ਅੰਮ੍ਰਿਤਸਰ, 5 ਦਸੰਬਰ (ਪੀ.ਟੀ.)- ਪਿੰਡ ਜੋਧਪੁਰ (ਤਰਨ-ਤਾਰਨ) ਦੇ ਗੁਰਦੁਆਰਾ ਸਾਹਿਬ ਵਿਖੇ ਪੰਥ ਦੋਖੀਆਂ ਵੱਲੋਂ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਕਰਨ ਤੇ ਅਫ਼ਸੋਸ ਵਜੋਂ ਰਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਤਨਾਮ ਸਿੰਘ ਕੋਹਾੜਕਾ ਤੇ ਭਾਈ ਸੰਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਤੇ ਅਰਦਾਸ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ।ਉਪਰੰਤ ਖੁੱਲ•ੇ ਪੰਡਾਲ ‘ਚ ਸਜੇ ਦੀਵਾਨ ‘ਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਲੋਕਾਈ ਦੇ ਰਹਿਬਰ ਹਨ, ਪਰ ਕੁਝ ਪੰਥ ਦੋਖੀ ਸ਼ਕਤੀਆਂ ਇਸ ’ਤੇ ਹਮਲੇ ਕਰਕੇ ਸਿੱਖਾਂ ਦੇ ਜਜ਼ਬਾਤਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜੋ ਕਦਾਚਿਤ ਬਰਦਾਸ਼ਤ
ਨਹੀਂ। ਉਨ੍ਹਾਂ ਕਿਹਾ ਕਿ ਪਿੰਡ ਜੋਧਪੁਰ ਦੇ ਗੁਰੂ-ਘਰ ’ਚ ਜਿਸ ਤਰ•ਾਂ ਪਾਵਨ ਸਰੂਪ ਤੇ ਹੋਰ ਪੋਥੀਆਂ ਨੂੰ ਅਗਨ ਭੇਟ ਕੀਤਾ ਗਿਆ ਹੈ, ਇਹ ਬਹੁਤ ਹੀ ਘਿਨਾਉਣੀ ਤੇ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਚਾਹੇ ਨੂਰਮਹਿਲੀਏ ਹੋਣ ਜਾਂ ਕੋਈ ਹੋਰ ਹੋਵੇ ਸ਼੍ਰੋਮਣੀ ਕਮੇਟੀ ਉਨ•ਾਂ ਨੂੰ ਸਖ਼ਤ ਸਜ਼ਾ ਦਿਵਾਏਗੀ।ਉਨ•ਾਂ ਕਿਹਾ ਕਿ ਸਮੁੱਚੇ ਪੰਥ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਇਕੱਠੇ ਹੋਣਾ ਚਾਹੀਦਾ ਹੈ ਤੇ ਇਨ•ਾਂ ਹਮਲਿਆਂ ਦਾ ਮੁਕਾਬਲਾ ਸਬਰ ਨਾਲ ਕਰਨਾ ਚਾਹੀਦਾ ਹੈ।



