮਹੂਰੀ ਗੱਠਜੋੜ ਦੀ ਸਰਕਾਰ ਰਹੀ ਪਰ ਉਸ ਸਮੇਂ ਇਨ੍ਹਾਂ ਨੇ ਕੋਈ ਆਵਾਜ਼ ਨਹੀਂ ਉਠਾਈ। ਉਨ੍ਹਾਂ ਵੱਲੋਂ ਧਾਰੀ ਗਈ ਚੁੱਪ ’ਤੇ ਤਨਜ਼ ਕੱਸਦੇ ਹੋਏ ਅਤੇ ਉਨ੍ਹਾਂ ਨੂੰ ਸਵਾਲ ਕਰਦੇ ਹੋਏ ਪੁੱਛਿਆ ਕਿ ਉਸ ਸਮੇਂ ਇਨ੍ਹਾਂ ਵਰਕਰਾਂ ਦੀ ਤਨਖਾਹ ਵਧਾਉਣ ਅਤੇ ਪੱਕੇ ਕਰਵਾਉਣ ਦੇ ਸਬੰਧ ਵਿੱਚ ਉਨ੍ਹਾਂ ਨੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ?   ਉਨ੍ਹਾਂ ਕਿਹਾ ਕਿ ਹੁਣ ਇਹ ਲੀਡਰ ਆਪਣੀਆਂ ਕੁਰਸੀਆਂ ਚਮਕਾਉਣ ਲਈ ਪੰਜਾਬ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਦੀ ਆਧਾਰਹੀਣ ਆਲੋਚਨਾ ਕਰ ਰਹੇ ਹਨ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਫਤਰ ਵਿੱਚ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ 1000 ਰੁਪਏ ਤੋਂ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਅਤੇ 10 ਮਹੀਨਿਆਂ ਦੀ ਬਜਾਏ 12 ਮਹੀਨਿਆਂ ਦੀ ਤਨਖਾਹ ਦੇਣ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਵਾਨਗੀ ਦੇਣ। ਇਸ ਪ੍ਰਸਤਾਵ ਨੂੰ ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰਾਲੇ ਨੇ ਪਹਿਲਾਂ ਹੀ ਆਪਣੀ ਪ੍ਰਵਾਨਗੀ ਦੇ ਕੇ ਪ੍ਰਧਾਨ ਮੰਤਰੀ ਦਫਤਰ ਨੂੰ ਭੇਜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਸਤਾਵ ਨੂੰ ਲਾਗੂ ਕਰਕੇ ਭਾਰਤ ਦੇ 30 ਲੱਖ ਮਿਡ ਡੇ ਮੀਲ ਵਰਕਰ ਜਿਨ੍ਹਾਂ ਵਿੱਚੋਂ 10 ਲੱਖ ਵਰਕਰ ਵਿਧਵਾ ਹਨ, ਨੂੰ ਤਰੁੰਤ ਰਾਹਤ ਦਿੱਤੀ ਜਾਵੇ। ਉਨ੍ਹਾਂ ਨੇ ਇਨ੍ਹਾਂ ਵਰਕਰਾਂ ਦੀ ਉਜਰਤ 3500 ਰੁਪਏ ਕਰਨ ਦੇ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ ਤਾਂ ਜੋ ਇਨ੍ਹਾਂ ਵਰਕਰਾਂ ਦੇ 1.25 ਕਰੋੜ ਪਰਿਵਾਰਿਕ ਮੈਂਬਰਾਂ ਨੂੰ ਰਾਹਤ ਮਿਲ ਸਕੇ।

WRITTEN BY