Skip to content
Independent perspectives. Global stories.
BREAKING

ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਦੇ ਸਿਧਾਂਤ ਤੇ ਇਕੱਤਰਤਾ ਉਪਰੰਤ ਗੁਰਮਤਿ ਚੇਤਨਾ ਮਾਰਚ

Share this story

ਅੰਮ੍ਰਿਤਸਰ, 3 ਦਸੰਬਰ (ਪੀ.ਟੀ.)- ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵੱਲੋਂ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਦੇ ਸਿਧਾਂਤ ਤੇ ਚੱਲਦੇ ਹੋਏ ਤਖ਼ਤ ਸ੍ਰੀ ਕੇਸਗੜ• ਸਾਹਿਬ ਦੇ ਇਕੱਤਰਤਾ ਹਾਲ ਵਿਖੇ ਪ੍ਰਚਾਰਕਾਂ, ਢਾਡੀ ਅਤੇ ਕਵੀਸ਼ਰਾਂ ਦੀ ਇਕ ਵਿਸ਼ੇਸ਼ ਇਕੱਤਰਤਾ  ਬੁਲਾਉਣ ਉਪਰੰਤ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ।  ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਅੱਜ ਲੋੜ ਹੈ ਜੋ ਬੱਚੇ ਬੱਚੀਆਂ ਸਿੱਖੀ ਤੋਂ ਮੁੱਖ ਮੌੜ ਕੇ ਪਤਿਤ ਹੋ ਰਹੇ ਹਨ ਤੇ ਨਸ਼ਿਆਂ ਵਿੱਚ ਗਲਤਾਨ ਹੋ ਰਹੇ ਹਨ ਉਨ•ਾਂ ਨੂੰ ਵਾਪਸ ਸਿੱਖੀ ਸਰੂਪ ਵਿੱਚ ਲਿਆਂਦਾ ਜਾਵੇ।ਉਨ•ਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਸਾਰ ਭਰ ਦੇ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੈ, ਇਸ ਦਾ ਮੁੱਖ ਕੰਮ ਸਿੱਖੀ ਦਾ ਪ੍ਰਚਾਰ, ਪ੍ਰਸਾਰ ਕਰਨਾ ਤੇ ਗੁਰੁ ਆਸ਼ੇ ਵਿੱਚ ਵਿਚਰਦਿਆਂ ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਸੰਗਤਾਂ ਨੂੰ ਗੁਰੂ ਦੇ ਲੜ ਲਗਾਉਣ ਦੇ ਨਾਲ-ਨਾਲ ਸਮਾਜਿਕ ਬੁਰਾਈਆਂ, ਪਤਿਤਪੁਣੇ ਤੇ ਨਸ਼ਿਆਂ ਨੂੰ ਰੋਕਣ ਲਈ ਭਰਪੂਰ ਯਤਨ ਕਰਨਾ ਹੈ। ਉਨ੍ਹਾਂ ਕਿਹਾ ਕਿ ਜੂਨ 19, 2015 ਨੂੰ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ

ਨੂੰ ਸਮਰਪਿਤ ਸ਼ਤਾਬਦੀ ਪਹਿਲੀਆਂ ਸ਼ਤਾਬਦੀਆਂ ਨਾਲੋਂ ਵਿਲੱਖਣ ਹੋਵੇਗੀ। ਉਨ•ਾਂ ਇਕੱਤਰਤਾ ਵਿੱਚ ਮੌਜੂਦ ਸਾਰੇ ਪ੍ਰਚਾਰਕਾਂ, ਢਾਡੀਆਂ ਅਤੇ ਕਵੀਸ਼ਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉੇਹ ਪੰਜਾਬ ਤੇ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਅਤੇ ਹਰ ਉਸ ਘਰ ਵਿੱਚ ਜਾ ਕੇ ਪ੍ਰਚਾਰ ਕਰਨ ਜਿੱਥੇ ਸਾਡੇ ਸਿੱਖ ਬੱਚੇ ਬੱਚੀਆਂ, ਨੌਜਵਾਨ ਅਤੇ ਬਜ਼ੁਰਗ ਸਿੱਖੀ ਤੋਂ ਬੇਮੁੱਖ ਹੋ ਕੇ ਸ੍ਰੀ ਗੁਰੁ ਨਾਨਕ ਦੇਵ ਜੀ ਅਤੇ ਕਲਗੀਧਰ ਦਸ਼ਮੇਸ਼ ਪਿਤਾ ਵੱਲੋਂ ਦਰਸਾਏ ਮਾਰਗ ਤੋਂ ਭਟਕ ਕੇ ਆਪਣੇ ਜੀਵਨ ਨੂੰ ਆਵਾਗਵਣ ਗਵਾਈ ਜਾ ਰਹੇ ਹਨ ਤੇ ਸ਼ਬਦ ਗੁਰੂੁ ਸ੍ਰੀ ਗੁਰੁ ਗ੍ਰੰਥ ਸਾਹਿਬ ਤੋਂ ਮੁੱਖ ਮੋੜ ਕੇ ਪਖੰਡੀ ਤੇ ਦੰਭੀ ਗੁਰੂਆਂ ਤੇ ਸ਼ਰਧਾ ਟਿਕਾਈ ਬੈਠੇ ਹਨ।  ਉਨ੍ਹਾਂ ਕਿਹਾ ਕਿ ਇਸ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ• ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਦੇ ਉਪਰਾਲਿਆਂ ਸਦਕਾ ਪਿਛਲੇ ਸਾਲ ਤੋਂ ਹੀ ਲਗਾਤਾਰ ਨਗਰ ਕੀਰਤਨ, ਗੁਰਮਤਿ ਚੇਤਨਾ ਮਾਰਚ ਅਤੇ ਗੁਰਮਤਿ ਕੈਂਪਾਂ ਰਾਹੀਂ ਸਿੱਖੀ ਦਾ ਪ੍ਰਚਾਰ-ਪ੍ਰਸਾਰ ਕੀਤਾ ਜਾ ਰਿਹਾ ਹੈ। ਉਨ•ਾਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ, ਸਿੰਘ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮੂਹ ਸਿੱਖ ਸੰਗਤਾਂ ਨੂੰ ਇਸ ਸਮਾਗਮ ਵਿੱਚ ਵੱਧ ਚੜ• ਕੇ ਹਿੱਸਾ ਲੈਣ ਅਤੇ ਪਤਿਤ ਪੁਣੇ ਨੂੰ ਠੱਲ• ਪਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਹਰ ਗੁਰੁ ਕਾ ਸਿੱਖ ਪਹਿਲਾਂ ਆਪਣੇ ਘਰ ਤੋਂ ਸਿੱਖੀ ਦਾ ਪ੍ਰਚਾਰ ਸ਼ੁਰੂ ਕਰੇ ਤੇ ਬਾਅਦ ਵਿੱਚ ਦੂਸਰੇ ਸਿੱਖ ਘਰਾਣਿਆਂ ਵਿੱਚ ਗੁਰੁ ਸਾਹਿਬਾਨ ਵੱਲੋਂ ਦਿੱਤੇ ਸੰਦੇਸ਼ ਨੂੰ ਪਹੁੰਚਾਏ।

WRITTEN BY