Skip to content
Independent perspectives. Global stories.
BREAKING

ਨਤੀਜਾ ਜਲਦ ਨਾ ਐਲਾਨਿਆ ਤਾਂ ਉਮੀਦਵਾਰ ਚੋਣਾਂ ’ਚ ਅਕਾਲੀ ਦਲ ਦਾ ਕਰਨਗੇ ਵਿਰੋਧ

Share this story

ਗੁਰੂਹਰਸਹਾਏ, ਫਿਰੋਜ਼ਪੁਰ, 2 ਦਸੰਬਰ (ਮਹਿੰਦਰ ਸਿੰਘ ਥਿੰਦ, ਰਮੇਸ਼ ਕੁਮਾਰ ਕੰਬੋਜ਼)- ਐਸ.ਐਸ.ਐਸ.ਬੋਰਡ ਵੱਲੋਂ ਕੀਤੀ ਗਈ 1192 ਕਲਰਕਾਂ ਦੀ ਭਰਤੀ ਦਾ ਮਾਮਲਾ ਦਿਨ-ਬ-ਦਿਨ ਅੱਗੇ ਤੁਰਦਾ ਜਾ ਰਿਹਾ ਹੈ ਅਤੇ ਬਾਹਰ ਦੀ ਡਿਗਰੀ ਵਾਲੇ ਉਮੀਦਵਾਰਾਂ ਵੱਲੋਂ ਵਾਰ-ਵਾਰ ਆਪਣੀ ਸਿਲੈਕਸ਼ਨ ਲਿਸਟ ਜਾਰੀ ਕਰਨ ਦੀ ਗੁਹਾਰ ਪੰਜਾਬ ਸਰਕਾਰ ਅਤੇ ਬੋਰਡ ਦੇ ਮੈਂਬਰਾਂ ਨੂੰ ਲਗਾਈ ਜਾ ਰਹੀ ਹੈ। ਪਰ ਇਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਜਾਂ ਬੋਰਡ ਦੇ ਅਧਿਕਾਰੀਆਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕ ਰਹੀ। ਇਸੇ ਹੀ ਨਤੀਜੇ ਦੀ ਉਡੀਕ ਕਰ ਰਹੇ ਉਮੀਦਵਾਰ ਦਲਬੀਰ ਸਿੰਘ, ਮੁਖਤਿਆਰ ਸਿੰਘ, ਬਲਜਿੰਦਰ ਸਿੰਘ, ਰਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਐਸ.ਐਸ.ਐਸ. ਬੋਰਡ ਵੱਲੋਂ ਸਾਲ 2013 ਵਿਚ ਇਸ਼ਤਿਹਾਰ ਨੰਬਰ 2 ਦੇ ਜਰੀਏ 1192 ਕਲਰਕਾਂ ਦੀ ਭਰਤੀ ਦਾ ਇਸ਼ਤਿਹਾਰ ਦਿੱਤਾ ਸੀ ਅਤੇ ਭਰਤੀ ਪ੍ਰਕਿਰਿਆ ਲਗਭਗ ਨੇਪਰੇ ਚੜ ਚੁੱਕੀ ਹੈ ਅਤੇ 200 ਦੇ ਕਰੀਬ ਉਮੀਦਵਾਰਾਂ ਜਿੰਨ੍ਹਾਂ ਨੇ ਆਪਣੀ ਗ੍ਰੈਜੂਏਸ਼ਨ ਦੀ ਡਿਗਰੀ ਪੰਜਾਬ ਤੋਂ ਬਾਹਰਲੇ ਸੂਬਿਆਂ ਤੋਂ ਕੀਤੀ ਹੋਣ ਕਰਕੇ ਉਨ੍ਹਾਂ ਦੀਆਂ ਡਿਗਰੀਆਂ ਦੀ ਵੈਰੀਫਿਕੇਸ਼ਨ ਯੂ.ਜੀ.ਸੀ. ਤੋਂ ਕਰਵਾਉਣ ਤੋਂ ਬਾਅਦ ਲਿਸਟ ਜਾਰੀ ਕਰਨ ਲਈ ਚੇਅਰਮੈਨ ਐਸ.ਐਸ.ਐਸ.ਬੋਰਡ ਵੱਲੋਂ ਕਿਹਾ ਗਿਆ ਸੀ ਪਰ ਹੁਣ 5 ਮਹੀਨੇ ਬੀਤ ਜਾਣ ’ਤੇ ਵੀ ਬੋਰਡ

ਵੱਲੋਂ ਸਿਲੈਕਸ਼ਨ ਲਿਸਟ ਜਾਰੀ ਨਹੀਂ ਕੀਤੀ ਜਾ ਰਹੀ। ਜਿਸ ਦੇ ਸਬੰਧ ਵਿਚ ਕੁਝ ਕੁ ਉਮੀਦਵਾਰਾਂ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਕੇਸ ਵੀ ਦਾਇਰ ਕਰ ਚੁੱਕੇ ਹਨ। ਉਮੀਦਵਾਰਾਂ ਨੇ ਦੱਸਿਆ ਕਿ ਅਸੀਂ ਬੋਰਡ ਵੱਲੋਂ ਲਗਾਏ ਜਾ ਰਹੇ ਲਾਰਿਆਂ ਨੂੰ ਪਿਛਲੇ 5 ਮਹੀਨਿਆਂ ਤੋਂ ਸੁਣਦੇ ਆ ਰਹੇ ਹਾਂ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਲਿਸਟ ਜਾਰੀ ਕਰਨ ਵਿਚ ਕੀਤੀ ਜਾ ਰਹੀ ਦੇਰੀ ਮੌਜੂਦਾ ਸਰਕਾਰ ਲਈ ਘਾਤਕ ਹੋ ਸਕਦੀ ਹੈ। ਉਮੀਦਵਾਰਾਂ ਨੇ ਪੰਜਾਬ ਸਰਕਾਰ ਅਤੇ ਬੋਰਡ ਦੇ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਜੇਕਰ ਮਾਰਕੀਟ ਕਮੇਟੀ ਦੀਆਂ ਚੋਣਾਂ ਦਾ ਨੋਟਿਫਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਨਤੀਜਾ ਨਾ ਐਲਾਨਿਆ ਗਿਆ ਤਾਂ ਉਹ ਪੰਜਾਬ ਭਰ ਅੰਦਰ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਸਾਂਝੀ ਸਰਕਾਰ ਦਾ ਵਿਰੋਧ ਕਰਨਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਐਸ.ਐਸ.ਐਸ.ਬੋਰਡ ਦੇ ਅਧਿਕਾਰੀਆਂ ਦੀ ਹੋਵੇਗੀ। ਇਸ ਸਬੰਧੀ ਜਦੋਂ ਐਸ.ਐਸ.ਐਸ.ਬੋਰਡ ਦੇ ਚੇਅਰਮੈਨ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।

WRITTEN BY